(Source: ECI/ABP News)
Punjab Weather: ਬਠਿੰਡਾ 'ਚ ਪਾਰਾ ਜ਼ੀਰੋ ਦੇ ਨੇੜੇ ਪਹੁੰਚਿਆ, ਸੂਬੇ 'ਚ ਪੰਜ ਦਿਨ ਤੱਕ ਰਹੇਗੀ ਸੰਘਣੀ ਧੁੰਦ
Punjab Weather: ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਸੀਤ ਲਹਿਰ ਜਾਰੀ ਹੈ। ਪਾਰਾ ਜ਼ੀਰੋ ਦੇ ਨੇੜੇ ਆ ਗਿਆ ਹੈ।
![Punjab Weather: ਬਠਿੰਡਾ 'ਚ ਪਾਰਾ ਜ਼ੀਰੋ ਦੇ ਨੇੜੇ ਪਹੁੰਚਿਆ, ਸੂਬੇ 'ਚ ਪੰਜ ਦਿਨ ਤੱਕ ਰਹੇਗੀ ਸੰਘਣੀ ਧੁੰਦ meteorological department issued orange alert in Punjab Punjab Weather: ਬਠਿੰਡਾ 'ਚ ਪਾਰਾ ਜ਼ੀਰੋ ਦੇ ਨੇੜੇ ਪਹੁੰਚਿਆ, ਸੂਬੇ 'ਚ ਪੰਜ ਦਿਨ ਤੱਕ ਰਹੇਗੀ ਸੰਘਣੀ ਧੁੰਦ](https://feeds.abplive.com/onecms/images/uploaded-images/2023/01/02/78e8f3ac167a3a20f965a26664f37f221672624856075330_original.jpg?impolicy=abp_cdn&imwidth=1200&height=675)
Punjab Weather: ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਸੀਤ ਲਹਿਰ ਜਾਰੀ ਹੈ। ਪਾਰਾ ਜ਼ੀਰੋ ਦੇ ਨੇੜੇ ਆ ਗਿਆ ਹੈ। ਬਠਿੰਡਾ ਵਿੱਚ 0.4 ਡਿਗਰੀ, ਹੁਸ਼ਿਆਰਪੁਰ ਵਿੱਚ 0.6 ਅਤੇ ਗੁਰਦਾਸਪੁਰ ਵਿੱਚ 0.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਹਵਾਵਾਂ ਦੀ ਰਫ਼ਤਾਰ ਮੱਠੀ ਹੋਣ ਕਾਰਨ ਸੋਮਵਾਰ ਦੁਪਹਿਰ ਤੱਕ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ।
ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਪੰਜ ਦਿਨਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। 7 ਜਨਵਰੀ ਤੱਕ ਲੋਕਾਂ ਨੂੰ ਧੁੰਦ ਤੋਂ ਰਾਹਤ ਨਹੀਂ ਮਿਲੇਗੀ। ਸਵੇਰੇ ਅਤੇ ਸ਼ਾਮ ਨੂੰ ਲਗਭਗ ਸਾਰੇ ਖੇਤਰਾਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ।
ਪੱਛਮੀ ਮਾਲਵਾ (ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ) ਦੇ ਖੇਤਰਾਂ ਵਿੱਚ ਸੀਤ ਲਹਿਰ ਜਾਰੀ ਰਹੇਗੀ। ਰਾਤ ਦੇ ਨਾਲ-ਨਾਲ ਦਿਨ ਦੇ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ। ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਵਿੱਚ ਘੱਟੋ-ਘੱਟ ਤਾਪਮਾਨ ਅੱਠ ਡਿਗਰੀ ਤੋਂ ਵੱਧ ਦਰਜ ਨਹੀਂ ਕੀਤਾ ਗਿਆ ਹੈ। ਮੋਹਾਲੀ ਵਿੱਚ ਸਭ ਤੋਂ ਵੱਧ ਤਾਪਮਾਨ 7.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੰਘਣੀ ਧੁੰਦ ਕਾਰਨ ਸੋਮਵਾਰ ਨੂੰ ਅੰਮ੍ਰਿਤਸਰ ਵਿੱਚ 25 ਮੀਟਰ ਅਤੇ ਪਟਿਆਲਾ ਅਤੇ ਚੰਡੀਗੜ੍ਹ ਵਿੱਚ 50 ਮੀਟਰ ਵਿਜ਼ੀਬਿਲਟੀ ਰਿਕਾਰਡ ਕੀਤੀ ਗਈ ਹੈ। ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।
ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਦੀਆਂ ਦੀ ਸ਼ੁਰੂਆਤ ਦੇ ਮੱਦੇਨਜ਼ਰ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 8 ਜਨਵਰੀ ਤੱਕ ਵਧਾ ਦਿੱਤੀਆਂ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਠੰਡ ਤੋਂ ਬਚਾਉਣ ਲਈ ਰਾਜ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ 8 ਜਨਵਰੀ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)