ਪੜਚੋਲ ਕਰੋ

Punjab Weather: ਪੰਜਾਬ ਵਿੱਚ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ

Weather Update: ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਦੋ ਦਿਨਾਂ (ਸ਼ੁੱਕਰਵਾਰ ਅਤੇ ਸ਼ਨੀਵਾਰ) ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਸੂਬੇ 'ਚ ਸੀਤ ਲਹਿਰ ਵਧੇਗੀ ਅਤੇ ਠੰਡ ਵੀ ਵਧੇਗੀ। ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਵੀਰਵਾਰ ਨੂੰ ਸੀਤ ਲਹਿਰ ਜਾਰੀ..

Yellow Alert For Two Days In Punjab: ਪਹਾੜਾਂ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਕਾਰਨ ਚੰਡੀਗੜ੍ਹ ਸਮੇਤ ਪੂਰੇ ਟ੍ਰਾਈਸਿਟੀ ਵਿੱਚ ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ। ਬੁੱਧਵਾਰ ਰਾਤ ਦਾ ਘੱਟੋ-ਘੱਟ ਤਾਪਮਾਨ 6.9 ਡਿਗਰੀ ਸੈਲਸੀਅਸ ਦਰਜ਼ ਕੀਤਾ ਗਿਆ, ਜੋ ਸੀਜ਼ਨ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਹੈ। ਦਿਨ ਦਾ ਤਾਪਮਾਨ 22.9 ਡਿਗਰੀ ਸੈਲਸੀਅਸ ਦਰਜ਼ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਦੇ ਇਲਾਕਿਆਂ ਵਿੱਚ ਅਗਲੇ ਤਿੰਨ ਦਿਨਾਂ ਤੱਕ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਫਿਲਹਾਲ ਹਰਿਆਣਾ 'ਚ ਮੌਸਮ 'ਚ ਬਦਲਾਅ ਦੇ ਕੋਈ ਸੰਕੇਤ ਨਹੀਂ ਹਨ।

ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਵਿੱਚ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਦਿਨ ਵੇਲੇ ਮੌਸਮ ਸਾਫ਼ ਰਹੇਗਾ। ਚੰਗੀ ਧੁੱਪ ਨਿਕਲੇਗੀ ਪਰ ਇਸ ਦੇ ਨਾਲ ਹੀ ਠੰਡੀਆਂ ਹਵਾਵਾਂ ਵੀ ਚੱਲਦੀਆਂ ਰਹਿਣਗੀਆਂ। ਇਸ ਕਾਰਨ ਸਵੇਰ ਅਤੇ ਸ਼ਾਮ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।

ਮਾਹਿਰਾਂ ਨੇ ਦੱਸਿਆ ਕਿ ਇਸ ਸਮੇਂ ਪਹਾੜਾਂ ਵਿੱਚ ਮੌਸਮ ਸਾਫ਼ ਹੈ। ਦਿਨ ਵਿੱਚ ਧੁੱਪ ਹੁੰਦੀ ਹੈ। ਇਸ ਕਾਰਨ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਰਾਤ ਵੇਲੇ ਪਹਾੜੀ ਇਲਾਕਿਆਂ ਤੋਂ ਨਿੱਘੀਆਂ ਹਵਾਵਾਂ ਠੰਡੀਆਂ ਹਵਾਵਾਂ ਵਿੱਚ ਬਦਲ ਜਾਂਦੀਆਂ ਹਨ। ਇਸ ਕਾਰਨ ਮੈਦਾਨੀ ਇਲਾਕਿਆਂ 'ਚ ਸਵੇਰ ਅਤੇ ਸ਼ਾਮ ਨੂੰ ਠੰਢ ਮਹਿਸੂਸ ਕੀਤੀ ਜਾ ਰਹੀ ਹੈ।

ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਦੋ ਦਿਨਾਂ (ਸ਼ੁੱਕਰਵਾਰ ਅਤੇ ਸ਼ਨੀਵਾਰ) ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਸੂਬੇ 'ਚ ਸੀਤ ਲਹਿਰ ਵਧੇਗੀ ਅਤੇ ਠੰਡ ਵੀ ਵਧੇਗੀ। ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਵੀਰਵਾਰ ਨੂੰ ਸੀਤ ਲਹਿਰ ਜਾਰੀ ਰਹੀ। ਰਾਤ ਦਾ ਤਾਪਮਾਨ ਲਗਾਤਾਰ ਘਟਦਾ ਜਾ ਰਿਹਾ ਹੈ। ਰੋਪੜ ਵੀਰਵਾਰ ਨੂੰ ਘੱਟੋ-ਘੱਟ ਤਾਪਮਾਨ 3.9 ਡਿਗਰੀ ਦੇ ਨਾਲ ਸਭ ਤੋਂ ਠੰਢਾ ਰਿਹਾ। ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਦੌਰਾਨ ਪੰਜਾਬ ਵਿੱਚ ਕੁਝ ਥਾਵਾਂ ’ਤੇ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 24 ਘੰਟਿਆਂ ਦੌਰਾਨ 2 ਡਿਗਰੀ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Chandigarh News: ਘਰਾਂ ਦੇ ਬਾਹਰ ਵੀ ਵਾਹਨ ਪਾਰਕਿੰਗ 'ਤੇ ਲੱਗੇਗੀ ਫੀਸ, ਪਾਇਲਟ ਪ੍ਰਾਜੈਕਟ ਦਾ ਜੰਮ ਕੇ ਵਿਰੋਧ

ਪੰਜਾਬ ਦੇ ਜਿਨ੍ਹਾਂ ਜ਼ਿਲ੍ਹਿਆਂ 'ਚ ਵੀਰਵਾਰ ਨੂੰ ਸੀਤ ਲਹਿਰ ਆਈ, ਉਨ੍ਹਾਂ 'ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਰੂਪਨਗਰ ਸ਼ਾਮਿਲ ਹਨ। ਵੀਰਵਾਰ ਨੂੰ ਘੱਟੋ-ਘੱਟ ਤਾਪਮਾਨ 'ਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹੁਸ਼ਿਆਰਪੁਰ 'ਚ ਘੱਟੋ-ਘੱਟ ਤਾਪਮਾਨ 4.7 ਡਿਗਰੀ, ਬਠਿੰਡਾ 'ਚ 5.4, ਫਰੀਦਕੋਟ 'ਚ 5.2, ਗੁਰਦਾਸਪੁਰ 'ਚ 5.0, ਫਿਰੋਜ਼ਪੁਰ ਅਤੇ ਗੁਰਦਾਸਪੁਰ 'ਚ 5.3 ਡਿਗਰੀ, ਅੰਮ੍ਰਿਤਸਰ 'ਚ 6.6, ਲੁਧਿਆਣਾ 'ਚ 6.4, ਪਟਿਆਲਾ 'ਚ 6.6 ਅਤੇ ਜਲੰਧਰ 'ਚ 6.4 ਡਿਗਰੀ ਰਿਕਾਰਡ ਕੀਤਾ ਗਿਆ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget