Election 2022: ਭਾਜਪਾ 'ਚ ਸ਼ਾਮਲ ਹੁੰਦਿਆਂ ਹੀ Rana Gurmeet Singh Sodhi ਤੇ Manjinder Singh Sirsa ਨੂੰ ਮਿਲੀ 'Z' ਸ਼੍ਰੇਣੀ ਦੀ ਸੁਰੱਖਿਆ
Punjab Election 2022: ਕੇਂਦਰੀ ਗ੍ਰਹਿ ਮੰਤਰਾਲੇ ਨੇ ਭਾਜਪਾ ਆਗੂਆਂ ਮਨਜਿੰਦਰ ਸਿੰਘ ਸਿਰਸਾ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ। ਦੋਵੇਂ ਨੇਤਾ ਹਾਲ ਹੀ 'ਚ ਭਾਜਪਾ 'ਚ ਸ਼ਾਮਲ ਹੋਏ ਹਨ।
Punjab Election 2022: ਪੰਜਾਬ ਵਿੱਚ ਅਗਲੇ ਸਾਲ 2022 ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਕਾਰਨ ਸਿਆਸੀ ਪਾਰਟੀਆਂ ਆਪਣਾ ਕਮਰ ਕੱਸਦੀਆਂ ਨਜ਼ਰ ਆ ਰਹੀਆਂ ਹਨ। ਇਸ ਦੇ ਨਾਲ ਹੀ ਪੰਜਾਬ ਦੇ ਆਗੂਆਂ ਵੱਲੋਂ ਇੱਕ ਪਾਰਟੀ ਛੱਡ ਕੇ ਦੂਜੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਫਿਲਹਾਲ ਇਸ ਸਭ ਦੇ ਵਿਚਕਾਰ ਅਕਾਲੀ ਦਲ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਮਨਜਿੰਦਰ ਸਿੰਘ ਸਿਰਸਾ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਦਰਅਸਲ, ਗ੍ਰਹਿ ਮੰਤਰਾਲੇ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਦੀ ਸੁਰੱਖਿਆ ਨੂੰ 'ਵਾਈ' ਸ਼੍ਰੇਣੀ ਤੋਂ 'ਜ਼ੈੱਡ' ਸ਼੍ਰੇਣੀ ਵਿੱਚ ਅਪਗ੍ਰੇਡ ਕਰ ਦਿੱਤਾ ਹੈ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਮਨਜਿੰਦਰ ਸਿੰਘ ਸਿਰਸਾ ਅਕਾਲੀ ਦਲ ਦੇ ਜਾਣੇ-ਪਛਾਣੇ ਆਗੂ ਰਹੇ ਹਨ। ਇਸ ਦੇ ਨਾਲ ਹੀ ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਫਿਲਹਾਲ ਸਿਰਸਾ ਦੀ ਸੁਰੱਖਿਆ ਲਈ ਸੀਆਰਪੀਐਫ ਦੇ ਜਵਾਨ ਤਾਇਨਾਤ ਕੀਤੇ ਗਏ ਹਨ।
Ministry of Home Affairs (MHA) has upgraded the security cover of BJP leader Manjinder Singh Sirsa from 'Y' category to 'Z' category. CRPF has been deployed in his security: MHA official
— ANI (@ANI) December 29, 2021
(File photo) pic.twitter.com/9z7Iluj6f5
ਸਿਰਸਾ ਤੋਂ ਇਲਾਵਾ ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਪੰਜਾਬ ਦੇ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਵੀ ਕੇਂਦਰ ਸਰਕਾਰ ਵੱਲੋਂ ਜ਼ੈੱਡ ਸ਼੍ਰੇਣੀ ਦੀ ਵੀਆਈਪੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਰਾਣਾ ਗੁਰਮੀਤ ਸਿੰਘ ਸੋਢੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ। ਰਾਣਾ ਗੁਰਮੀਤ ਸਿੰਘ ਸੋਢੀ ਨੇ ਹਾਲ ਹੀ ਵਿੱਚ ਕਾਂਗਰਸ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ। ਟਵਿਟਰ 'ਤੇ ਆਪਣੇ ਅਸਤੀਫੇ ਦਾ ਐਲਾਨ ਕਰਦੇ ਹੋਏ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜੇ ਗਏ ਆਪਣੇ ਅਸਤੀਫੇ ਦੀ ਤਸਵੀਰ ਸਾਂਝੀ ਕੀਤੀ।
ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੀ ਸਿਫਾਰਿਸ਼ 'ਤੇ ਸੋਢੀ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਪੰਜਾਬ ਅਤੇ ਦਿੱਲੀ ਦੇ ਦੌਰੇ ਦੌਰਾਨ ਸੀਆਰਪੀਐਫ ਦੇ ਕਮਾਂਡੋਜ਼ ਨੂੰ ਉਨ੍ਹਾਂ ਨਾਲ ਦੇਖਿਆ ਜਾ ਸਕਦਾ ਹੈ। ਦੱਸ ਦੇਈਏ ਕਿ ਦੇਸ਼ ਵਿੱਚ ਕੁੱਲ 76 ਲੋਕਾਂ ਨੂੰ ਸੀਆਰਪੀਐਫ ਵੀਆਈਪੀ ਸੁਰੱਖਿਆ ਦੇ ਤਹਿਤ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਜਿਸ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਉਨ੍ਹਾਂ ਦੇ ਬੇਟੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਅਤੇ ਹੋਰ ਨੇਤਾ ਸ਼ਾਮਲ ਹਨ।
ਇਹ ਵੀ ਪੜ੍ਹੋ: Benefits of eating Sprouts: ਪੁੰਗਰੀ (ਅੰਕੁਰਿਤ) ਦਾਲ ਖਾਣ ਦੇ ਕਮਾਲ ਦੇ ਫਾਇਦੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
