Punjab Politics: ਪੰਜਾਬ ਸਰਕਾਰ ਦੇ ਮੰਤਰੀ ਬਲਕਾਰ ਸਿੰਘ ਦੀ ਕਥਿਤ ਵੀਡੀਓ ਵਾਇਰਲ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਜਿਸ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਮੰਤਰੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮੌਕੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪੀ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਨੇ ਸਵਾਲ ਖੜ੍ਹੇ ਕੀਤੇ ਹਨ।


ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦਿਆਂ ਕਿਹਾ, ਪਹਿਲਾਂ ਵੀ ਆਮ ਆਦਮੀ ਪਾਰਟੀ ਦੇ ਲੀਡਰਾਂ ਲਾਲ ਚੰਦ ਕਟਾਰੂ ਚੱਕ ਵਰਗਿਆਂ ਦੀਆਂ ਅਸ਼ਲੀਲ ਵੀਡੀਓ ਸਾਹਮਣੇ ਆ ਚੁੱਕੀਆਂ ਹਨ। ਮੈਨੂੰ ਹੁਣ ਜਾਣਕਾਰੀ ਮਿਲੀ ਹੈ ਕੀ ਹੁਣ ਆਪ ਦੇ ਮੰਤਰੀ ਬਲਕਾਰ ਸਿੰਘ ਦੀ ਵੀਡੀਓ ਸਾਹਮਣੇ ਆਈ ਹੈ। ਪਰ ਮੁੱਖ ਮੰਤਰੀ ਬਲਕਾਰ ਸਿੰਘ ਨੂੰ ਬਚਾਉਣਾ ਚਾਹੁੰਦੇ ਨੇ ਕਿਉਂਕਿ ਬਲਕਾਰ ਸਿੰਘ ਲੋਕਲ ਬਾਡੀਜ਼ ਦਾ ਮਿਨਿਸਟਰ ਹੈ ਹੈ ਅਤੇ ਸਰਕਾਰ ਨੂੰ ਚੰਗਾ ਪੈਸਾ ਕਮਾ ਕੇ ਦੇ ਰਿਹਾ ਹੈ ਜਿਸ ਕਰਕੇ ਇਹਦੇ ਤੇ ਕੋਈ ਕਾਰਵਾਈ ਨਹੀਂ ਹੋ ਰਹੀ।






ਮਜੀਠੀਆ ਨੇ ਕਿਹਾ ਕਿ  ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਕੀ ਇਸ ਧਰਤੀ ਤੇ ਗੈਰ ਇਖ਼ਲਾਕੀ ਕੰਮ ਕਰਨ ਵਾਲੇ ਜਨਤਾ ਦੇ ਨੁਮਾਇੰਦੇ ਹੋ ਸਕਦੇ ਹਨ ? ਮੈਂ ਭਗਵੰਤ ਮਾਨ ਨੂੰ ਪੁੱਛਣਾ ਚਾਹੁੰਦਾ ਕਿ ਇਨਾ ਸਾਰੇ ਸਬੂਤਾਂ ਦੇ ਬਾਵਜੂਦ ਕਿਸੇ ਤੇ ਕਾਰਵਾਈ ਕਿਉਂ ਨਹੀਂ ਕਰ ਰਹੇ ? ਉਹ ਸੂਬੇ ਦੇ ਮੁੱਖ ਮੰਤਰੀ ਹਨ ਕਿ ਪੰਜਾਬ ਦੀਆਂ ਧੀਆਂ ਭੈਣਾਂ ਦੀ ਇੱਜ਼ਤਾਂ ਦੀ ਰਾਖੀ ਉਹਨਾਂ ਦਾ ਫਰਜ਼ ਨਹੀਂ ?


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।