Jalandhar News :  ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਜ਼ਮੀਨੀ ਪੱਧਰ ਤੇ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਨਵੀਂ ਖੇਡ ਨੀਤੀ ਲਾਗੂ ਕਰ ਦਿੱਤੀ ਗਈ ਹੈ। ਉਨਾਂ ਕਿਹਾ ਕਿ ਇਸ ਨੀਤੀ ਨਾਲ ਨਾ ਸਿਰਫ ਉੱਭਰਦੇ ਖਿਡਾਰੀਆਂ ਦੇ ਹੁਨਰ ਨੂੰ ਤਰਾਸ਼ਕੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇਗਾ ,ਸਗੋਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਇਆ ਜਾ ਸਕੇਗਾ ।


 
ਅੱਜ ਇੱਥੇ ਪਿੰਡ ਚਮਿਆਰਾ ਵਿਖੇ ਵਿਸ਼ਵ ਪੁਲਿਸ ਖੇਡਾਂ 2023 ਵਿਨੀਪੈਗ (ਕਨੇਡਾ )ਦੇ ਵਿੱਚ 400 ਮੀਟਰ ਦੀ ਦੌੜ ਵਿੱਚ ਸੋਨੇ ਦੇ ਤਗ਼ਮਾ ਜਿੱਤਣ ਵਾਲੇ ਅਥਲੀਟ ਸੰਦੀਪ ਦਾ ਸਨਮਾਨ ਕਰਨ ਸਬੰਧੀ ਹੋਏ ਸਮਾਗਮ ਵਿੱਚ ਉਨਾਂ ਕਿਹਾ ਕਿ ਸੰਦੀਪ ਨੇ ਨਾ ਸਿਰਫ ਜਲੰਧਰ ਸਗੋਂ ਪੂਰੇ ਪੰਜਾਬ ਦਾ ਨਾਮ ਕੌਮਾਂਤਰੀ ਪੱਧਰ ਉੱਪਰ ਰੌਸ਼ਨ ਕੀਤਾ ਹੈ ।

 
ਉਨਾਂ ਕਿਹਾ ਕਿ ਉਹ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨਾਲ ਨਿੱਜੀ ਤੌਰ ਤੇ ਗੱਲਬਾਤ ਕਰਕੇ ਸੰਦੀਪ ਲਈ ਕੌਮਾਂਤਰੀ ਪੱਧਰ ਦੀ ਸਿਖਲਾਈ , ਕੋਚਿੰਗ ਦੇ ਪ੍ਰਬੰਧ ਕਰਨਗੇ ਤਾਂ ਜੋ ਉਹ ਆਪਣੀ ਖੇਡ ਨਾਲ ਹੋਰ ਪ੍ਰਾਪਤੀਆਂ ਕਰ ਸਕੇ। ਉਨਾਂ ਸੰਦੀਪ ਦੀ ਹੌਸਲਾ ਅਫਜਾਈ ਲਈ ਆਪਣੀ ਤਨਖਾਹ ਵਿੱਚੋਂ 21 ਹਜ਼ਾਰ ਰੁਪੈ ਵੀ ਦੇਣ ਦਾ ਐਲਾਨ ਕੀਤਾ । 

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 




 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ