Bathinda News: ਬਠਿੰਡਾ ਵਿਖੇ ਕੁੱਝ ਪ੍ਰਵਾਸੀ ਲੋਕਾ ਵੱਲੋ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਤੋਂ ਖਫ਼ਾ ਹੋ ਕੇ ਆਪਣੇ ਘਰਾਂ ਦੀਆ ਚਾਬੀਆਂ ਦੇਣ ਲਈ ਐੱਸਐੱਸਪੀ ਦਫ਼ਤਰ ਪੁੱਜੇ।


ਜਦੋਂ ਇਸ ਪੂਰੇ ਮਾਮਲੇ ਬਾਬਤ ਉਨ੍ਹਾਂ ਨਾਲ ਰਾਬਤਾ ਕੀਤਾ ਗਿਆ ਤਾਂ ਬਠਿੰਡਾ ਦੇ ਪ੍ਰਤਾਪ ਨਗਰ ਵਿਖੇ ਰਹਿ ਰਹੇ ਰਵੀ ਨਾਮ ਦੇ ਪ੍ਰਵਾਸੀ ਮਜ਼ਦੂਰ ਨੇ ਆਰੋਪ ਲਾਉਂਦੇ ਦੱਸਿਆ ਕਿ ਉਨ੍ਹਾਂ ਮੁੱਹਲੇ ਵਿੱਚ ਇੱਕ ਮਹਿਲਾ ਰਹਿੰਦੀ ਹੈ ਜਿਸ ਦੇ ਘਰ ਵਿੱਚ ਗ਼ਲਤ ਲੋਕ ਆਉਂਦੇ ਹਨ। ਜਿਸ ਬਾਰੇ ਕਈ ਵਾਰ ਉਸ ਨੂੰ ਰੋਕਿਆ ਵੀ ਗਿਆ ਹੈ ਪਰ ਉਸ ਵੱਲੋਂ ਸ਼ਰੇਆਮ ਧਮਕੀ ਦਿੱਤੀ ਜਾਂਦੀ ਹੈ।


ਉਨ੍ਹਾਂ ਨੇ ਇਸ ਬਾਬਤ ਪੁਲਿਸ ਨੂੰ ਵੀ ਸੂਚਿਤ ਕੀਤਾ ਹੈ ਪਰ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਉਹ ਐਸਐਸਪੀ ਨੂੰ ਘਰਾਂ ਦੀਆਂ ਚਾਬੀਆਂ ਦੇਣ ਆਏ ਹਨ ਕਿਉਂ ਕਿ ਉਹ ਉੱਥੇ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਹਨ।


ਜਦੋਂ ਇਸ ਸਭ ਬਾਰੇ ਐਸਐਸਪੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਮੁਹੱਲੇ ਵਿੱਚ ਆਪਸੀ ਝਗੜੇ ਦਾ ਹੈ ਜਿਸ ਵਿੱਚ ਗਾਲੀ ਗਲੋਚ ਵੀ ਹੋਇਆ ਸੀ ਉਨ੍ਹਾਂ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਪੁਲਿਸ ਅਧਿਕਾਰੀ ਇਹ ਕਹਿੰਦੇ ਵੀ ਨਜ਼ਰ ਆਏ ਕਿ ਇਸ ਮਾਮਲੇ ਨੂੰ ਜ਼ਿਆਦਾ ਤੂਲ ਨਾ ਦਿੱਤਾ ਜਾਵੇ।


 


 


ਪੰਜਾਬ ਵਿੱਚ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ


ਪਹਾੜਾਂ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਕਾਰਨ ਚੰਡੀਗੜ੍ਹ ਸਮੇਤ ਪੂਰੇ ਟ੍ਰਾਈਸਿਟੀ ਵਿੱਚ ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ। ਬੁੱਧਵਾਰ ਰਾਤ ਦਾ ਘੱਟੋ-ਘੱਟ ਤਾਪਮਾਨ 6.9 ਡਿਗਰੀ ਸੈਲਸੀਅਸ ਦਰਜ਼ ਕੀਤਾ ਗਿਆ, ਜੋ ਸੀਜ਼ਨ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਹੈ। ਦਿਨ ਦਾ ਤਾਪਮਾਨ 22.9 ਡਿਗਰੀ ਸੈਲਸੀਅਸ ਦਰਜ਼ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਦੇ ਇਲਾਕਿਆਂ ਵਿੱਚ ਅਗਲੇ ਤਿੰਨ ਦਿਨਾਂ ਤੱਕ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਫਿਲਹਾਲ ਹਰਿਆਣਾ 'ਚ ਮੌਸਮ 'ਚ ਬਦਲਾਅ ਦੇ ਕੋਈ ਸੰਕੇਤ ਨਹੀਂ ਹਨ।


ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਵਿੱਚ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਦਿਨ ਵੇਲੇ ਮੌਸਮ ਸਾਫ਼ ਰਹੇਗਾ। ਚੰਗੀ ਧੁੱਪ ਨਿਕਲੇਗੀ ਪਰ ਇਸ ਦੇ ਨਾਲ ਹੀ ਠੰਡੀਆਂ ਹਵਾਵਾਂ ਵੀ ਚੱਲਦੀਆਂ ਰਹਿਣਗੀਆਂ। ਇਸ ਕਾਰਨ ਸਵੇਰ ਅਤੇ ਸ਼ਾਮ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।