Punjab Weather: ਪੰਜਾਬ ਵਿੱਚ ਹੜ੍ਹਾਂ ਦਾ ਖ਼ਤਰਾ ਫਿਰ ਤੋਂ ਵੱਧ ਮੰਡਰਾ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ 6 ਅਤੇ 7 ਅਕਤੂਬਰ ਨੂੰ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਹ ਬਾਰਿਸ਼ 4 ਅਕਤੂਬਰ ਦੀ ਰਾਤ ਤੋਂ ਸ਼ੁਰੂ ਹੋ ਸਕਦੀ ਹੈ।

Continues below advertisement

ਮੌਸਮ ਵਿਭਾਗ ਦੇ ਅਨੁਸਾਰ, ਪੰਜਾਬ ਵਿੱਚ ਲਗਭਗ 110 ਮਿਲੀਮੀਟਰ, ਜੰਮੂ ਵਿੱਚ 120 ਮਿਲੀਮੀਟਰ ਅਤੇ ਹਿਮਾਚਲ ਪ੍ਰਦੇਸ਼ ਵਿੱਚ 160 ਤੋਂ 180 ਮਿਲੀਮੀਟਰ ਬਾਰਿਸ਼ ਹੋ ਸਕਦੀ ਹੈ। ਹਿਮਾਚਲ ਤੇ ਜੰਮੂ ਵਿੱਚ ਪਏ ਮੀਂਹ ਦਾ ਪੰਜਾਬ ਵਿੱਚ ਅਸਰ ਦੇਖਣ ਨੂੰ ਮਿਲੇਗਾ। ਹਰਿਆਣਾ ਤੇ ਚੰਡੀਗੜ੍ਹ ਵਿੱਚ ਵੀ ਬਾਰਿਸ਼ ਹੋਣ ਦੀ ਉਮੀਦ ਹੈ।

Continues below advertisement

ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੋਪੜ, ਜਲੰਧਰ, ਲੁਧਿਆਣਾ, ਪਟਿਆਲਾ, ਮੋਗਾ, ਮਾਨਸਾ, ਗੁਰਦਾਸਪੁਰ, ਬਰਨਾਲਾ ਅਤੇ ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ।

ਸਾਵਧਾਨੀ ਵਜੋਂ, ਪੰਜਾਬ ਸਰਕਾਰ ਨੇ ਰਣਜੀਤ ਸਾਗਰ ਡੈਮ ਤੋਂ ਰਾਵੀ ਦਰਿਆ ਵਿੱਚ ਪਾਣੀ ਛੱਡਣ ਦੀ ਦਰ ਵਧਾ ਦਿੱਤੀ ਹੈ। ਪਹਿਲਾਂ, ਪਿਛਲੇ ਦੋ ਦਿਨਾਂ ਤੋਂ 10,000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ, ਪਰ ਵੀਰਵਾਰ ਨੂੰ, ਇਹ ਛੱਡਣਾ ਵਧਾ ਕੇ 37,686 ਕਿਊਸਿਕ ਕਰ ਦਿੱਤਾ ਗਿਆ।

ਪੰਜਾਬ ਤਾਂ ਪਹਿਲੇ ਹੜ੍ਹਾਂ ’ਚੋਂ ਹਾਲੇ ਉੱਭਰਿਆ ਨਹੀਂ ਸੀ ਕਿ ਨਵੀਂ ਨੌਬਤ ਆ ਰਹੀ ਹੈ। ਪੰਜਾਬ ਲਈ ਅਕਤੂਬਰ ਦਾ ਪਹਿਲਾ ਹਫ਼ਤਾ ਚੁਣੌਤੀ ਭਰਿਆ ਰਹਿ ਸਕਦਾ ਹੈ। ਇਸ ਪਹਿਲੇ ਹਫ਼ਤੇ ਵਿੱਚ ਐਨਾ ਮੀਂਹ ਪੈਣ ਦੀ ਪੇਸ਼ੀਨਗੋਈ ਹੈ ਜਿੰਨਾ ਪਿਛਲੇ 80 ਵਰ੍ਹਿਆਂ ਵਿੱਚ ਕਦੇ ਦਰਜ ਨਹੀਂ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ 4 ਅਕਤੂਬਰ ਰਾਤ ਤੋਂ ਬਾਰਸ਼ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ 6-7 ਅਕਤੂਬਰ ਨੂੰ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦਾ ਅਨੁਮਾਨ ਹੈ

ਮਾਹਿਰ ਆਖਦੇ ਹਨ ਕਿ ਅਕਤੂਬਰ ਮਹੀਨੇ ’ਚ ਪਹਿਲਾਂ ਕਦੇ ਐਨਾ ਮੀਂਹ ਦਰਜ ਨਹੀਂ ਕੀਤਾ ਗਿਆ ਹੈ। ਪੰਜਾਬ ਵਿੱਚ ਪਹਿਲਾਂ ਹੀ ਕਰੀਬ ਪੰਜ ਲੱਖ ਏਕੜ ਫ਼ਸਲ ਪ੍ਰਭਾਵਿਤ ਹੋ ਚੁੱਕੀ ਹੈ। ਖੇਤਾਂ ’ਚੋਂ ਰੇਤਾ ਹਟਾਉਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਤਾਂ ਜੋ ਖੇਤਾਂ ਨੂੰ ਹਾੜ੍ਹੀ ਦੀ ਫ਼ਸਲ ਲਈ ਤਿਆਰ ਕੀਤਾ ਜਾ ਸਕੇ। ਜੇਕਰ ਮੁੜ ਹੜ੍ਹ ਆਉਂਦੇ ਹਨ ਤਾਂ ਖੇਤਾਂ ’ਚ ਦੁਬਾਰਾ ਰੇਤਾ ਚੜ੍ਹਨ ਦੀ ਸੰਭਾਵਨਾ ਹੈ। 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :