Pathankot news: ਪਠਾਨਕੋਟ ਏਅਰਫੋਰਸ 'ਚ ਤਾਇਨਾਤ ਸਕੁਐਡਰਨ ਲੀਡਰ ਅਰਸ਼ਿਤਾ ਜੈਸਵਾਲ (Squadron Leader arshita jaiswal) 'ਤੇ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਏਅਰਫੋਰਸ ਮੈੱਸ (Airforce mess) 'ਚ ਕੰਮ ਕਰਨ ਵਾਲੇ ਇਕ ਸੇਵਾਦਾਰ ਨੇ ਮਹਿਲਾ ਸਕੁਐਡਰਨ ਦੀ ਲੀਡਰ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਸੇਵਾਦਾਰ ਨੇ ਔਰਤ 'ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕੀਤੇ ਹਨ।
ਇਸ ਹਮਲੇ 'ਚ ਔਰਤ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਪੁਲਿਸ ਨੇ ਸੀਸੀਟੀਵੀ ਦੀ ਮਦਦ ਨਾਲ ਮੁਲਜ਼ਮ ਸੇਵਾਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫਿਲਹਾਲ ਸਕੁਐਡਰਨ ਲੀਡਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਉਨ੍ਹਾਂ ਨੂੰ ਬਿਹਤਰ ਇਲਾਜ ਲਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਨੇ ਇਸ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੁਲਿਸ ਨੇ ਸੀਸੀਟੀਵੀ ਫੁਟੇਜ ਨੂੰ ਖੰਗਾਲਣਾ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਹੜ੍ਹ ਪੀੜਤਾਂ ਲਈ ਡਾ.ਓਬਰਾਏ ਦਾ ਵੱਡਾ ਐਲਾਨ, 'ਲੋੜਵੰਦ ਲੋਕਾਂ ਦੇ ਘਰ ਬਣਾ ਕੇ ਦੇਵਾਂਗੇ'
ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਪੁਲਿਸ ਨੇ ਏਅਰਫੋਰਸ ਮੈਸ 'ਚ ਹੀ ਸੇਵਾਦਾਰ ਦੇ ਅਹੁਦੇ 'ਤੇ ਤਾਇਨਾਤ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਪਠਾਨਕੋਟ ਪੁਲਿਸ ਹੁਣ ਉਸ ਸੇਵਾਦਾਰ ਤੋਂ ਪੁੱਛਗਿੱਛ ਕਰ ਰਹੀ ਹੈ।
ਇਸ ਸਬੰਧੀ ਡੀਐਸਪੀ ਲਖਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਇਕ ਮਹਿਲਾ ਸਕੁਐਡਰਨ ਲੀਡਰ 'ਤੇ ਕਿਸੇ ਨੇ ਤੇਜ਼ਧਾਰ ਹਥਿਆਰ ਨਾਲ ਜ਼ਖਮੀ ਕਰ ਦਿੱਤਾ ਹੈ। ਪੂਰੇ ਮਾਮਲੇ ਦੀ ਜਾਂਚ ਤੋਂ ਬਾਅਦ ਪਤਾ ਲੱਗਿਆ ਹੈ ਕਿ ਮੈਸ ਦੇ ਸੇਵਾਦਾਰ ਨੇ ਹੀ ਮਹਿਲਾ ਸਕੁਐਡਰਨ ਲੀਡਰ ਨੂੰ ਜ਼ਖਮੀ ਕੀਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: SGPC ਦਾ ਹੋ ਚੁੱਕਿਆ ਸਿਆਸੀਕਰਨ ? CM ਮਾਨ ਨੇ ਬਾਦਲ 'ਤੇ ਕੀਤੀ ਸੀ ਟਿੱਪਣੀ ਫਿਰ ਆਖ਼ਰ SGPC ਨੇ ਕਿਉਂ ਕੀਤਾ ਪਲਟਵਾਰ ?