ਪੜਚੋਲ ਕਰੋ

ਮਿਲਕਫੈਡ ਵਲੋਂ ਦੁੱਧ ਦੇ ਖਰੀਦ ਭਾਅ 'ਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ, ਢਾਈ ਮਹੀਨੇ 'ਚ ਚੌਥੀ ਵਾਰ ਵਧਾਇਆ ਭਾਅ

ਮਿਲਕਫੈਡ ਵਲੋਂ ਦੁੱਧ ਦੇ ਖਰੀਦ ਭਾਅ ਵਿੱਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ: ਹਰਪਾਲ ਸਿੰਘ ਚੀਮਾਢਾਈ ਮਹੀਨੇ ਵਿਚ ਚੌਥੀ ਵਾਰ ਵਧਾਇਆ ਭਾਅ; ਕੁੱਲ 70 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ

ਚੰਡੀਗੜ੍ਹ: ਪੰਜਾਬ ਵਿੱਚ ਡੇਅਰੀ ਉਤਪਾਦਨ ਨਾਲ ਜੁੜੇ ਦੁੱਧ ਉਤਪਾਦਕਾਂ ਨੂੰ ਲਗਾਤਾਰ ਵੱਧ ਰਹੀਆਂ ਪਸ਼ੂ ਖੁਰਾਕ ਦੀਆਂ ਕੀਮਤਾਂ ਅਤੇ ਹੋਰ ਲਾਗਤਾਂ ਵਿੱਚ ਹੋ ਰਹੇ ਵਾਧੇ ਨਾਲ ਨਜਿੱਠਣ ਲਈ ਮਿਲਕਫੈਡ ਵਲੋਂ 21 ਮਈ, 2022 ਤੋਂ ਦੁੱਧ ਦੇ ਖਰੀਦ ਭਾਅ ਵਿੱਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ ਕਰ ਦਿੱਤਾ ਗਿਆ ਹੈ । ਇਸ ਫੈਸਲੇ ਨਾਲ ਗਾਂ ਦੇ ਦੁੱਧ ‘ਤੇ ਤਕਰੀਬਨ ਇਕ ਰੁਪਏ ਪ੍ਰਤੀ ਕਿੱਲੋ ਅਤੇ ਮੱਝ ਦੇ ਦੁੱਧ ‘ਤੇ 1.40 ਰੁਪਏ ਪ੍ਰਤੀ ਕਿੱਲੋ ਦਾ ਵਾਧਾ ਹੋਵੇਗਾ।  

ਇਸ ਫੈਸਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੇ ਹਿੱਤਾਂ ਲਈ ਹੋਰ ਵੀ ਠੋਸ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮਿਲਕਫੈਡ ਵਲੋਂ ਦੁੱਧ ਉਤਪਾਦਕਾਂ ਨੂੰ ਹਮੇਸ਼ਾਂ ਦੁੱਧ ਦੀਆਂ ਉੱਚੀਆਂ ਖਰੀਦ ਕੀਮਤਾਂ ਦਿੱਤੀਆਂ ਜਾਂਦੀਆਂ ਰਹੀਆਂ ਹਨ, ਖਾਸ ਕਰਕੇ ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਜਦੋਂ ਪ੍ਰਾਈਵੇਟ ਖਰੀਦਦਾਰਾਂ ਨੇ ਦੁੱਧ ਖਰੀਦਣਾ ਬੰਦ ਕਰ ਦਿੱਤਾ ਸੀ ਅਤੇ ਦੁੱਧ ਦੇ ਭਾਅ ਘਟਾ ਦਿੱਤੇ ਸਨ ਤਾਂ ਮਿਲਕਫੈਡ ਨੇ ਆਪਣੇ ਸੀਮਤ ਸਾਧਨਾਂ ਦੇ ਬਾਵਜੂਦ ਵੀ ਦੁੱਧ ਉਤਪਾਦਕਾਂ ਨੂੰ ਵਾਜਿਬ ਦੁੱਧ ਖਰੀਦ ਰੇਟ ਦਿੱਤੇ ।

ਸਹਿਕਾਰਤਾ ਮੰਤਰੀ ਨੇ ਸਮੂਹ ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਗਰਮੀ ਦੇ ਇਸ ਮੌਕੇ ਵੇਰਕਾ ਦੀਆਂ ਸਭਾਵਾਂ ਵਿੱਚ ਵੱਧ ਤੋਂ ਵੱਧ ਦੁੱਧ ਪਾ ਕੇ ਇਨ੍ਹਾਂ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਕਿ ਵੇਰਕਾ ਨੂੰ ਵੱਧ ਤੋਂ ਵੱਧ ਦੁੱਧ ਮਿਲ ਸਕੇ ਅਤੇ ਵੱਧ ਮੁਨਾਫਾ ਹੋਵੇ ਤਾਂ ਜੋ ਦੁੱਧ ਉਤਪਾਦਕਾਂ ਦੀ ਆਰਥਿਕ ਹਾਲਤ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਮਿਲਕਫੈਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਮਿਲਕਫੈਡ ਪੰਜਾਬ ਵਲੋਂ ਪਹਿਲਾਂ ਵੀ 1 ਮਾਰਚ 2022 ਨੂੰ 20 ਰੁਪਏ ਪ੍ਰਤੀ ਕਿੱਲੋ ਫੈਟ, 1 ਅਪ੍ਰੈਲ 2022 ਨੂੰ 20 ਰੁਪਏ ਪ੍ਰਤੀ ਕਿੱਲੋ ਫੈਟ ਅਤੇ 21 ਅਪ੍ਰੈਲ 2022 ਨੂੰ ਦੁੱਧ ਦੀ ਖਰੀਦ ਕੀਮਤਾਂ ਵਿੱਚ 10 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਸੀ।  ਹੁਣ ਵਧਾਏ 20 ਰੁਪਏ ਦੇ ਹਿਸਾਬ ਨਾਲ ਕਰੀਬ ਢਾਈ ਮਹੀਨੇ ਵਿਚ ਹੀ ਕੁੱਲ 70 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ ਦੁੱਧ ਉਤਪਾਦਕਾਂ ਤੋਂ ਖਰੀਦੇ ਗਏ ਉੱਤਮ ਗੁਣਵੱਤਾ ਦੇ ਦੁੱਧ ਨੂੰ ਵੱਖ-ਵੱਖ ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਬਦਲਿਆ ਜਾਂਦਾ ਹੈ ਅਤੇ ਖਪਤਕਾਰਾਂ ਦੀ ਲੋੜ ਮੁਤਾਬਕ ਬਾਜ਼ਾਰ ਵਿੱਚ ਵੇਚਿਆ ਜਾਂਦਾ ਹੈ। ਇਸ ਤਰ੍ਹਾਂ ਪੈਦਾ ਹੋਏ ਮਾਲੀਏ ਦਾ ਤਕਰੀਬਨ 80 ਫੀਸਦੀ ਕੀਮਤ ਅਤੇ ਵੱਖ-ਵੱਖ ਸੇਵਾਵਾਂ, ਸਬਸਿਡੀ ਆਦਿ ਦੇ ਰੂਪ ਵਿੱਚ ਦੁੱਧ ਉਤਪਾਦਕਾਂ ਨੂੰ ਵਾਪਸ ਕਰ ਦਿੱਤਾ ਜਾਂਦਾ ਹੈ।  ਇਸ ਤੋਂ ਇਲਾਵਾ ਵੇਰਕਾ ਆਪਣੇ ਖਪਤਕਾਰਾਂ ਨੂੰ ਲਗਾਤਾਰ ਉੱਤਮ ਗੁਣਵੱਤਾ ਦੇ ਦੁੱਧ ਪਦਾਰਥ ਮੁਹੱਈਆ ਕਰਾਉਣ ਲਈ ਵੀ ਵਚਨਬੱਧ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?

ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ

'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
Advertisement
ABP Premium

ਵੀਡੀਓਜ਼

Raja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟਪਟਾਖੇ ਲੈ ਕੇ ਜਾ ਰਹੇ ਪੁਲਿਸ ਕਰਮੀਆਂ 'ਤੇ ਹੋਈ ਕਾਰਵਾਈCanada 'ਚ Mandir 'ਤੇ ਹਮਲੇ ਨੂੰ ਲੈ ਕੇ ਵਿਦੇਸ਼ ਮੰਤਰੀ S Jai Shankar ਦਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ

Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
PM Narendra Modi: ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?

Embed widget