ਪੰਜਾਬ 'ਚ ਬਦਲਿਆ ਗਿਆ ਮਿਡ ਡੇ ਮੀਲ, ਦਾਲ, ਛੋਲਿਆ ਸਮੇਤ ਖੀਰ ਦੀ ਐਂਟਰੀ, ਮਿਲੇਗਾ ਇੱਕ ਮੌਸਮੀ ਫਲ
ਮੀਨੂ ਦੇ ਅਨੁਸਾਰ, ਸੋਮਵਾਰ ਨੂੰ ਦਾਲ (ਸਬਜ਼ੀਆਂ ਦੇ ਨਾਲ) ਅਤੇ ਰੋਟੀ, ਮੰਗਲਵਾਰ ਨੂੰ ਰਾਜਮਾ ਚੌਲ, ਬੁੱਧਵਾਰ ਨੂੰ ਕਾਲੇ ਛੋਲੇ / ਚਿੱਟੇ ਛੋਲੇ (ਆਲੂ ਦੇ ਨਾਲ) ਅਤੇ ਪੁਰੀ ਅਤੇ ਰੋਟੀ, ਵੀਰਵਾਰ ਨੂੰ ਕੜੀ ਤੇ ਚੌਲ, ਸ਼ੁੱਕਰਵਾਰ ਨੂੰ ਮੌਸਮੀ ਸਬਜ਼ੀ ਅਤੇ ਰੋਟੀ, ਸ਼ਨੀਵਾਰ ਛੋਲਿਆਂ ਦੀ ਦਾਲ ਦਿੱਤੀ ਜਾਵੇਗੀ।

Punjab News: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਮਿਡ-ਡੇ-ਮੀਲ ਦਾ ਮੇਨੂ ਬਦਲ ਦਿੱਤਾ ਹੈ। ਹੁਣ ਇਸ ਵਿੱਚ ਦਾਲ-ਮਾਹ ਛੋਲੇ ਵੀ ਸ਼ਾਮਲ ਕਰ ਦਿੱਤੇ ਗਏ ਹਨ। ਵਿਦਿਆਰਥੀਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਖੀਰ ਵੀ ਵਰਤਾਈ ਜਾਵੇਗੀ। ਛੁੱਟੀਆਂ ਤੋਂ ਬਾਅਦ ਨਵਾਂ ਮੀਨੂ 1 ਜੁਲਾਈ ਤੋਂ ਲਾਗੂ ਹੋ ਜਾਵੇਗਾ। ਭੋਜਨ ਦੀ ਸ਼ੁੱਧਤਾ 'ਤੇ ਧਿਆਨ ਦਿੱਤਾ ਜਾਵੇਗਾ। ਸਕੂਲ ਪ੍ਰਬੰਧਕ ਕਮੇਟੀਆਂ ਵੱਲੋਂ ਖਾਣੇ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਦੇ ਲਈ ਵਿਭਾਗ ਵੱਲੋਂ ਡਿਊਟੀ ਲਾਈ ਗਈ ਹੈ।
ਮੀਨੂ ਦੇ ਅਨੁਸਾਰ, ਸੋਮਵਾਰ ਨੂੰ ਦਾਲ (ਸਬਜ਼ੀਆਂ ਦੇ ਨਾਲ) ਅਤੇ ਰੋਟੀ, ਮੰਗਲਵਾਰ ਨੂੰ ਰਾਜਮਾ ਚੌਲ, ਬੁੱਧਵਾਰ ਨੂੰ ਕਾਲੇ ਛੋਲੇ / ਚਿੱਟੇ ਛੋਲੇ (ਆਲੂ ਦੇ ਨਾਲ) ਅਤੇ ਪੁਰੀ ਅਤੇ ਰੋਟੀ, ਵੀਰਵਾਰ ਨੂੰ ਕੜੀ ਤੇ ਚੌਲ, ਸ਼ੁੱਕਰਵਾਰ ਨੂੰ ਮੌਸਮੀ ਸਬਜ਼ੀ ਅਤੇ ਰੋਟੀ, ਸ਼ਨੀਵਾਰ ਛੋਲਿਆਂ ਦੀ ਦਾਲ ਦਿੱਤੀ ਜਾਵੇਗੀ। ਇਸ ਦੌਰਾਨ ਵਿਦਿਆਰਥੀਆਂ ਨੂੰ ਮੌਸਮੀ ਫਲ ਵੀ ਦਿੱਤੇ ਜਾਣਗੇ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਬੱਚਿਆਂ ਨੂੰ ਗਰਮ ਭੋਜਨ ਪਰੋਸਿਆ ਜਾਵੇਗਾ। ਵਿਦਿਆਰਥੀਆਂ ਨੂੰ ਖਾਣ ਪੀਣ ਵਿੱਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ।
ਪੰਜਾਬ ਵਿੱਚ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲ ਹਨ। ਜਿੱਥੇ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਖਾਣਾ ਪਰੋਸਿਆ ਜਾਂਦਾ ਹੈ। ਇਸ ਦੇ ਪਿੱਛੇ ਬੱਚਿਆਂ ਨੂੰ ਸਕੂਲ ਨਾਲ ਜੋੜਨ ਦੀ ਕੋਸ਼ਿਸ਼ ਹੈ। ਮਿਡ-ਡੇ-ਮੀਲ ਲਈ ਵਿਭਾਗ ਵੱਲੋਂ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਂਦੇ ਹਨ। ਨਾਲ ਹੀ, ਮਿਡ-ਡੇ-ਮੀਲ ਵਿੱਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਸਾਰੇ ਖਾਣੇ ਦਾ ਰਿਕਾਰਡ ਰੱਖਿਆ ਜਾਂਦਾ ਹੈ। ਇਸ ਦੇ ਲਈ ਸਾਰੇ ਸਕੂਲਾਂ ਵਿੱਚ ਕੁੱਕ ਤਾਇਨਾਤ ਕਰ ਦਿੱਤੇ ਗਏ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Before You Go
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
ਟ੍ਰੈਂਡਿੰਗ ਟੌਪਿਕ





















