ਪੜਚੋਲ ਕਰੋ

ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ : ਬਲਕਾਰ ਸਿੰਘ

Punjab News : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅੱਜ ਵੀਰਵਾਰ ਨੂੰ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਇਥੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਦਾ ਜਾਇਜ਼ਾ

Punjab News : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅੱਜ ਵੀਰਵਾਰ ਨੂੰ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਇਥੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸਿਹਤ ਵਿਭਾਗ ਵਲੋਂ ਲਗਾਏ ਗਏ ਮੈਡੀਕਲ ਕੈਂਪਾਂ ਦੀ ਵੀ ਜਾਂਚ ਕੀਤੀ ਅਤੇ ਇਥੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਹਾਸਿਲ ਕੀਤੀ।

ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਔਖੀ ਘੜੀ ਵਿੱਚ ਪੂਰੀ ਤਰ੍ਹਾਂ ਸੂਬਾ ਵਾਸੀਆਂ ਦੇ ਨਾਲ ਖੜ੍ਹੀ ਹੈ ਅਤੇ ਰਾਹਤ ਕਾਰਜਾਂ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਫੌਜ ਦੀਆਂ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ ਜਿਨ੍ਹਾਂ ਵਲੋਂ ਦਿਨ-ਰਾਤ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚੋਂ ਬਾਹਰ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਤਹਿਤ ਲੋਕਾਂ ਤੱਕ ਖਾਣਾ ਅਤੇ ਹੋਰ ਜਰੂਰੀ ਸਮੱਗਰੀ ਪਹੁੰਚਾਉਣ ਲਈ ਵੱਖ-ਵੱਖ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਉਨ੍ਹਾਂ ਨੇ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿਨ-ਰਾਤ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਵਲੋਂ ਲੋਕਾਂ ਦੀ ਸਹਾਇਤਾ ਲਈ ਵਲੰਟੀਅਰਾਂ ਨੂੰ ਨਿਯੁਕਤ ਕੀਤਾ ਗਿਆ ਹੈ ਜਿਨਾਂ ਵਲੋਂ ਦਿਨ-ਰਾਤ ਲੋਕਾਂ ਤੱਕ ਜਰੂਰਤ ਦਾ ਹਰ ਸਮਾਨ ਪਹੁੰਚਾਇਆ ਜਾ ਰਿਹਾ ਹੈ।

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਵਰਗੇ ਹਲਾਤਾਂ ਨਾਲ ਨਿਪਟਣ ਲਈ ਸਾਰੇ ਜ਼ਿਲਿਆਂ ਨੂੰ ਫੰਡ ਜਾਰੀ ਕਰ ਦਿੱਤੇ ਗਏ ਹਨ ਤਾਂ ਕਿ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਆ ਸਕੇ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਨਾਲ ਨਿਪਟਣ ਲਈ ਫੰਡਾਂ ਅਤੇ ਸਾਧਨਾਂ ਦੀ ਕੋਈ ਕਮੀ ਨਹੀਂ ਹੈ ਅਤੇ ਜਲਦ ਹੀ ਅਸੀਂ ਸਭ ਮਿਲ ਕੇ ਇਸ ਚੁਣੌਤੀ ਨੂੰ ਸਰ ਕਰ ਲਵਾਂਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਔਖੀ ਘੜੀ ਵਿੱਚ ਅਫ਼ਵਾਹਾਂ ਤੋਂ ਦੂਰ ਰਹਿਣ ਅਤੇ ਜੇਕਰ ਕੋਈ ਸ਼ਰਾਰਤੀ ਅਨਸਰ ਝੂਠੀਆਂ ਅਫਵਾਹਾਂ ਫੈਲਾ ਕੇ ਮਾਹੌਲ ਖ਼ਰਾਬ ਕਰਦਾ ਹੈ ਤਾਂ ਉਸ ਸਬੰਧੀ ਜਾਣਕਾਰੀ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੁਹੱਈਆ ਕਰਵਾਈ ਜਾਵੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲCanada ਨੇ ਹੁਣ ਦਿੱਤਾ ਤਕੜਾ ਝਟਕਾ ! ਮਾਪਿਆਂ ਨੂੰ ਨਹੀਂ ਮਿਲੇਗੀ PRਪੰਜਾਬ 'ਚ ਭਿੜਣਗੀਆਂ ਪੰਥਕ ਧਿਰਾਂ ! Amritalpal Singh ਤੋਂ ਬਾਅਦ Akali Dal ਦਾ ਬਾਗ਼ੀ ਧੜਾ ਬਣਾ ਸਕਦਾ ਨਵੀਂ ਪਾਰਟੀ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget