Punjab news: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅਫਸਰਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਹੁਣ ਪੁਰਾਣੀਆਂ ਆਦਤਾਂ ਛੱਡ ਦਿਓ। ਮੰਤਰੀ ਨੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਉਹ ਕੰਮਕਾਜ ਵਿੱਚ ਢਿੱਲ-ਮੱਠ ਕਰਨ ਵਾਲੀਆਂ ਪੁਰਾਣੀਆਂ ਆਦਤਾਂ ਛੱਡ ਦੇਣ ਤੇ ਲੋਕਾਂ ਨਾਲ ਮਾਣ-ਸਨਮਾਨ ਵਾਲੀ ਸ਼ਬਦਾਵਲੀ ਦੀ ਵਰਤੋਂ ਕੀਤੀ ਜਾਵੇ।
ਨਿੱਝਰ ਨੇ ਆਖਿਆ ਕਿ ਲੋਕਾਂ ਨੂੰ ਸਮਾਂਬੱਧ ਤੇ ਖੱਜਲ-ਖੁਆਰੀ ਰਹਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਗਰ ਨਿਗਮ ’ਚ ਸਿੰਗਲ ਵਿੰਡੋ ਪ੍ਰਣਾਲੀ ਸ਼ੁਰੂ ਕੀਤੀ ਜਾਵੇ ਤੇ ਪੀਣ ਵਾਲੇ ਪਾਣੀ ਸਮੇਤ ਸੀਵਰੇਜ ਨਾਲ ਸਬੰਧਤ ਸਮੱਸਿਆਵਾਂ ਦਾ ਤਰਜੀਹੀ ਤੌਰ ’ਤੇ ਨਿਬੇੜਾ ਕੀਤਾ ਜਾਵੇ।
ਪੰਜਾਬ ਸਰਕਾਰ ਜਾਇਦਾਦ ਦੀ ਵਿਕਰੀ 'ਚ ਧੋਖਾਧੜੀ ਨੂੰ ਪਾਏਗੀ ਨੱਥ, ਰੇਰਾ ਅਫਸਰਾਂ ਨੂੰ ਸਖਤ ਹਦਾਇਤਾਂ
ਇਸ ਤਰ੍ਹਾਂ ਪੰਜਾਬ ਸਰਕਾਰ ਜਾਇਦਾਦ ਦੀ ਵਿਕਰੀ ਧੋਖਾਧੜੀ ਨੂੰ ਨੱਥ ਪਾਏਗੀ। ਇਸ ਲਈ ਰੀਅਲ ਅਸਟੇਟ ਰੈਗੂਲੇਟਰੀ ਅਥਾਰਿਟੀ (ਰੇਰਾ) ਦੇ ਅਧਿਕਾਰੀਆਂ ਨੂੰ ਸਖਤੀ ਦੀ ਹਦਾਇਤ ਕੀਤੀ ਗਈ ਹੈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਵੀਰਵਾਰ ਨੂੰ ਰੀਅਲ ਅਸਟੇਟ ਰੈਗੂਲੇਟਰੀ ਅਥਾਰਿਟੀ (ਰੇਰਾ) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੰਤਰੀ ਅਮਨ ਅਰੋੜਾ ਨੇ ਰੇਰਾ ਅਫਸਰਾਂ ਨੂੰ ਕਿਹਾ ਹੈ ਕਿ ਉਹ ਜਾਇਦਾਦ ਝਗੜਾ ਨਿਵਾਰਨ ਵਿਧੀ ਨੂੰ ਹੋਰ ਸੁਚਾਰੂ ਬਣਾਉਣ, ਤਾਂ ਕਿ ਇਸ ਸਬੰਧੀ ਮਸਲਿਆਂ ਦੇ ਤੇਜ਼ੀ ਨਾਲ ਹੱਲ ਨੂੰ ਯਕੀਨੀ ਬਣਾਇਆ ਜਾ ਸਕੇ। ਰੀਅਲ ਅਸਟੇਟ ਰੈਗੂਲੇਟਰੀ ਅਥਾਰਿਟੀ ਦੇ ਦਫ਼ਤਰ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਰੇਰਾ ਨੂੰ ਜਾਇਦਾਦ ਦੀ ਵਿਕਰੀ ਵਿੱਚ ਹੋਰ ਪਾਰਦਰਸ਼ਤਾ ਲਿਆਉਣੀ ਤੇ ਖ਼ਰੀਦਦਾਰਾਂ ਦੇ ਹਿੱਤਾਂ ਦੀ ਰੱਖਿਆ ਕਰਨੀ ਚਾਹੀਦੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਰੇ ਰਜਿਸਟਰਡ ਰੀਅਲ ਅਸਟੇਟ ਪ੍ਰਾਜੈਕਟਾਂ ਤੇ ਏਜੰਟਾਂ ਦੇ ਅੰਕੜੇ ਅਥਾਰਿਟੀ ਦੀ ਵੈੱਬਸਾਈਟ ’ਤੇ ਉਪਲਬਧ ਹੈ ਤੇ ਉਨ੍ਹਾਂ ਨੇ ਰੇਰਾ ਨੂੰ ਪ੍ਰਮੋਟਰਾਂ, ਅਲਾਟੀਆਂ ਤੇ ਰੀਅਲ ਅਸਟੇਟ ਏਜੰਟਾਂ ਦੀਆਂ ਜ਼ਿੰਮੇਵਾਰੀਆਂ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ।