Mansa News : ਜ਼ਿਲ੍ਹਾ ਮੈਜਿਸਟਰੇਟ ਰਿਸ਼ੀ ਪਾਲ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।
ਉਨ੍ਹਾਂ ਕਿਹਾ ਕਿ ਭਾਰਤ ਵਿਚ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਲਟਰੀ ਰੰਗ ਦੀ ਵਰਦੀ ਪਹਿਨੀ ਜਾਂਦੀ ਹੈ ਅਤੇ ਮਿਲਟਰੀ ਰੰਗ ਦੇ ਵਹੀਕਲਾਂ, ਜਿਵੇਂ ਕਿ ਜੀਪਾਂ, ਮੋਟਰ ਸਾਇਕਲਾਂ, ਟਰੱਕਾਂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਕੁਝ ਸਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ/ਵਹੀਕਲਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਕਾਨੂੰਨ ਵਿਚ ਰੁਕਾਵਟ ਪੈਦਾ ਕਰਕੇ, ਮਨੁੱਖੀ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਂਦਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਸ ਲਈ ਮੈਨੂੰ ਯਕੀਨ ਹੋ ਚੁੱਕਾ ਹੈ ਕਿ ਇਸ ਨਾਲ ਹੁੰਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਤੁਰੰਤ ਆਮ ਲੋਕਾਂ ਨੂੰ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਵਰਤੋਂ ਕਰਨ ਅਤੇ ਵੇਚਣ ’ਤੇ ਰੋਕ ਲਗਾਉਣੀ ਲਾਜ਼ਮੀ ਹੈ। ਇਹ ਹੁਕਮ 30 ਸਤੰਬਰ 2023 ਤੱਕ ਲਾਗੂ ਰਹੇਗਾ।
ਦੱਸ ਦੇਈਏ ਕਿ ਇਸ ਪਹਿਲਾਂ ਪਿਛਲੇ ਸਾਲ ਵੀ ਵਧੀਕ ਜਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸਨਰ (ਜ) ਉਪਕਾਰ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਸੀ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ