ਪੜਚੋਲ ਕਰੋ

Patiala News: ਮਾਤਾ ਕੌਸ਼ੱਲਿਆ ਹਸਪਤਾਲ ਵਿੱਚ ਲਾਇਆ ਗਿਆ ਮਿਡਵਾਈਫਰੀ ਲੈਡ ਕੇਅਰ ਯੂਨਿਟ, ਪੰਜਾਬ ਭਰ ਦੇ ਹਸਪਤਾਲਾਂ 'ਚ ਕੀਤਾ ਜਾਵੇਗਾ ਸਥਾਪਿਤ

ਐਨਪੀਐਮ ਮਾਵਾਂ ਅਤੇ ਨਵਜੰਮੇ ਬੱਚਿਆਂ ਦੀ ਤੰਦਰੁਸਤੀ ਲਈ ਟਿਕਾਊ ਵਿਕਾਸ ਟੀਚਿਆਂ ਨੂੰ ਪੂਰਾ ਕਰਨ ਲਈ ਇੱਕ ਸਨਮਾਨਜਨਕ ਢੰਗ ਨਾਲ ਕੁਸ਼ਲ, ਮਾਵਾਂ, ਪ੍ਰਜਨਨ ਅਤੇ ਨਵਜੰਮੇ ਬੱਚੇ ਨਾਲ ਸਬੰਧਤ ਸਿਹਤ ਦੇਖਭਾਲ ਸੇਵਾਵਾਂ ਪ੍ਰਦਾਨ ਕਰੇਗਾ।

Punjab News:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਜੱਚਾ ਅਤੇ ਬੱਚਾ ਨੂੰ ਬਿਹਤਰੀਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਪੰਜਾਬ ਸਰਕਾਰ ਜਲਦ ਹੀ ਜਨਤਕ ਸਿਹਤ ਸੰਭਾਲ ਸਹੂਲਤਾਂ ਵਿੱਚ ਮਿਡਵਾਈਫਰੀ ਲੈਡ ਕੇਅਰ ਯੂਨਿਟ (ਐਮਐਲਸੀਯੂ) ਸਥਾਪਤ ਕਰਨ ਜਾ ਰਹੀ ਹੈ।


ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਕੁਦਰਤੀ ਜਣੇਪੇ (ਨਾਰਮਲ ਡਿਲੀਵਰੀ) ਨੂੰ ਉਤਸ਼ਾਹਿਤ ਕਰਨ ਲਈ ਐਮਐਲਸੀਯੂਜ਼ ਦੀ ਸਥਾਪਨਾ ਕੀਤੀ ਜਾਵੇਗੀ ਕਿਉਂਕਿ ਡਬਲਯੂਐਚਓ ਵੱਲੋਂ ਵੀ ਸੀਜ਼ੇਰੀਅਨ (ਸੀ-ਸੈਕਸ਼ਨ) ਦੁਆਰਾ ਜਣੇਪੇ ਲਈ 10 ਫ਼ੀਸਦ ਤੋਂ 15 ਫ਼ੀਸਦ ਤੱਕ ਦੀ ਆਦਰਸ਼ ਦਰ ਦਾ ਪ੍ਰਸਤਾਵ ਰੱਖਿਆ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ ਇਹ ਦਰ ਕਾਫ਼ੀ ਵੱਧ ਹੈ।

ਉਨ੍ਹਾਂ ਕਿਹਾ ਕਿ ਮਾਤਾ ਕੌਸ਼ੱਲਿਆ ਹਸਪਤਾਲ, ਪਟਿਆਲਾ ਵਿੱਚ ਪਾਇਲਟ ਆਧਾਰ 'ਤੇ ਇੱਕ ਐਮਐਲਸੀਯੂ ਪਹਿਲਾਂ ਹੀ ਕਾਰਜਸ਼ੀਲ ਹੈ, ਹੁਣ ਤੱਕ ਲੇਬਰ ਰੂਮ ਅਤੇ ਮਿਡਵਾਈਫਰੀ ਦੀ ਅਗਵਾਈ ਵਾਲੀ ਬਰਥਿੰਗ ਯੂਨਿਟ ਵਿੱਚ ਮਿਡਵਾਈਵਜ਼ ਵੱਲੋਂ ਕੁੱਲ 138 ਕੁਦਰਤੀ ਜਣੇਪੇ ਕੀਤੇ ਗਏ ਹਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਇਸ ਪ੍ਰੋਗਰਾਮ ਦਾ ਸੂਬੇ ਭਰ ਵਿੱਚ ਪ੍ਰਸਾਰ ਕਰਨ ਲਈ ਪਟਿਆਲਾ ਵਿੱਚ ਮਿਡਵਾਈਫਰੀ ਸਿਖਲਾਈ ਸੰਸਥਾ ਦੀ ਸਥਾਪਨਾ ਕੀਤੀ ਹੈ।

ਇਸ ਸੰਸਥਾ ਦੀ ਸਥਾਪਨਾ ਭਾਰਤ ਸਰਕਾਰ ਦੇ "ਭਾਰਤ ਵਿੱਚ ਮਿਡਵਾਈਫਰੀ ਸੇਵਾਵਾਂ ਬਾਰੇ ਦਿਸ਼ਾ-ਨਿਰਦੇਸ਼ਾਂ" ਅਨੁਸਾਰ ਕੀਤੀ ਗਈ ਹੈ, ਤਾਂ ਜੋ ਇੱਕ ਨਵਾਂ ਕਾਡਰ - ਮਿਡਵਾਈਫਰੀ ਵਿੱਚ ਨਰਸ ਪ੍ਰੈਕਟੀਸ਼ਨਰ (ਐਨਪੀਐਮ) ਲਿਆ ਕੇ, ਪੇਸ਼ੇਵਰ ਮਿਡਵਾਈਵਜ਼ ਦੇ ਇੱਕ ਸਮਰਪਿਤ ਕਾਡਰ ਵਿੱਚ ਨਿਵੇਸ਼ ਨੂੰ ਤਰਜੀਹ ਦਿੱਤੀ ਜਾ ਸਕੇ। ਇਸ ਸੰਸਥਾ ਵਿੱਚ, ਮਿਡਵਾਈਫਰੀ ਐਜੂਕੇਟਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ, ਜੋ ਬਦਲੇ ਵਿੱਚ ਐਨਪੀਐਮ ਕਾਡਰ ਨੂੰ ਹੋਰ ਅੱਗੇ ਵਧਾਉਣਗੀਆਂ।

ਸਿਹਤ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਸਰਕਾਰੀ ਸਿਹਤ ਸਹੂਲਤਾਂ ਵਿੱਚ ਗਰਭਵਤੀ ਔਰਤ ਲਈ ਹਮਦਰਦੀ ਅਤੇ ਜਣੇਪੇ ਸਬੰਧੀ ਸਨਮਾਨਜਨਕ ਅਨੁਭਵ ਹੋਵੇਗਾ। ਐਨਪੀਐਮ ਮਾਵਾਂ ਅਤੇ ਨਵਜੰਮੇ ਬੱਚਿਆਂ ਦੀ ਤੰਦਰੁਸਤੀ ਲਈ ਟਿਕਾਊ ਵਿਕਾਸ ਟੀਚਿਆਂ ਨੂੰ ਪੂਰਾ ਕਰਨ ਲਈ ਇੱਕ ਸਨਮਾਨਜਨਕ ਢੰਗ ਨਾਲ ਕੁਸ਼ਲ, ਮਾਵਾਂ, ਪ੍ਰਜਨਨ ਅਤੇ ਨਵਜੰਮੇ ਬੱਚੇ ਨਾਲ ਸਬੰਧਤ ਸਿਹਤ ਦੇਖਭਾਲ ਸੇਵਾਵਾਂ ਪ੍ਰਦਾਨ ਕਰੇਗਾ।

ਮਿਡਵਾਈਫਰੀ ਦੀ ਮਹੱਤਤਾ ਨੂੰ ਦਰਸਾਉਂਦਿਆਂ ਡਾਇਰੈਕਟਰ ਹੈਲਥ ਸਰਵਿਸਿਜ਼ (ਪਰਿਵਾਰ ਭਲਾਈ) ਡਾ. ਹਿਤਿੰਦਰ ਕੌਰ ਨੇ ਕਿਹਾ ਕਿ ਦੁਨੀਆ ਭਰ ਵਿੱਚ ਮਿਡਵਾਈਫਰੀ ਬੱਚੇ ਦੇ ਜਨਮ ਸਮੇਂ ਜੱਚੇ-ਬੱਚੇ ਦੀ ਦੇਖਭਾਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਰੇ ਕੁਦਰਤੀ ਜਟਿਲ ਜਣੇਪੀਆਂ ਨੂੰ ਸਿਖਲਾਈ ਪ੍ਰਾਪਤ ਮਿਡਵਾਈਵਜ਼ ਦੁਆਰਾ ਸੰਭਾਲਿਆ ਜਾਵੇਗਾ ਅਤੇ ਇਹ ਯਕੀਨੀ ਤੌਰ 'ਤੇ ਉੱਚ ਪੱਧਰੀ ਸਿਹਤ ਸੰਭਾਲ ਸਹੂਲਤਾਂ ਨੂੰ ਨਿਰਉਤਸ਼ਾਹਤ ਕਰਨ ਵਿੱਚ ਮਦਦ ਕਰੇਗਾ।

ਸਟੇਟ ਪ੍ਰੋਗਰਾਮ ਅਫ਼ਸਰ (ਜੱਚਾ ਅਤੇ ਬੱਚਾ ਸਿਹਤ) ਡਾ. ਇੰਦਰਦੀਪ ਕੌਰ ਨੇ ਦੱਸਿਆ ਕਿ ਪਟਿਆਲਾ ਵਿਖੇ ਨੈਸ਼ਨਲ ਮਿਡਵਾਈਫਰੀ ਟ੍ਰੇਨਿੰਗ ਇੰਸਟੀਚਿਊਟ ਹੋਰਨਾਂ ਸੂਬਿਆਂ ਲਈ ਮਿਡਵਾਈਫਰੀ ਸਿਖਲਾਈ ਵਾਸਤੇ ਮਾਡਲ ਟੀਚਿੰਗ ਇੰਸਟੀਚਿਊਟ ਅਤੇ ਪੈਡਾਗੋਗਿਕ ਰਿਸੋਰਸ ਸੈਂਟਰ ਵਜੋਂ ਕੰਮ ਕਰੇਗਾ। ਐਨ.ਪੀ.ਐਮ. ਦਾ ਨਵਾਂ ਕਾਡਰ ਸੀ-ਸੈਕਸ਼ਨ ਦੇ ਵੱਧ ਰਹੇ ਪ੍ਰਸਾਰ ਨੂੰ ਰੋਕਣ ਅਤੇ ਸਨਮਾਨਜਨਕ ਜਣੇਪਾ ਦੇਖਭਾਲ ਸਬੰਧੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

ਟਾਪ ਹੈਡਲਾਈਨ

Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget