Punjab News : ਨਜਾਇਜ਼ ਖਣਨ ਖਿਲਾਫ ਕਾਰਵਾਈ ਜਾਰੀ, ਸਵਾਂ ਨਦੀ ਨੇੜਿਓ ਇਕ ਪੋਕਲੇਨ ਮਸ਼ੀਨ ਤੇ ਚਾਰ ਟਿੱਪਰ ਜ਼ਬਤ ਕੀਤੇ : ਮੀਤ ਹੇਅਰ
Punjab News : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਵਾਜਬ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਅਤੇ ਗੈਰ ਕਾਨੂੰਨੀ ਖਣਨ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ਾਂ 'ਤੇ ਚੱਲਦਿਆਂ ਖਣਨ
ਇਹ ਵੀ ਪੜ੍ਹੋ : ਸੁਰੱਖਿਆ ਏਜੰਸੀਆਂ ਦਾ ਇੱਕ ਹੋਰ ਦਾਅਵਾ! ਹੁਣ ਅੰਮ੍ਰਿਤਪਾਲ ਦੇ ਯੂਪੀ 'ਚ ਹੋਣ ਦਾ ਸ਼ੱਕ! ਪੰਜਾਬ ਪੁਲਿਸ ਨੇ ਮੇਰਠ 'ਚ ਲਾਏ ਡੇਰੇ
ਅੱਜ ਇਥੇ ਜਾਣਕਾਰੀ ਦਿੰਦਿਆਂ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖਣਨ ਵਿਭਾਗ ਵੱਲੋਂ ਇਹ ਕਾਰਵਾਈ ਸਵਾਂ ਨਦੀ ਦੇ ਸੱਜੇ ਪਾਸੇ ਗੈਰ ਕਾਨੂੰਨੀ ਖਣਨ ਕਰ ਰਹੀ ਇਕ ਪੋਕਲੇਨ ਮਸ਼ੀਨ ਅਤੇ ਪੰਜ ਟਿੱਪਰਾਂ ਉਤੇ ਛਾਪੇਮਾਰੀ ਕੀਤੀ ਗਈ। ਇਕ ਟਿੱਪਰ ਡਰਾਈਵਰ ਟਿੱਪਰ ਨੂੰ ਲੈ ਕੇ ਭੱਜ ਗਿਆ ਜਿਸ ਦਾ ਨੰਬਰ ਨੋਟ ਕਰ ਲਿਆ ਅਤੇ ਉਸ ਨੂੰ ਫੜਨ ਲਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ ਜਦੋਂ ਕਿ ਇਕ ਪੋਕਲੇਨ ਮਸ਼ੀਨ ਅਤੇ ਚਾਰ ਟਿੱਪਰ ਜ਼ਬਤ ਕਰ ਲਏ ਗਏ।
ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਕਿਸੇ ਵੀ ਤਰ੍ਹਾਂ ਦੇ ਮਾਫੀਏ ਦੇ ਖਿਲਾਫ ਹੈ ਅਤੇ ਗੈਰ ਕਾਨੂੰਨੀ ਕਾਰਵਾਈਆਂ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਾਜਬ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਲਈ ਖਣਨ ਵਿਭਾਗ ਵੱਲੋਂ 32 ਜਨਤਕ ਖੱਡਾਂ ਤੋਂ 5.50 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ ਰੇਤਾ ਵੇਚਿਆ ਜਾ ਰਿਹਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।