Machhiwara News : ਭਾਰੀ ਬਾਰਸ਼ ਦੇ ਚਲਦਿਆਂ ਮਾਛੀਵਾੜਾ ਸਾਹਿਬ ਦੇ ਨੇੜੇ ਬਹਿੰਦੇ ਸਤਲੁਜ ਦਰਿਆ ਦੇ ਵਿੱਚ ਰੋਪੜ ਹੈਡ ਵਰਕਸ ਤੋਂ ਪਾਣੀ ਛੱਡਣ ਨਾਲ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਵੱਧ ਗਿਆ ,ਜਿਸ ਨਾਲ ਦਰਿਆ ਦੇ ਕੰਢੇ ਝੁੱਗੀਆਂ ਝੋਪੜੀਆਂ ਵਿੱਚ ਪਰਿਵਾਰਾਂ ਸਮੇਤ ਰਹਿੰਦੇ ਪਰਵਾਸੀ ਮਜ਼ਦੂਰ ਪਾਣੀ ਦੇ ਤੇਜ਼ ਵਹਾਅ ਵਿਚ ਫਸ ਗਏ। ਜਿਨ੍ਹਾਂ ਨੂੰ ਸਮਰਾਲਾ ਦੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਤੇ ਪ੍ਰਸ਼ਾਸਨ ਦੀ ਮੁਸਤੈਦੀ ਦੇ ਚਲਦਿਆਂ ਰੈਸਕਿਉ ਕੀਤਾ ਗਿਆ ।


ਇਸ ਮੌਕੇ ਜਗਤਾਰ ਸਿੰਘ ਦਿਆਲਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਤਲੁਜ ਦਰਿਆ ਦਾ ਪਾਣੀ ਦਾ ਪੱਧਰ ਵਧਣ ਨਾਲ ਦਰਿਆ ਦੇ ਕੰਢੇ ਤੇ ਝੁੱਗੀਆਂ ਝੋਪੜੀਆਂ ਵਿੱਚ ਰਹਿੰਦੇ ਪਰਵਾਸੀ ਮਜ਼ਦੂਰ ਜੋ ਕਿ ਸਬਜ਼ੀ ਦੀ ਖੇਤੀ ਕਰਦੇ ਹਨ ਤੇ ਦਰਿਆ ਦੇ ਪਾਣੀ ਵਿੱਚ ਫਸ ਗਏ ,ਜਿਨ੍ਹਾਂ ਨੂੰ ਰੈਸਕਿਉ ਕੀਤਾ ਜਾ ਰਿਹਾ ਹੈ ,ਜਿਨ੍ਹਾਂ ਵਿਚੋਂ ਕੁਝ ਪਰਿਵਾਰਾਂ ਨੂੰ ਸਹੀ ਸਲਾਮਤ ਬਾਹਰ ਕੱਢ ਲਿਆ ਗਿਆ ਹੈ ਤੇ ਬਾਕੀ ਪਰਿਵਾਰਾਂ ਨੂੰ ਵੀ ਬਾਹਰ ਕੱਢਿਆ ਜਾ ਰਿਹਾ ਹੈ। 

 

ਉਨ੍ਹਾਂ ਕਿਹਾ ਕਿ ਇਨ੍ਹਾਂ ਪਰਵਾਸੀ ਮਜ਼ਦੂਰਾਂ ਨੂੰ ਨਾਲ ਦੇ ਪਿੰਡ ਵਿੱਚ ਰਹਿਣ ਦਾ ਇੰਤਜ਼ਾਮ ਕੀਤਾ ਗਿਆ ਹੈ। ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਆਸਪਾਸ ਦੇ ਪਿੰਡਾਂ ਨੂੰ ਵੀ ਅਲਰਟ ਕੀਤਾ ਗਿਆ ਹੈ ਤੇ ਪ੍ਰਸ਼ਾਸਨ ਵਲੋਂ ਵੀ ਪੂਰੀ ਚੌਕਸੀ ਕੀਤੀ ਜਾ ਰਹੀ ਹੈ।

ਪਾਣੀ ਵਿਚ ਫਸੇ ਪਰਵਾਸੀ ਮਜ਼ਦੂਰਾਂ ਪੰਕਜ ਕੁਮਾਰ ਨੇ ਦੱਸਿਆ ਕਿ ਉਹ ਪਿਛਲੀ ਦੀਵਾਲੀ ਤੋਂ ਇਸ ਜਗ੍ਹਾ 'ਤੇ ਰਹਿ ਰਹੇ ਹਨ ਤੇ ਬੀਤੀ ਰਾਤ ਕਰੀਬ 2 ਵਜੇ ਦਰਿਆ ਵਿੱਚ ਜ਼ਿਆਦਾ ਪਾਣੀ ਆਉਣ ਨਾਲ ਉਹ ਫਸ ਗਏ। ਉਨ੍ਹਾਂ ਨੇ ਦੱਸਿਆ ਕਿ ਇਥੇ ਕਰੀਬ 11 ਪਰਿਵਾਰਾਂ ਦੇ ਲੱਗਭਗ 45 ਤੋਂ 50 ਵਿਅਕਤੀ ਰਹਿਦੇ ਹਨ, ਜਿਨ੍ਹਾਂ ਨੂੰ ਪ੍ਰਸ਼ਾਸਨ ਵਲੋਂ ਬਾਹਰ ਕੱਢਿਆ ਗਿਆ ਹੈ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਪੈਰ ਹੋਇਆ ਫਰੈਕਚਰ , ਲੱਗਿਆ ਪਲਸਤਰ


ਇਹ ਵੀ ਪੜ੍ਹੋ : ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਪਾਣੀ ਨਾਲ ਭਰੀਆਂ ਸੜਕਾਂ ਦੀ ਸੂਚੀ ਕੀਤੀ ਜਾਰੀ, MC ਨੇ ਕਿਹਾ ਟੀਮਾਂ ਸੜਕਾਂ ਨੂੰ ਸਾਫ਼ ਕਰਨ ਦਾ ਕਰ ਰਹੀਆਂ ਕੰਮ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ