ਪਟਿਆਲਾ: ਫੌਜ ਵਿੱਚ ਭਰਤੀ ਹੋਣ ਵਾਲਿਆਂ ਲਈ ਖਾਸ ਖਬਰ ਹੈ। ਪਟਿਆਲਾ ਵਿੱਚ 19 ਤੋਂ 31 ਅਗਸਤ ਤੱਕ ਵੱਖ-ਵੱਖ ਵਰਗਾਂ ਲਈ ਭਰਤੀ ਰੈਲੀ ਕਰਵਾਈ ਜਾ ਰਹੀ ਹੈ। ਆਰਮੀ ਭਰਤੀ ਡਾਇਰਕੈਟਰ ਕਰਨਲ ਆਰਆਰ ਚੰਦੇਲ ਨੇ ਦੱਸਿਆ ਕਿ ਪਟਿਆਲਾ ਸਮੇਤ ਸੰਗਰੂਰ, ਮਾਨਸਾ, ਬਰਨਾਲਾ ਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਇਸ ਭਰਤੀ ਰੈਲੀ ਵਿੱਚ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਇਸ ਭਰਤੀ 'ਚ ਹਿੱਸਾ ਲੈਣ ਦੇ ਚਾਹਵਾਨ ਨੌਜਵਾਨਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਵੈਬਸਾਈਟ www.joinindianarmy.nic.in 'ਤੇ 20 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ ਜੋ 3 ਅਗਸਤ ਤੱਕ ਜਾਰੀ ਰਹੇਗੀ।
ਭਰਤੀ ਡਾਇਰੈਕਟਰ ਨੇ ਹੋਰ ਦੱਸਿਆ ਕਿ ਸਿਪਾਹੀ ਜਨਰਲ ਡਿਊਟੀ ਲਈ ਉਮਰ (ਜਨਮ 1 ਅਕੂਤਬਰ 1998 ਤੋਂ 1 ਅਪ੍ਰੈਲ 2002) ਸਾਢੇ 17 ਤੋਂ 21 ਸਾਲ ਕੱਦ 170 ਸੈਂਟੀਮੀਟਰ ਭਾਰ 50 ਕਿਲੋ ਤੇ ਛਾਤੀ 77 ਸੈਂਟੀਮੀਟਰ ਹੋਣ ਸਮੇਤ ਉਮੀਦਵਾਰ ਨੇ ਦਸਵੀਂ 45 ਫ਼ੀਸਦੀ ਅੰਕਾਂ ਨਾਲ ਦਸਵੀ ਪਾਸ ਕੀਤੀ ਹੋਵੇ। ਸਿਪਾਹੀ ਤਕਨੀਕੀ ਲਈ ਉਮਰ ਸਾਢੇ 17 ਤੋਂ 23 ਸਾਲ ਕੱਦ 170 ਸੈਂਟੀਮੀਟਰ ਭਾਰ 50 ਕਿਲੋ ਤੇ ਛਾਤੀ 77 ਸੈਂਟੀਮੀਟਰ ਹੋਣ ਸਮੇਤ ਉਮੀਦਵਾਰ ਨੇ 12ਵੀਂ ਸਾਇੰਸ ਵਿਸ਼ਿਆਂ ਫ਼ਿਜਿਕਸ, ਕੈਮਿਸਟਰੀ, ਮੈਥ ਤੇ ਅੰਗਰੇਜੀ 50 ਫ਼ੀਸਦੀ ਅੰਕਾਂ ਨਾਲ ਪਾਸ ਹੋਵੇ।
ਸਿਪਾਹੀ ਤਕਨੀਕੀ (ਏਐਮਸੀ) ਲਈ ਉਮਰ ਸਾਢੇ 17 ਤੋਂ 23 ਸਾਲ ਕੱਦ 170 ਸੈਂਟੀਮੀਟਰ ਭਾਰ 50 ਕਿਲੋ ਤੇ ਛਾਤੀ 77 ਸੈਂਟੀਮੀਟਰ ਹੋਣ ਸਮੇਤ ਉਮੀਦਵਾਰ ਨੇ ਬਾਰਵੀਂ ਸਾਇੰਸ ਵਿਸ਼ਿਆਂ ਫ਼ਿਜਿਕਸ, ਕੈਮਿਸਟਰੀ, ਬਾਇਲੋਜੀ ਤੇ ਅੰਗਰੇਜੀ 50 ਫ਼ੀਸਦੀ ਅੰਕਾਂ ਨਾਲ ਪਾਸ ਹੋਵੇ। ਸਿਪਾਹੀ ਕਲਰਕ, ਸਟੋਰ ਕੀਪਰ ਟੈਕਨੀਕਲ (ਐਸਕੇਟੀ) ਲਈ ਉਮਰ ਸਾਢੇ 17 ਤੋਂ 23 ਸਾਲ ਕੱਦ 162 ਸੈਂਟੀਮੀਟਰ ਭਾਰ 50 ਕਿਲੋ ਤੇ ਛਾਤੀ 77 ਸੈਂਟੀਮੀਟਰ ਹੋਣ ਸਮੇਤ ਬਾਰਵੀਂ ਆਰਟਸ, ਕਾਮਰਸ ਜਾਂ ਸਾਇੰਸ ਵਿਸ਼ਿਆਂ 'ਚ 60 ਫ਼ੀਸਦੀ ਅੰਕਾਂ ਨਾਲ ਪਾਸ ਹੋਵੇ।
ਭਰਤੀ ਡਾਇਰੈਕਟਰ ਨੇ ਹੋਰ ਦੱਸਿਆ ਕਿ ਸਾਬਕਾ ਸੈਨਿਕਾਂ ਦੇ ਆਸ਼ਰਿਤਾਂ ਸਮੇਤ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਲਈ ਨਿਯਮਾਂ ਮੁਤਾਬਕ ਕੱਦ, ਭਾਰ ਤੇ ਛਾਤੀ 'ਚ ਛੋਟ ਹੋਵੇਗੀ ਜਦੋਂਕਿ ਰੈਲੀ ਦੀ ਜਗ੍ਹਾ 'ਤੇ ਫ਼ਿਜੀਕਲ ਫਿਟਨੈਸ ਦਿਖਾਉਂਦਿਆਂ 1.6 ਕਿਲੋਮੀਟਰ ਦੌੜ, ਪੁਲਅੱਪਸ, 9 ਫੁੱਟ ਖੱਡਾ, ਜਿਗਜੈਗ ਬੈਲੈਂਸ ਆਦਿ ਟੈਸਟ ਪਾਸ ਕਰਨ ਵਾਲਿਆਂ ਦਾ ਮੈਡੀਕਲ ਹੋਵੇਗਾ ਅਤੇ ਬਾਅਦ 'ਚ ਲਿਖਤੀ ਟੈਸਟ (ਸੀਈਈ) ਵੀ ਪਾਸ ਕਰਨਾ ਪਵੇਗਾ। ਭਰਤੀ ਡਾਇਰੈਕਟਰ ਨੇ ਹੋਰ ਦੱਸਿਆ ਕਿ ਉਮੀਦਵਾਰ ਕਿਸੇ ਕਿਸਮ ਦਾ ਨਸ਼ਾ ਨਾ ਵਰਤਦਾ ਹੋਵੇ ਤੇ ਉਸ ਦੇ ਸਰੀਰ ਉਪਰ ਕਿਸੇ ਕਿਸਮ ਦਾ ਟੈਟੂ ਵੀ ਨਹੀਂ ਛਪਿਆ ਹੋਣਾਂ ਚਾਹੀਦਾ।
ਕਰਨਲ ਚੰਦੇਲ ਨੇ ਹੋਰ ਦੱਸਿਆ ਕਿ ਉਮੀਦਵਾਰ ਆਪਣੇ ਦਾਖਲਾ ਪੱਤਰ ਸਮੇਤ ਦਸਤਾਵੇਜਾਂ ਦੀਆਂ ਤਸਦੀਕਸ਼ੁਦਾ ਦੋ-ਦੋ ਕਾਪੀਆਂ ਸਮੇਤ 20 ਫੋਟੋਗ੍ਰਾਫ਼ਸ ਸਮੇਤ ਰਿਹਾਇਸ਼, ਜਾਤੀ, ਧਰਮ, ਆਚਰਣ, ਕੁਆਰਾ, ਸਾਬਕਾ ਸੈਨਿਕਾਂ ਨਾਲ ਸਬੰਧ ਵਾਲੇ ਸਰਟੀਫਿਕੇਟ ਰੈਲੀ ਵਾਲੀ ਥਾਂ 'ਤੇ ਲੈਕੇ ਆਉਣਗੇ। ਭਰਤੀ ਡਾਇਰੈਕਟਰ ਨੇ ਉਮੀਦਵਾਰਾਂ ਨੂੰ ਆਪਣੇ ਖਾਣ-ਪੀਣ ਲਈ ਜਰੂਰੀ ਵਸਤਾਂ ਨਾਲ ਲੈ ਕੇ ਆਉਣ ਦੀ ਸਲਾਹ ਦਿੱਤੀ ਹੈ ਪਰ ਮੋਬਾਈਲ ਫੋਨ ਨਾਲ ਨਹੀਂ ਲਿਆਂਦਾ ਜਾ ਸਕੇਗਾ।
ਫੌਜ 'ਚ ਖੁੱਲ੍ਹੀ ਭਰਤੀ, ਕਰੋ ਆਨਲਾਈਨ ਅਪਲਾਈ
ਏਬੀਪੀ ਸਾਂਝਾ
Updated at:
04 Jul 2019 04:58 PM (IST)
ਫੌਜ ਵਿੱਚ ਭਰਤੀ ਹੋਣ ਵਾਲਿਆਂ ਲਈ ਖਾਸ ਖਬਰ ਹੈ। ਪਟਿਆਲਾ ਵਿੱਚ 19 ਤੋਂ 31 ਅਗਸਤ ਤੱਕ ਵੱਖ-ਵੱਖ ਵਰਗਾਂ ਲਈ ਭਰਤੀ ਰੈਲੀ ਕਰਵਾਈ ਜਾ ਰਹੀ ਹੈ। ਆਰਮੀ ਭਰਤੀ ਡਾਇਰਕੈਟਰ ਕਰਨਲ ਆਰਆਰ ਚੰਦੇਲ ਨੇ ਦੱਸਿਆ ਕਿ ਪਟਿਆਲਾ ਸਮੇਤ ਸੰਗਰੂਰ, ਮਾਨਸਾ, ਬਰਨਾਲਾ ਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਇਸ ਭਰਤੀ ਰੈਲੀ ਵਿੱਚ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਇਸ ਭਰਤੀ 'ਚ ਹਿੱਸਾ ਲੈਣ ਦੇ ਚਾਹਵਾਨ ਨੌਜਵਾਨਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਵੈਬਸਾਈਟ www.joinindianarmy.nic.in 'ਤੇ 20 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ ਜੋ 3 ਅਗਸਤ ਤੱਕ ਜਾਰੀ ਰਹੇਗੀ।
ਫ਼ਾਈਲ ਤਸਵੀਰ
- - - - - - - - - Advertisement - - - - - - - - -