ਚੰਡੀਗੜ੍ਹ: ਹਰਿਆਣਾ ਤੇ ਪੰਜਾਬ ਵਿੱਚ ਗਰਮੀ ਨੇ ਫਿਰ ਜ਼ੋਰ ਫੜ ਲਿਆ ਹੈ। ਕਈ ਦਿਨਾਂ ਮਗਰੋਂ ਦੋਵਾਂ ਸੂਬਿਆਂ ਅੰਦਰ ਤਾਪਮਾਨ ਕੁਝ ਡਿਗਰੀ ਵੱਧ ਗਿਆ ਪਰ ਪਾਰਾ ਕਈ ਥਾਂਵਾਂ ‘ਤੇ ਆਮ ਦੇ ਨੇੜੇ ਜਾਂ ਇਸ ਤੋਂ ਹੇਠਾਂ ਹੀ ਚੱਲ਼ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਮੰਗਲਵਾਰ ਨੂੰ ਤਾਪਮਾਨ 37.6 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਇੱਕ ਡਿਗਰੀ ਘੱਟ ਹੈ।


ਪੰਜਾਬ ਵਿੱਚ ਲੁਧਿਆਣਾ ਵਿੱਚ ਵੱਧ ਤੋਂ ਵੱਧ 38.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇੱਕ ਡਿਗਰੀ ਘੱਟ ਹੈ, ਜਦੋਂਕਿ ਪਟਿਆਲੇ ਵਿੱਚ ਤਾਪਮਾਨ 38.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਤੋਂ ਵੀ ਹੇਠਾਂ ਹੈ। ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਸੀਮਾ ਤੋਂ ਪੰਜ ਡਿਗਰੀ ਘੱਟ ਹੈ।

ਹਰਿਆਣਾ ਦੇ ਅੰਬਾਲਾ ਦਾ ਵੱਧ ਤੋਂ ਵੱਧ ਤਾਪਮਾਨ 39.3 ਡਿਗਰੀ ਸੈਲਸੀਅਸ ਰਿਹਾ ਜੋ ਨੋਰਮਸ ਹੀ ਸੀ, ਜਦੋਂਕਿ ਕਰਨਾਲ ਵਿੱਚ ਵੱਧ ਤੋਂ ਵੱਧ ਤਾਪਮਾਨ 37.4 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਦੋ ਡਿਗਰੀ ਘੱਟ ਹੈ। ਉਧਰ ਹਿਸਾਰ ਦਾ ਗਰਮ ਦਿਨ 42 ਡਿਗਰੀ ਸੈਲਸੀਅਸ ਰਿਹਾ ਪਰ ਇਹ ਆਮ ਤਾਪਮਾਨ ‘ਚ ਹੀ ਸੀ।

ਹਰਿਆਣਾ ਦੇ ਨਾਰਨੌਲ ‘ਚ ਦਿਨ ਵੇਲੇ ਹਲਕੀ ਬਾਰਸ਼ ਹੋਈ, ਜਿਸ ਨਾਲ ਤਾਪਮਾਨ ਆਮ ਨਾਲੋਂ 9 ਡਿਗਰੀ ਘੱਟ ਕੇ 33.5 ਡਿਗਰੀ ਸੈਲਸੀਅਸ ਰਿਹਾ। ਉਧਰ ਦੱਖਣ-ਪੱਛਮੀ ਮੌਨਸੂਨ ਦੇ ਅਗਲੇ ਤਿੰਨ ਦਿਨਾਂ ਤੱਕ ਉੜੀਸਾ ਪੁੱਜਣ ਦੀ ਸੰਭਾਵਨਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904