ਲੁਧਿਆਣਾ: ਪਰਵਾਸੀ ਮਜ਼ਦੂਰਾਂ ਵੱਲੋਂ ਲਗਾਤਾਰ ਆਪਣੇ ਪਿੱਤਰੀ ਸੂਬਿਆਂ ਨੂੰ ਪਲਾਇਨ ਜਾਰੀ ਹੈ। ਕੋਰੋਨਾ ਵਾਇਰਸ ਕਰਕੇ ਲੱਗੇ ਲੌਕਡਾਊਨ ਨੇ ਇੱਕ ਵਾਰ ਫਿਰ ਤੋਂ ਪ੍ਰਵਾਸੀ ਮਜ਼ਦੂਰਾਂ ਲਈ ਮੁਸ਼ਕਲਾਂ ਖੜੀਆਂ ਕਰ ਦਿੱਤੀਆਂ ਹਨ। ਦੇਸ਼ ਦੇ ਕਈ ਹਿੱਸਿਆਂ ਚੋਂ ਮਜ਼ਦੂਰਾਂ ਦੇ ਪਲਾਇਨ ਦੀਆਂ ਖ਼ਬਰਾਂ ਲਗਾਤਾਰ ਆ ਰਹੀਆਂ ਹਨ। ਇਸ ਦਾ ਅਸਰ ਹੁਣ ਪੰਜਾਬ ਦੇ ਉਦਯੋਗਿਕ ਹੱਬ ਲੁਧਿਆਣਾ ਦੀ ਵਿਸ਼ਵ ਪ੍ਰਸਿੱਧ ਸਾਈਕਲ ਇੰਡਸਟਰੀ ‘ਤੇ ਵੀ ਨਜ਼ਰ ਆਉਣਾ ਸ਼ੁਰੂ ਹੋ ਗਿਆ ਹੈ।
ਇਨ੍ਹਾਂ ਦਿਨੀਂ ਰਹੀ ਲੁਧਿਆਣਾ ਦੀ ਸਾਈਕਲ ਇੰਡਸਟਰੀ ਭਾਰੀ ਘਾਟੇ ਦਾ ਸਾਹਮਣਾ ਕਰ ਰਹੀ ਹੈ। ਜਿਹੜੇ ਉਦਯੋਗਪਤੀ ਇੱਕ ਪਾਸੇ ਮਹਿੰਗੀ ਰਾਅ ਮਟੀਰੀਅਲ, ਦੂਜੇ ਪਾਸੇ ਕੋਰੋਨਾ ਮਹਾਂਮਾਰੀ ਕਾਰਨ ਅਰਥ ਵਿਵਸਥਾ ‘ਚ ਆਈ ਗਿਰਾਵਟ ਦਾ ਸਾਹਮਣਾ ਕਰ ਰਹ ਰਹੇ ਸੀ ਹੁਣ ਉਹ ਇੱਕ ਵਾਰ ਫਿਰ ਤੋਂ ਕੋਰੋਨਾ ਮਹਾਂਮਾਰੀ ਦੇ ਡਰ ਕਾਰਨ ਪਿੱਤਰੀ ਸੂਬਿਆਂ ਨੂੰ ਪਰਤ ਰਹੀ ਪਰਵਾਸੀ ਲੇਬਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਦਯੋਗਪਤੀਆਂ ਨੇ ਕਿਹਾ ਕਿ ਪਹਿਲਾਂ ਇੰਡਸਟਰੀ ਰਾਅ ਮਟੀਰੀਅਲ ਦੇ ਮਹਿੰਗੇ ਰੇਟਾਂ ਦਾ ਸਾਹਮਣਾ ਕਰ ਰਹੀ ਸੀ। ਜਿਸ ਕਾਰਨ ਉਤਪਾਦਨ ਦੀ ਲਾਗਤ ਵੀ ਵਧ ਗਈ ਸੀ। ਜਦਕਿ ਹੁਣ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਭਾਵ ਕਾਰਨ ਪ੍ਰਵਾਸੀ ਮਜ਼ਦੂਰ ਆਪਣੇ ਪਿੱਤਰੀ ਸੂਬਿਆਂ ਨੂੰ ਪਰਤਣ ਲੱਗੇ ਹਨ। ਉਨ੍ਹਾਂ ਨੇ ਇਨ੍ਹਾਂ ਹਾਲਾਤਾਂ ਲਈ ਕੁਝ ਨਿੱਜੀ ਬੱਸ ਅਪਰੇਟਰਾਂ ਨੂੰ ਜ਼ਿੰਮੇਵਾਰ ਠਹਿਰਾਇਆ, ਜਿਹੜੇ ਵੱਡੀ ਗਿਣਤੀ ‘ਚ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਜਾ ਰਹੇ ਹਨ। ਉਨ੍ਹਾਂ ਨੇ ਅਜਿਹੇ ਬੱਸ ਅਪਰੇਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕਰਨ ਨੂੰ ਲੈ ਕੇ ਸਰਕਾਰ ਤੇ ਪ੍ਰਸ਼ਾਸਨ ਤੇ ਸਵਾਲ ਚੁੱਕੇ।
ਇਸ ਨਾਲ ਕੇਂਦਰ ਸਰਕਾਰ ਦੀ ਮੇਕ ਇਨ ਇੰਡੀਆ ਮੁਹਿੰਮ ਤੇ ਵੀ ਸਵਾਲ ਖੜ੍ਹੇ ਹੁੰਦੇ ਹਨ। ਸਨਅਤਕਾਰਾਂ ਨੇ ਕਿਹਾ ਕਿ ਪਿਛਲੇ ਸਾਲ ਵੀ ਕੋਰੋਨਾ ਮਹਾਂਮਾਰੀ ਕਾਰਨ ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਉਤਪਾਦਨ ਦੀ ਘਟਣ ਦੇ ਨਾਲ-ਨਾਲ ਉਨ੍ਹਾਂ ਦੀ ਸੇਲ ਵੀ ਘਟ ਗਈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਚ ਲੱਗਦਾ ਹੈ ਕਿ ਇਹ ਸਾਲ ਵੀ ਇਸੇ ਤਰ੍ਹਾਂ ਹੀ ਨਿਕਲੇਗਾ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਤਕ ਉਨ੍ਹਾਂ ਦੀ 30 ਤੋਂ 40 ਪ੍ਰਤੀਸ਼ਤ ਲੇਬਰ ਪਿੱਤਰੀ ਸੂਬਿਆਂ ਨੂੰ ਪਰਤ ਚੁੱਕੀ ਹੈ। ਬਾਵਜੂਦ ਇਸਦੇ ਕਿ ਉਹ ਆਪਣੇ ਪੱਧਰ ‘ਤੇ ਉਨ੍ਹਾਂ ਨੂੰ ਹਰ ਸਹੂਲਤਾਂ ਮੁਹੱਈਆ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਵੀ ਪੜ੍ਹੋ: Corona ਬਾਰੇ ਨਵੇਂ ਖੁਲਾਸੇ ਨੇ ਦੁਨੀਆ ਭਰ 'ਚ ਮਚਾਈ ਤਰਥੱਲੀ! ਕੁਦਰਤੀ ਕਹਿਰ ਨਹੀਂ ਸਗੋਂ ਮਨੁੱਖ ਵੱਲੋਂ ਤਿਆਰ biological weapon?
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin