Milk prices rise: ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਦੇਸ਼ ਵਿੱਚ ਦੁੱਧ ਦੀਆਂ ਵਧਦੀਆਂ ਕੀਮਤਾਂ ਬਾਰੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦੁੱਧ ਦੀਆਂ ਕੀਮਤਾਂ ਵਧਣ ਦਾ ਸਿੱਧਾ ਸਬੰਧ ਚਾਰੇ ਦੀ ਘਾਟ ਨਾਲ ਹੈ। 


ਰਾਘਵ ਚੱਢਾ ਨੇ ਟਵੀਟ ਕਰਦਿਆਂ ਖਦਸ਼ਾ ਜਤਾਇਆ ਕਿ ਦੋ ਸਾਲ ਤੋਂ ਚਾਰੇ ਦੀ ਕਮੀ ਬਾਰੇ ਜਾਣਕਾਰੀ ਹੋਣ ਦੇ ਬਾਵਜੂਦ ਕੇਂਦਰ ਵੱਲੋਂ ਇਸ ਸਮੱਸਿਆ ਨੂੰ ਹੱਲ ਕਰਨ ਬਾਰੇ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਭਵਿੱਖ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਵੀ ਹੋ ਸਕਦਾ ਹੈ।






ਰਾਘਵ ਚੱਢਾ ਨੇ ਟਵੀਟ ’ਚ ਕਿਹਾ ਕਿ ਚਾਰੇ ਦੀਆਂ ਕੀਮਤਾਂ ਵਿਚ ਬੇਰੋਕ ਵਾਧਾ ਹੋ ਰਿਹਾ ਹੈ, ਲੰਪੀ ਸਕਿਨ ਵਾਇਰਸ ਫੈਲ ਰਿਹਾ ਹੈ, ਕੁਝ ਸਾਲਾਂ ਤੋਂ ਕਿਸਾਨ ਚਾਰੇ ਦੀ ਬਜਾਏ ਹੋਰ ਫਸਲਾਂ ਬੀਜਣ ਨੂੰ ਤਰਜੀਹ ਦੇ ਹਹਨ ਤੇ ਚਾਰੇ ਦੀਆਂ ਕੀਮਤਾਂ ਹੁਣ ਨੌਂ ਸਾਲਾਂ ’ਚ ਸਭ ਤੋਂ ਉੱਚੇ ਪੱਧਰ ’ਤੇ ਹਨ ਤੇ ਅਗਸਤ ’ਚ ਇਹ ਵਾਧਾ 25.54 ਫੀਸਦ ਤੱਕ ਪਹੁੰਚ ਗਿਆ ਹੈ। 


ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਚਾਰੇ ਦੀਆਂ ਫ਼ਸਲਾਂ ਹੇਠ ਰਕਬਾ 1.36 ਲੱਖ ਹੈਕਟੇਅਰ ਘੱਟ ਗਿਆ ਹੈ। ਇਸੇ ਕਰਕੇ ਦੁੱਧ ਦੀਆਂ ਕੀਮਤਾਂ ਫਿਰ ਤੋਂ ਵਧ ਸਕਦੀਆਂ ਹਨ। ਰਾਘਵ ਚੱਢਾ ਨੇ ਕਿਹਾ ਕਿ ਲੰਪੀ ਵਾਇਰਸ ਫੈਲਣ ਦੇ ਬਾਵਜੂਦ ਤੇ ਚਾਰੇ ਦੀ ਕਮੀ ਤੇ ਕੀਮਤਾਂ ’ਚ ਬੇਰੋਕ ਵਾਧੇ ਦੇ ਬਾਵਜੂਦ, ਸਰਕਾਰ ਨੇ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਕੁਝ ਵੀ ਨਹੀਂ ਕੀਤਾ। ਕੇਂਦਰ ਸਰਕਾਰ ਦੀ ਅਣਦੇਖੀ ਕਰਕੇ ਹੀ ਦੇਸ਼ ਵਿੱਚ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।