ਪੜਚੋਲ ਕਰੋ

ਮਿਲਕਫੈਡ ਵਲੋਂ ਦੁੱਧ ਦੇ ਖਰੀਦ ਭਾਅ 'ਚ 21 ਮਈ ਤੋਂ 55 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ : ਹਰਪਾਲ ਸਿੰਘ ਚੀਮਾ

ਸਕੱਤਰੇਤ ਵਿਚ ਡੇਅਰੀ ਕਿਸਾਨਾਂ ਦੇ ਵਫਦ ਨਾਲ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਦੌਰਾਨ ਲਗਾਤਾਰ ਵੱਧ ਰਹੀਆਂ ਪਸ਼ੂ ਖੁਰਾਕ ਦੀਆਂ ਕੀਮਤਾਂ ਡੇਅਰੀ ਕਿਸਾਨਾਂ ...

ਚੰਡੀਗੜ੍ਹ : ਫੀਡ ਦੇ ਭਾਅ ਵਿੱਚ ਹੋਏ ਵਾਧੇ ਕਾਰਨ ਪੰਜਾਬ ਦੇ ਡੇਅਰੀ ਧੰਦੇ ਨਾਲ ਜੁੜੇ ਦੁੱਧ ਉਤਪਾਦਕਾਂ ਦੀ ਮਾੜੀ ਵਿੱਤੀ ਹਾਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁੱਧ ਦੇ ਖਰੀਦ ਭਾਅ ਵਿੱਚ 35 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਹੋਰ ਵਾਧਾ ਕਰ ਦਿੱਤਾ ਹੈ । ਇਸ ਤੋਂ ਪਹਿਲਾਂ 21 ਮਈ ਨੂੰ ਵੀ ਇਹ ਭਾਅ 20 ਰੁਪਏ ਵਧਾਇਆ ਗਿਆ ਸੀ। ਇਸ ਤਰ੍ਹਾਂ ਡੇਅਰੀ ਕਿਸਾਨਾਂ ਦੇ ਦੁੱਧ ਖਰੀਦ ਭਾਅ ਵਿੱਚ 21 ਮਈ ਤੋਂ 55 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ ਕਰ ਦਿੱਤਾ ਗਿਆ ਹੈ। ਹਾਲਾਂਕਿ ਡੇਅਰੀ ਕਿਸਾਨਾਂ ਨੂੰ ਇਸਦਾ ਵੱਡਾ ਲਾਭ ਮਿਲੇਗਾ ਪਰ ਇਸ ਦਾ ਭਾਰ ਆਮ ਲੋਕਾਂ 'ਤੇ ਬਿਲਕੁਲ ਨਹੀਂ ਪਵੇਗਾ ਅਤੇ ਉਹਨਾਂ ਨੂੰ ਦੁੱਧ ਪੁਰਾਣੇ ਭਾਅ ਉੱਤੇ ਹੀ ਮਿਲੇਗਾ। 

ਇਸ ਫੈਸਲੇ ਨਾਲ ਗਾਂ ਦੇ ਦੁੱਧ ‘ਤੇ ਤਕਰੀਬਨ 2.60 ਰੁਪਏ ਪ੍ਰਤੀ ਕਿੱਲੋ ਅਤੇ ਮੱਝ ਦੇ ਦੁੱਧ ‘ਤੇ 3.85 ਰੁਪਏ ਪ੍ਰਤੀ ਕਿੱਲੋ ਦਾ ਵਾਧਾ ਹੋਵੇਗਾ। ਅੱਜ ਇਥੇ ਸਕੱਤਰੇਤ ਵਿਚ ਡੇਅਰੀ ਕਿਸਾਨਾਂ ਦੇ ਵਫਦ ਨਾਲ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਦੌਰਾਨ ਲਗਾਤਾਰ ਵੱਧ ਰਹੀਆਂ ਪਸ਼ੂ ਖੁਰਾਕ ਦੀਆਂ ਕੀਮਤਾਂ ਅਤੇ ਹੋਰ ਲਾਗਤਾਂ ਵਿੱਚ ਹੋ ਰਹੇ ਵਾਧੇ ਨਾਲ ਨਜਿੱਠਣ ਲਈ ਵਿੱਤੀ ਸਹਾਇਤਾ ਕਰਨ ਦੀ ਮੰਗ ਕੀਤੀ ਸੀ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ( ਕੋਆਪਰੇਸ਼ਨ ) ਰਵਨੀਤ ਕੌਰ, ਵਧੀਕ ਮੁੱਖ ਸਕੱਤਰ ਵਿੱਤ ਕੇ ਏ ਪੀ ਸਿਨਹਾ ਅਤੇ ਮਿਲਕਫ਼ੈਡ ਦੇ ਐਮਡੀ ਕਮਲਦੀਪ ਸਿੰਘ ਸੰਘਾ ਵੀ ਹਾਜ਼ਰ ਸਨ।  

ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਜਿਹੀ ਵਿੱਤੀ ਸਹਾਇਤਾ ਪਹਿਲੀ ਵਾਰ ਦਿੱਤੀ ਗਈ ਹੈ ਜਿਸ ਕਰ ਕੇ ਇਹ ਫੈਸਲਾ ਇਤਿਹਾਸਕ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੇ ਹਿੱਤਾਂ ਲਈ ਹੋਰ ਠੋਸ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮਿਲਕਫੈਡ ਵਲੋਂ ਦੁੱਧ ਉਤਪਾਦਕਾਂ ਨੂੰ ਹਮੇਸ਼ਾਂ ਦੁੱਧ ਦੀਆਂ ਉੱਚੀਆਂ ਖਰੀਦ ਕੀਮਤਾਂ ਦਿੱਤੀਆਂ ਜਾਂਦੀਆਂ ਰਹੀਆਂ ਹਨ, ਖਾਸ ਕਰਕੇ ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਜਦੋਂ ਪ੍ਰਾਈਵੇਟ ਖਰੀਦਦਾਰਾਂ ਨੇ ਦੁੱਧ ਖਰੀਦਣਾ ਬੰਦ ਕਰ ਦਿੱਤਾ ਸੀ ਅਤੇ ਦੁੱਧ ਦੇ ਭਾਅ ਘਟਾ ਦਿੱਤੇ ਸਨ ਤਾਂ ਮਿਲਕਫੈਡ ਨੇ ਆਪਣੇ ਸੀਮਤ ਸਾਧਨਾਂ ਦੇ ਬਾਵਜੂਦ ਵੀ ਦੁੱਧ ਉਤਪਾਦਕਾਂ ਨੂੰ ਵਾਜਿਬ ਦੁੱਧ ਖਰੀਦ ਰੇਟ ਦਿੱਤੇ ।

ਮਿਲਕਫੈਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਮਿਲਕਫੈਡ ਪੰਜਾਬ ਵਲੋਂ ਪਹਿਲਾਂ ਵੀ 1 ਮਾਰਚ 2022 ਨੂੰ 20 ਰੁਪਏ ਪ੍ਰਤੀ ਕਿੱਲੋ ਫੈਟ, 1 ਅਪ੍ਰੈਲ 2022 ਨੂੰ 20 ਰੁਪਏ ਪ੍ਰਤੀ ਕਿੱਲੋ ਫੈਟ ਅਤੇ 21 ਅਪ੍ਰੈਲ 2022 ਨੂੰ ਦੁੱਧ ਦੀ ਖਰੀਦ ਕੀਮਤਾਂ ਵਿੱਚ 10 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਸੀ।  ਹੁਣ ਵਧਾਏ 55 ਰੁਪਏ ਦੇ ਹਿਸਾਬ ਨਾਲ ਕਰੀਬ ਢਾਈ ਮਹੀਨੇ ਵਿਚ ਹੀ ਕੁੱਲ 105 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਜਾ ਚੁੱਕਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ

ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ

ਪੰਜਾਬ ‘ਚ 15 ਜਨਵਰੀ ਤੋਂ 10 ਲੱਖ ਤੱਕ ਦਾ ਫ੍ਰੀ ਇਲਾਜ, ਅਰਵਿੰਦ ਕੇਜਰੀਵਾਲ ਅਤੇ CM ਮਾਨ ਕਰਨਗੇ ਸ਼ੁਰੂਆਤ

ਸਰਕਾਰ ਨੇ ਚਾਰ ਮੁਲਾਜ਼ਮਾਂ ਨੂੰ ਕੀਤਾ ਬਰਖਾਸਤ, ਜਾਣੋ ਪੰਜਾਬ ਸਰਕਾਰ ਨੇ ਕਿਉਂ ਲਿਆ ਆਹ ਫੈਸਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਪੰਜਾਬ ‘ਚ 15 ਜਨਵਰੀ ਤੋਂ 10 ਲੱਖ ਤੱਕ ਦਾ ਫ੍ਰੀ ਇਲਾਜ, ਅਰਵਿੰਦ ਕੇਜਰੀਵਾਲ ਅਤੇ CM ਮਾਨ ਕਰਨਗੇ ਸ਼ੁਰੂਆਤ
ਪੰਜਾਬ ‘ਚ 15 ਜਨਵਰੀ ਤੋਂ 10 ਲੱਖ ਤੱਕ ਦਾ ਫ੍ਰੀ ਇਲਾਜ, ਅਰਵਿੰਦ ਕੇਜਰੀਵਾਲ ਅਤੇ CM ਮਾਨ ਕਰਨਗੇ ਸ਼ੁਰੂਆਤ
ਸਰਕਾਰ ਨੇ ਚਾਰ ਮੁਲਾਜ਼ਮਾਂ ਨੂੰ ਕੀਤਾ ਬਰਖਾਸਤ, ਜਾਣੋ ਪੰਜਾਬ ਸਰਕਾਰ ਨੇ ਕਿਉਂ ਲਿਆ ਆਹ ਫੈਸਲਾ
ਸਰਕਾਰ ਨੇ ਚਾਰ ਮੁਲਾਜ਼ਮਾਂ ਨੂੰ ਕੀਤਾ ਬਰਖਾਸਤ, ਜਾਣੋ ਪੰਜਾਬ ਸਰਕਾਰ ਨੇ ਕਿਉਂ ਲਿਆ ਆਹ ਫੈਸਲਾ
ਜਲੰਧਰ ‘ਚ ਸ਼ਰਾਬ ਦੇ ਠੇਕੇ ਨੂੰ ਲੱਗੀ ਅੱਗ, ਬੋਤਲਾਂ ਦੇ ਫਟਣ ਦੀਆਂ ਆਵਾਜ਼ਾਂ ਨੇ ਡਰਾਏ ਲੋਕ, ਦਮ ਘੁੱਟਣ ਤੇ ਗਰਮੀ ਕਾਰਨ ਅੰਦਰੋਂ ਬਾਹਰ ਨਿਕਲਿਆ ਮੁਲਾਜ਼ਮ, ਇਲਾਕੇ 'ਚ ਮੱਚਿਆ ਹੜਕੰਪ

Punjab Weather Today: ਪੰਜਾਬ 'ਚ 6 ਦਿਨਾਂ ਲਈ ਸ਼ੀਤ ਲਹਿਰ ਤੇ ਧੁੰਦ ਦਾ ਅਲਰਟ, ਕੱਲ੍ਹ ਤੋਂ ਤੇਜ਼ ਹਵਾਵਾਂ, ਰਾਤਾਂ ਹੋਣਗੀਆਂ ਹੋਰ ਠੰਡੀ

ਲੁਧਿਆਣਾ ਪੁਲਿਸ ਦੀ ਹਿਰਾਸਤ ਤੋਂ ਫਰਾਰ ਹੋਇਆ ਆਰੋਪੀ, CCTV 'ਚ ਕੈਦ ਹੋਈ ਸਾਰੀ ਘਟਨਾ, ਇੰਝ ਚਕਮਾ ਦੇ ਹੋਇਆ ਰਫੂਚੱਕਰ, ਪਿੱਛਾ ਕਰਦਾ ਪੁਲਿਸ ਮੁਲਾਜ਼ਮ ਮੁੱਧੇ ਮੂੰਹ ਡਿੱਗਿਆ

ਜਨਵਰੀ ‘ਚ ਇਸ ਦਿਨ ਸਕੂਲਾਂ ‘ਚ ਹੈ ਛੁੱਟੀ, ਬੱਚਿਆਂ ਦੀ ਮੌਜ ਹੀ ਮੌਜ; ਇੱਥੇ ਵੇਖੋ ਪੂਰੀ ਲਿਸਟ

Embed widget