Punjab News: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਧਾਲੀਵਾਲ ਨੇ ਵੰਡੇ ਨਿਯੁਕਤੀ ਪੱਤਰ, ਬੋਲੇ ਸਰਕਾਰ ਨੌਕਰੀ ਦੇਣ ਲਈ ਵਚਨਬੱਧ
ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੌਜਵਾਨਾਂ ਨੂੰ ਪੰਜਾਬ ਵਿੱਚ ਨੌਕਰੀ ਦੇਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ। ਇਹ ਨਿਯੁਕਤੀ ਪੱਤਰ ਵੀ ਇਸੇ ਅਮਲ ਦਾ ਹਿੱਸਾ ਹਨ।
Punjab News: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੰਮ੍ਰਿਤਸਰ ਵਿੱਚ ਇੱਕ ਸਾਦੇ ਸਮਾਗਮ ਵਿੱਚ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੌਜਵਾਨਾਂ ਨੂੰ ਪੰਜਾਬ ਵਿੱਚ ਨੌਕਰੀ ਦੇਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ। ਇਹ ਨਿਯੁਕਤੀ ਪੱਤਰ ਵੀ ਇਸੇ ਅਮਲ ਦਾ ਹਿੱਸਾ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਇਨ੍ਹਾਂ ਨੌਜਵਾਨਾਂ ਨੂੰ ਨੌਕਰੀ ਮਿਲਣ ਨਾਲ ਇਨ੍ਹਾਂ ਪਰਿਵਾਰਾਂ ਦੀ ਆਰਥਿਕ ਸਥਿਤੀ ਮਜਬੂਤ ਹੋਵੇਗੀ, ਉੱਥੇ ਇਨ੍ਹਾਂ ਦੇ ਪਰਿਵਾਰਾਂ ਦਾ ਭਵਿੱਖ ਵੀ ਉੱਜਵਲ ਹੋਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਨੌਜਵਾਨਾਂ ਨੂੰ ਪੰਜਾਬ ਵਿੱਚ ਨੌਕਰੀ ਤੇ ਰੁਜਗਾਰ ਦੇਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ।
ਮੇਰੇ ਵੱਲੋਂ ਅੱਜ ਅੰਮ੍ਰਿਤਸਰ ਵਿੱਚ ਇੱਕ ਸਾਦੇ ਸਮਾਗਮ ਦੌਰਾਨ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਸਰਕਾਰ ਨੌਜਵਾਨਾਂ ਨੂੰ ਪੰਜਾਬ ਵਿੱਚ ਨੌਕਰੀ ਅਤੇ ਰੁਜਗਾਰ ਦੇਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ। #Jobs #Punjab #Bhagwantmann pic.twitter.com/sED77DRiin
— Kuldeep Dhaliwal (@KuldeepSinghAAP) November 11, 2022
ਮਾਈਨਿੰਗ ਮਾਫੀਆ ਖਿਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ
ਪੰਜਾਬ ਪੁਲਿਸ ਨੇ ਮਾਈਨਿੰਗ ਮਾਫੀਆ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਗੈਰ ਕਾਨੂੰਨੀ ਮਾਈਨਿੰਗ ਕਰਨ ਦੇ ਇਲਜ਼ਾਮ ਵਿੱਚ ਰਾਕੇਸ਼ ਚੌਧਰੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਖੁਦ ਸਾਂਝੀ ਕੀਤੀ ਹੈ।
ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਮਾਫੀਆ 'ਤੇ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ। ਗੈਰ-ਕਾਨੂੰਨੀ ਮਾਈਨਿੰਗ ਮਾਫੀਆ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਰੋਪੜ ਪੁਲਿਸ ਨੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ 'ਤੇ ਪਿਛਲੇ ਕਈ ਸਾਲਾਂ ਤੋਂ ਗੈਰ-ਕਾਨੂੰਨੀ ਮਾਈਨਿੰਗ ਦੇ ਕਿੰਗਪਿਨ ਰਾਕੇਸ਼ ਚੌਧਰੀ ਨੂੰ ਗ੍ਰਿਫਤਾਰ ਕੀਤਾ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।