ਨਵੀਂ ਦਿੱਲੀ: ਮੌਨਸੂਨ ਦਾ ਪ੍ਰਭਾਵ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਦਿਖਾਈ ਦੇ ਰਿਹਾ ਹੈ। ਭਾਰੀ ਬਾਰਸ਼ ਕਾਰਨ ਗੁਜਰਾਤ, ਮਹਾਰਾਸ਼ਟਰ ਤੇ ਬਿਹਾਰ ਬੁਰੀ ਸਥਿਤੀ ਵਿੱਚ ਹਨ। ਇਨ੍ਹਾਂ ਸੂਬਿਆਂ ਵਿੱਚ ਕਈ ਇਲਾਕਿਆਂ ਵਿੱਚ ਲਗਾਤਾਰ ਹੋ ਰਹੀ ਬਾਰਸ਼ ਨੇ ਹੜ੍ਹ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ।
ਮੌਸਮ ਵਿਭਾਗ ਦੇ ਅਨੁਸਾਰ ਅਗਲੇ ਸਮੇਂ ਦੌਰਾਨ ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਫਰੀਦਾਬਾਦ, ਗਾਜ਼ੀਆਬਾਦ, ਮੇਰਠ, ਬਿਜਨੌਰ, ਮੁਜ਼ੱਫਰਨਗਰ, ਸਹਿਸਵਾਨ, ਬਦਾਉਂ, ਪਲਵਲ, ਹੋਡਲ, ਖੁਰਜਾ, ਔਰੰਗਾਬਾਦ, ਮਥੁਰਾ ਤੇ ਅਲਵਰ ਵਿੱਚ ਤੇਜ਼ ਬਾਰਸ਼ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਵੀ ਮੁੰਬਈ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਿਹਾਰ, ਉੱਤਰ ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਮੱਧ ਮਹਾਰਾਸ਼ਟਰ, ਮਰਾਠਵਾੜਾ ਤੇ ਅੰਦਰੂਨੀ ਕਰਨਾਟਕ ਵਿੱਚ ਮੌਨਸੂਨ ਆਮ ਰਹਿਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ‘ਚ ਮੌਸਮ ਵਿਭਾਗ ਨੇ ਭਾਰੀ ਬਾਰਸ਼ ਲਈ ਅਲਰਟ ਜਾਰੀ ਕੀਤਾ ਹੈ। ਬ੍ਰਹਿਮੰਬਾਈ ਮਿਊਂਸਪਲ ਕਾਰਪੋਰੇਸ਼ਨ ਦਾ ਕਹਿਣਾ ਹੈ ਕਿ ਅੱਜ ਦੁਪਹਿਰ 1:03 ਵਜੇ ਸਮੁੰਦਰ ਵਿੱਚ 4.67 ਮੀਟਰ ਦੀ ਉੱਚੀ ਲਹਿਰ ਉੱਠਣ ਦੀ ਉਮੀਦ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਮੌਸਮ ਵਿਭਾਗ ਵੱਲੋਂ ਤੂਫਾਨ ਤੇ ਬਾਰਸ਼ ਦੀ ਚੇਤਾਵਨੀ
ਏਬੀਪੀ ਸਾਂਝਾ
Updated at:
06 Jul 2020 03:07 PM (IST)
ਭਾਰਤੀ ਮੌਸਮ ਵਿਭਾਗ ਨੇ ਅਗਲੇ ਚਾਰ-ਪੰਜ ਦਿਨਾਂ ਵਿੱਚ ਕੇਂਦਰੀ ਤੇ ਉੱਤਰ ਪੱਛਮੀ ਭਾਰਤ ਦੇ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਚਾਰ-ਪੰਜ ਦਿਨਾਂ ਵਿੱਚ ਕੇਂਦਰੀ ਤੇ ਉੱਤਰ ਪੱਛਮੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਪੁਰਾਣੀ ਤਸਵੀਰ
- - - - - - - - - Advertisement - - - - - - - - -