ਨਵੀਂ ਦਿੱਲੀ: ਉੱਤਰ ਭਾਰਤ ਸਮੇਤ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਨੇ ਮੁੜ ਮਿਜਾਜ਼ ਬਦਲੇ ਹਨ। ਤੇਜ਼ ਹਵਾਵਾਂ, ਝੱਖੜ ਤੇ ਬਿਜਲੀ ਦੀਆਂ ਲਿਸ਼ਕਾਂ ਨਾਲ ਹੋਈ ਬਾਰਿਸ਼ ਨੇ ਮੌਸਮ ਵਿੱਚ ਮੁੜ ਠੰਢਕ ਕਰ ਦਿੱਤੀ ਹੈ।

ਇਸ ਪਿੱਛੇ ਇੱਕ ਕਾਰਨ ਪਹਾੜਾਂ ਤੇ ਹੋਈ ਤਾਜ਼ਾ ਬਰਫਬਾਰੀ ਵੀ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਕਿਹਾ ਕਿ ਹੈ ਆਉਣ ਵਾਲੇ ਦਿਨਾਂ ਵਿੱਚ ਵੀ ਪੱਛਮੀ ਗੜਬੜੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਬਾਰਿਸ਼ ਤੇ ਪਹਾੜੀ ਇਲਾਕਿਆਂ ਤੇ ਬਰਫਬਾਰੀ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ, ਹੋਲੀ ਤੋਂ ਪਹਿਲਾਂ ਪੰਜਾਬ, ਹਰਿਆਣਾ, ਦਿੱਲੀ, ਉੱਤਰੀ ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼  ਅਤੇ ਮਹਾਰਾਸ਼ਟਰ ਵਿੱਚ ਤੇਜ਼ ਬਾਰਸ਼ ਦੇ ਨਾਲ ਨਾਲ ਗੜ੍ਹੇਮਾਰੀ ਵੀ ਹੋ ਸਕਦੀ ਹੈ।


ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ


ਇਸ ਨਾਲ ਮੌਸਮ ਵਿੱਚ ਮੁੜ ਬਦਲਾਅ ਵੇਖਣ ਨੂੰ ਮਿਲੇਗਾ।ਦੱਸ ਦੇਈਏ ਕਿ ਆਮ ਤੌਰ ਤੇ ਹੋਲੀ ਤੱਕ ਮੌਸਮ ਠੰਢਾ ਹੀ ਰਹਿੰਦਾ ਹੈ, ਪਰ ਇਸ ਵਾਰ ਹੋਲੀ ਤੋਂ ਪਹਿਲਾਂ ਹੀ ਗਰਮੀ ਨੇ ਰਿਕਾਰਡ ਤੋੜ ਰੱਖੇ ਹਨ।

ਮੌਸਮ ਵਿਭਾਗ ਨੇ ਟਵੀਟ ਕਰਕੇ ਬੁੱਧਵਾਰ ਸਵੇਰੇ ਪੰਜਾਬ, ਰਾਜਸਥਾਨ, ਹਰਿਆਣਾ, ਪੰਜਾਬ ਤੇ ਯੂਪੀ ਦੇ ਕੁੱਝ ਸ਼ਹਿਰਾਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਹੈ।ਇਨ੍ਹਾਂ ਇਲਾਕਿਆਂ ਵਿੱਚ ਪੱਛਮੀ ਗੜਬੜੀ ਕਾਰਨ ਪੱਛਮੀ ਹਿਮਾਲਿਆ ਖੇਤਰ ਵਿੱਚ ਵਿਆਪਕ ਮੀਂਹ ਦਾ ਅਨੁਮਾਨ ਹੈ।


 


ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ