ਪੜਚੋਲ ਕਰੋ

ਸੰਗਰੂਰ ਮੈਰੀਟੋਰੀਅਸ ਸਕੂਲ ਦੇ ਪ੍ਰਿੰਸੀਪਲ ਵਿਰੁੱਧ ਜਿਣਸੀ ਸੋਸ਼ਣ ਦਾ ਕੇਸ ਦਰਜ, ਸੀ.ਡੀ. ਬਣੀ

ਸੰਗਰੂਰ: ਇੱਥੋਂ ਦੇ ਮਸ਼ਹੂਰ ਘਾਬਦਾਂ ਵਿੱਚ ਬਣੇ ਮੈਰੀਟੋਰੀਅਸ ਸਕੂਲ ਦੇ ਪ੍ਰਿੰਸੀਪਲ ਵਿਰੁੱਧ ਜ਼ਿਲ੍ਹਾ ਪੁਲਿਸ ਨੇ ਜਿਣਸੀ ਸੋਸ਼ਣ ਦਾ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਪ੍ਰਸ਼ਾਸਨ ਵੱਲੋਂ ਬਣਾਈ ਗਈ ਜਾਂਚ ਕਮੇਟੀ ਦੀਆਂ ਸਿਫਾਰਸ਼ਾਂ ਤੋਂ ਬਾਅਦ ਦਰਜ ਕੀਤਾ ਹੈ। ਪ੍ਰਿੰਸੀਪਲ 'ਤੇ ਸਕੂਲ ਦੀਆਂ ਦੋ ਵਿਦਿਆਰਥਣਾਂ ਨਾਲ ਛੇੜਖਾਨੀ ਦਾ ਇਲਜ਼ਾਮ ਲੱਗਾ ਹੈ। ਪੀੜਤ ਵਿਦਿਆਰਥਣਾਂ ਨੇ ਇਸ ਮਾਮਲੇ ਸਬੰਧੀ ਇੱਕ ਸੀ.ਡੀ. ਵੀ ਜਾਂਚ ਕਮੇਟੀ ਨੂੰ ਸੌਂਪੀ ਸੀ। ਕੌਣ ਹੈ ਮੈਰੀਟੋਰੀਅਸ ਸਕੂਲ ਸੰਗਰੂਰ ਦਾ ਪ੍ਰਿੰਸੀਪਲ- ਬੀਤੇ ਦਿਨੀਂ ਇਸ ਮੈਰੀਟੋਰੀਅਸ ਸਕੂਲ ਦੇ ਪ੍ਰਿੰਸੀਪਲ ਸੇਵਾਮੁਕਤ ਵਿੰਗ ਕਮਾਂਡਰ ਡਾ. ਚੌਧਰੀ ਦੀਪਕ ਡੋਗਰਾ 'ਤੇ ਦੋ ਵਿਦਿਆਰਥਣਾਂ ਨੇ ਸਕੂਲ ਤੇ ਆਪਣੇ ਘਰ ਬੁਲਾ ਕੇ ਛੇੜਖਾਨੀ ਦਾ ਇਲਜ਼ਾਮ ਲਾਇਆ। ਹਾਲਾਂਕਿ, ਪ੍ਰਿੰਸੀਪਲ ਨੇ ਆਪਣੇ 'ਤੇ ਲੱਗੇ ਇਲਜ਼ਾਮਾਂ ਨੂੰ ਇਨਕਾਰ ਦਿੱਤਾ ਪਰ ਜ਼ਿਲ੍ਹਾ ਪ੍ਰਸ਼ਾਸਨ ਨੇ ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਮਾਮਲੇ ਦੀ ਜਾਂਚ ਲਈ ਕਮੇਟੀ ਬਣਾ ਦਿੱਤੀ ਸੀ। ਜਾਂਚ ਕਮੇਟੀ ਦਾ ਰੋਲ- ਜਾਂਚ ਕਮੇਟੀ ਨੇ ਸਾਰੇ ਪੱਖਾਂ ਨੂੰ ਸੁਣਿਆ ਤੇ ਪੜਤਾਲ ਤੋਂ ਬਾਅਦ ਪ੍ਰਿੰਸੀਪਲ ਨੂੰ ਦੋਸ਼ੀ ਕਰਾਰ ਦਿੰਦਿਆਂ ਆਪਣੀ ਰਿਪੋਰਟ ਵਿੱਚ ਉਸ ਵਿਰੁੱਧ ਕੇਸ ਦਰਜ ਕਰਕੇ ਸਖ਼ਤ ਕਾਰਵਾਈ ਕਰਨ ਦੀ ਸਿਫਾਰਸ਼ ਵੀ ਕੀਤੀ। ਇਸ ਤੋਂ ਬਾਅਦ ਸੰਗਰੂਰ ਪੁਲਿਸ ਨੇ ਪ੍ਰਿੰਸੀਪਲ ਡੋਗਰਾ ਵਿਰੁੱਧ ਜਿਣਸੀ ਸੋਸ਼ਣ ਤੇ ਬਾਲ ਸੁਰੱਖਿਆ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਕਰ ਰਹੀ ਛਾਪੇਮਾਰੀ- ਸਦਰ ਥਾਣਾ ਸੰਗਰੂਰ ਦੇ ਮੁਖੀ ਦਵਿੰਦਰ ਸਿੰਘ ਨੇ ਦੱਸਿਆ ਕਿ ਹਾਲੇ ਪ੍ਰਿੰਸੀਪਲ ਦੀ ਗ੍ਰਿਫਤਾਰੀ ਨਹੀਂ ਹੋਈ ਹੈ ਤੇ ਉਸ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੀੜਤ ਵਿਦਿਆਰਥਣਾਂ ਨੇ ਜਾਂਚ ਕਮੇਟੀ ਨੂੰ ਮਾਮਲੇ ਨਾਲ ਸਬੰਧਤ ਇੱਕ ਵੀਡੀਓ ਸੀ.ਡੀ. ਵੀ ਦਿੱਤੀ ਸੀ। ਪੁਲਿਸ ਅਧਿਕਾਰੀ ਨੇ ਇਸ ਸੀ.ਡੀ. ਬਾਰੇ ਕੁਝ ਵੀ ਹੋਰ ਨਹੀਂ ਦੱਸਿਆ। ਕੀ ਹੈ ਪੂਰਾ ਮਾਮਲਾ- ਜ਼ਿਕਰਯੋਗ ਹੈ ਕਿ ਬਾਰ੍ਹਵੀਂ ਜਮਾਤ ਦੀਆਂ ਇੱਕ ਮੈਡੀਕਲ ਤੇ ਇੱਕ ਨੌਨ-ਮੈਡੀਕਲ ਵਿਸ਼ੇ ਦੀਆਂ ਸਕੂਲ ਦੇ ਹੋਸਟਲ ਦੀਆਂ ਦੋ ਵਿਦਿਆਰਥਣਾਂ ਨੇ ਆਪਣੇ ਪ੍ਰਿੰਸੀਪਲ 'ਤੇ ਸਕੂਲ ਤੇ ਘਰ ਬੁਲਾ ਕੇ ਛੇੜਖਾਨੀ ਕਰਨ ਦਾ ਇਲਜ਼ਾਮ ਲਾਇਆ ਸੀ। ਵਿਦਿਆਰਥਣਾਂ ਮੁਤਾਬਕ ਇਹ ਮਾਮਲਾ 1 ਨਵੰਬਰ ਦਾ ਹੈ। 5 ਨਵੰਬਰ ਨੂੰ ਵਿਦਿਆਰਥਣਾਂ ਨੇ ਪ੍ਰਿੰਸੀਪਲ ਦੀ ਇਸ ਹਰਕਤ ਬਾਰੇ ਆਪਣੇ ਘਰਦਿਆਂ ਨੂੰ ਦੱਸਿਆ ਤੇ 8 ਨਵੰਬਰ ਨੂੰ ਇਹ ਮਾਮਲਾ ਮੀਡੀਆ ਸਾਹਮਣੇ ਲਿਆਂਦਾ ਗਿਆ। ਇਸ ਤੋਂ ਬਾਅਦ ਸੰਗਰੂਰ ਪ੍ਰਸ਼ਾਸਨ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਹੋਇਆਂ ਜਾਂਚ ਕਮੇਟੀ ਬਣਾਈ ਜਿਸ ਵੱਲੋਂ ਦੋਸ਼ੀ ਐਲਾਨੇ ਜਾਣ ਤੋਂ ਬਾਅਦ ਪ੍ਰਿੰਸੀਪਲ ਵਿਰੁੱਧ ਜਿਣਸੀ ਸੋਸ਼ਣ ਤੇ ਬਾਲ ਸੁਰੱਖਿਆ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
Embed widget