ਪੜਚੋਲ ਕਰੋ
Advertisement
ਵਿਜੀਲੈਂਸ ਬਿਊਰੋ ਵੱਲੋਂ ਮਾਈਨਿੰਗ ਵਿਭਾਗ ਦਾ SDO ਤੇ ਉਸਦਾ ਡਰਾਈਵਰ 40 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
Hoshiarpur News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਈਨਿੰਗ ਵਿਭਾਗ ਦੇ ਐਸ.ਡੀ.ਓ. ਸਰਬਜੀਤ ਅਤੇ ਉਸ ਦੇ ਡਰਾਈਵਰ ਮਨੀ
Hoshiarpur News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਈਨਿੰਗ ਵਿਭਾਗ ਦੇ ਐਸ.ਡੀ.ਓ. ਸਰਬਜੀਤ ਅਤੇ ਉਸ ਦੇ ਡਰਾਈਵਰ ਮਨੀ ਰਾਮ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਰਜਿੰਦਰ ਸਿੰਘ ਵਾਸੀ ਪਿੰਡ ਪੁਰ ਹੀਰਾਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਪਲਾਟਾਂ/ਉਸਾਰੀ ਅਧੀਨ ਮਕਾਨਾਂ ਵਿੱਚ ਭਰਤ ਪਾਉਣ ਖਾਤਰ ਮਿੱਟੀ ਨਾਲ ਭਰੀਆਂ ਟਰਾਲੀਆਂ ਨੂੰ ਲਿਆਉਣ ਤੇ ਲਿਜਾਣ ਦਾ ਕੰਮ ਕਰਦਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਐਸ.ਡੀ.ਓ. ਅਤੇ ਉਸ ਦੇ ਡਰਾਈਵਰ ਨੇ ਉਸ ਨੂੰ ਆਪਣਾ ਕੰਮਕਾਜ ਨਿਰਵਿਘਨ ਚਲਦਾ ਰੱਖਣ ਲਈ 40,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕੀਤੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪਟਿਆਲਾ
ਲਾਈਫਸਟਾਈਲ
Advertisement