ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅੱਜ ਲੁਧਿਆਣਾ ਵਿੱਚ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਸੂਬੇ ਦੇ ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਅਤੇ ਆਪਣੇ ਵਾਅਦੇ ਨੂੰ ਪੂਰਾ ਕਰਦੇ ਹੋਏ, ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਗਰ ਨਿਗਮ, ਲੁਧਿਆਣਾ ਵਿੱਚ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ 3542 ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਕੇ ਇਨਾਂ ਕਰਮੀਆਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਹੈ।

ਚੰਡੀਗੜ੍ਹ/ਲੁਧਿਆਣਾ: ਸੂਬੇ ਦੇ ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਅਤੇ ਆਪਣੇ ਵਾਅਦੇ ਨੂੰ ਪੂਰਾ ਕਰਦੇ ਹੋਏ, ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਗਰ ਨਿਗਮ, ਲੁਧਿਆਣਾ ਵਿੱਚ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ 3542 ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਕੇ ਇਨਾਂ ਕਰਮੀਆਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਹੈ।

ਪੰਜਾਬ ਸਰਕਾਰ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅੱਜ ਇੱਥੇ ਗੁਰੂ ਨਾਨਕ ਦੇਵ ਭਵਨ ਵਿਖੇ ਹੋਏ ਸਮਾਗਮ ਦੌਰਾਨ ਕਰੀਬ 150 ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਸ਼ਹਿਰ ਵਿੱਚ ਸਾਰੇ ਨਿਯੁਕਤੀ ਪੱਤਰ ਪੜਾਅਵਾਰ ਢੰਗ ਨਾਲ ਦਿੱਤੇ ਜਾਣਗੇ।

ਇਸ ਮੌਕੇ ਉਨਾਂ ਨਾਲ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਗੁਰਪ੍ਰੀਤ ਬੱਸੀ ਗੋਗੀ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ ਅਤੇ ਹਰਦੀਪ ਸਿੰਘ ਮੁੰਡੀਆਂ, ਮੇਅਰ ਬਲਕਾਰ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਮੇਅਰ ਸਰਬਜੀਤ ਕੌਰ, ਨਗਰ ਨਿਗਮ ਕਮਿਸ਼ਨਰ ਡਾ. ਸੇਨਾ ਅਗਰਵਾਲ ਤੋਂ ਇਲਾਵਾ ਕਈ ਹੋਰ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸਫਾਈ ਸੇਵਕਾਂ/ਸੀਵਰਮੈਨਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਕਰ ਦਿੱਤੀ ਹੈ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਨਗਰ ਨਿਗਮ ਲੁਧਿਆਣਾ (ਐੱਮ.ਸੀ.ਐੱਲ.) ਵੱਲੋਂ ਪਹਿਲਾਂ ਪਾਸ ਕੀਤੇ ਗਏ ਮਤੇ ਵਿੱਚ ਕੁਝ ਗੜਬੜੀ ਸੀ, ਜੋ ਉਕਤ ਕਰਮੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ‘ਚ ਮੁੱਖ ਅੜਿੱਕਾ ਬਣ ਰਿਹਾ ਸੀ। ਉਨਾਂ ਕਿਹਾ ਕਿ ਸੂਬੇ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਣਨ ਤੋਂ ਬਾਅਦ ਰੈਗੂਲਰ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਗਈ ਹੈ, ਇਸ ਲਈ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਰੈਗੂਲਰ ਕਰਨਾ ਸਫਾਈ ਸੇਵਕਾਂ/ਸੀਵਰਮੈਨਾਂ ਦਾ ਅਧਿਕਾਰ ਹੈ ਅਤੇ ਇਸ ਨੂੰ ਹਰ ਕੀਮਤ ‘ਤੇ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਾਕੀ ਰਹਿੰਦੇ ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਵੀ ਰੈਗੂਲਰ ਕਰ ਦਿੱਤੀਆਂ ਜਾਣਗੀਆਂ।

ਉਨਾਂ ਕਿਹਾ ਕਿ ‘ਆਪ’ ਸਰਕਾਰ ਹਮੇਸ਼ਾ ਸਫਾਈ ਕਰਮੀਆਂ ਦੇ ਨਾਲ ਡੱਟ ਕੇ ਖੜੀ ਹੈ ਅਤੇ ਉਨਾਂ ਦੀ ਭਲਾਈ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ। ਕੋਵਿਡ-19 ਦੌਰਾਨ ਸਫਾਈ ਕਰਮੀਆਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਉਨਾਂ ਕਿਹਾ ਕਿ ਸਫਾਈ ਕਰਮੀਆਂ ਨੇ ਆਪਣੀ ਜਾਨ ਜੋਖਮ ਵਿੱਚ ਪਾ ਕੇ ਸਾਫ-ਸੁਥਰਾ ਮਾਹੌਲ ਯਕੀਨੀ ਬਣਾਇਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅਮਰੀਕਾ ਗਏ ਪੰਜਾਬੀ ਨੌਜਵਾਨ ਨਾਲ ਵਾਪਰੀ ਅਣਹੋਣੀ, ਘਰ ‘ਚ ਪਏ ਵੈਣ
ਅਮਰੀਕਾ ਗਏ ਪੰਜਾਬੀ ਨੌਜਵਾਨ ਨਾਲ ਵਾਪਰੀ ਅਣਹੋਣੀ, ਘਰ ‘ਚ ਪਏ ਵੈਣ
ਇੱਕ ਹੋਰ ਜਹਾਜ਼ ਹਾਦਸਾ, ਕੈਨੇਡਾ ‘ਚ ਪਲਟੀ ਡੈਲਟਾ ਏਅਰਲਾਈਂਸ ਦੀ ਫਲਾਈਟ, 15 ਜ਼ਖ਼ਮੀ
ਇੱਕ ਹੋਰ ਜਹਾਜ਼ ਹਾਦਸਾ, ਕੈਨੇਡਾ ‘ਚ ਪਲਟੀ ਡੈਲਟਾ ਏਅਰਲਾਈਂਸ ਦੀ ਫਲਾਈਟ, 15 ਜ਼ਖ਼ਮੀ
Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਵਿਧਾਇਕ 'ਤੇ ਗੈਰ-ਕਾਨੂੰਨੀ ਢੰਗ ਨਾਲ ਕਰੋੜਾਂ ਰੁਪਏ ਕਮਾਉਣ ਦੇ ਲੱਗੇ ਦੋਸ਼; ਜਾਣੋ ਮਾਮਲਾ
ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਵਿਧਾਇਕ 'ਤੇ ਗੈਰ-ਕਾਨੂੰਨੀ ਢੰਗ ਨਾਲ ਕਰੋੜਾਂ ਰੁਪਏ ਕਮਾਉਣ ਦੇ ਲੱਗੇ ਦੋਸ਼; ਜਾਣੋ ਮਾਮਲਾ
ਪੰਜਾਬ ‘ਚ ਪੁੱਲ ਤੋਂ ਹੇਠਾਂ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਕਈਆਂ ਦੀ ਮੌਤ
ਪੰਜਾਬ ‘ਚ ਪੁੱਲ ਤੋਂ ਹੇਠਾਂ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਕਈਆਂ ਦੀ ਮੌਤ
Advertisement
ABP Premium

ਵੀਡੀਓਜ਼

ਪੰਜਾਬ ਪੁਲਿਸ 'ਚ ਵੱਡਾ ਫੇਰਬਦਲ!ਡਿਪੋਰਟ ਕੀਤੇ ਸਿੱਖ ਨੌਜਵਾਨ ਨਾਲ ਅਮਰੀਕੀ ਸੈਨਿਕਾਂ ਦਾ ਸ਼ਰਮਨਾਕ ਕਾਰਾਪੰਥਕ ਸੋਚ ਵਾਲਿਆਂ ਨੂੰ ਜਲੀਲ ਕਰਕੇ ਕੱਢਣਾ... ਧਾਮੀ ਦੇ ਅਸਤੀਫ਼ੇ 'ਤੇ ਭੜਕੇ ਗਿਆਨੀ ਹਰਪ੍ਰੀਤ ਸਿੰਘ!SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ  ਪਿੱਛੇ ਸਿਆਸੀ ਕਾਰਨ ਜਾਂ ਫ਼ਿਰ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਗਏ ਪੰਜਾਬੀ ਨੌਜਵਾਨ ਨਾਲ ਵਾਪਰੀ ਅਣਹੋਣੀ, ਘਰ ‘ਚ ਪਏ ਵੈਣ
ਅਮਰੀਕਾ ਗਏ ਪੰਜਾਬੀ ਨੌਜਵਾਨ ਨਾਲ ਵਾਪਰੀ ਅਣਹੋਣੀ, ਘਰ ‘ਚ ਪਏ ਵੈਣ
ਇੱਕ ਹੋਰ ਜਹਾਜ਼ ਹਾਦਸਾ, ਕੈਨੇਡਾ ‘ਚ ਪਲਟੀ ਡੈਲਟਾ ਏਅਰਲਾਈਂਸ ਦੀ ਫਲਾਈਟ, 15 ਜ਼ਖ਼ਮੀ
ਇੱਕ ਹੋਰ ਜਹਾਜ਼ ਹਾਦਸਾ, ਕੈਨੇਡਾ ‘ਚ ਪਲਟੀ ਡੈਲਟਾ ਏਅਰਲਾਈਂਸ ਦੀ ਫਲਾਈਟ, 15 ਜ਼ਖ਼ਮੀ
Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਵਿਧਾਇਕ 'ਤੇ ਗੈਰ-ਕਾਨੂੰਨੀ ਢੰਗ ਨਾਲ ਕਰੋੜਾਂ ਰੁਪਏ ਕਮਾਉਣ ਦੇ ਲੱਗੇ ਦੋਸ਼; ਜਾਣੋ ਮਾਮਲਾ
ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਵਿਧਾਇਕ 'ਤੇ ਗੈਰ-ਕਾਨੂੰਨੀ ਢੰਗ ਨਾਲ ਕਰੋੜਾਂ ਰੁਪਏ ਕਮਾਉਣ ਦੇ ਲੱਗੇ ਦੋਸ਼; ਜਾਣੋ ਮਾਮਲਾ
ਪੰਜਾਬ ‘ਚ ਪੁੱਲ ਤੋਂ ਹੇਠਾਂ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਕਈਆਂ ਦੀ ਮੌਤ
ਪੰਜਾਬ ‘ਚ ਪੁੱਲ ਤੋਂ ਹੇਠਾਂ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਕਈਆਂ ਦੀ ਮੌਤ
Punjab News: ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ ਲਈ ਖਤਰੇ ਦੀ ਘੰਟੀ, ਜਾਣੋ ਕਿਉਂ ਜਾਰੀ ਹੋਈ ਅਜਿਹੀ ਚੇਤਾਵਨੀ ?
Punjab News: ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ ਲਈ ਖਤਰੇ ਦੀ ਘੰਟੀ, ਜਾਣੋ ਕਿਉਂ ਜਾਰੀ ਹੋਈ ਅਜਿਹੀ ਚੇਤਾਵਨੀ ?
Punjab News: ਬੱਸਾਂ ਵਿੱਚ ਯਾਤਰਾ ਕਰਨ ਵਾਲੇ ਦਿਓ ਧਿਆਨ, 24 ਫਰਵਰੀ ਨੂੰ ਇਸ ਕਾਰਨ ਹੋਏਗੀ ਪਰੇਸ਼ਾਨੀ...
Punjab News: ਬੱਸਾਂ ਵਿੱਚ ਯਾਤਰਾ ਕਰਨ ਵਾਲੇ ਦਿਓ ਧਿਆਨ, 24 ਫਰਵਰੀ ਨੂੰ ਇਸ ਕਾਰਨ ਹੋਏਗੀ ਪਰੇਸ਼ਾਨੀ...
Punjab News: ਸਰਪੰਚ ਦੀ ਸ਼ਰਮਨਾਕ ਕਰਤੂਤ, ਨਾਬਾਲਗ ਨਾਲ ਕੀਤਾ ਬਲਾਤਕਾਰ; ਇੰਝ ਬਣਾਇਆ ਹਵਸ ਦਾ ਸ਼ਿਕਾਰ
Punjab News: ਸਰਪੰਚ ਦੀ ਸ਼ਰਮਨਾਕ ਕਰਤੂਤ, ਨਾਬਾਲਗ ਨਾਲ ਕੀਤਾ ਬਲਾਤਕਾਰ; ਇੰਝ ਬਣਾਇਆ ਹਵਸ ਦਾ ਸ਼ਿਕਾਰ
ਪੰਜਾਬ ‘ਚ ਪੁਲਿਸ ਮੁਲਾਜ਼ਮ ਦੇ ਘਰ ਦੇ ਨੇੜੇ ਹੋਇਆ ਧਮਾਕਾ
ਪੰਜਾਬ ‘ਚ ਪੁਲਿਸ ਮੁਲਾਜ਼ਮ ਦੇ ਘਰ ਦੇ ਨੇੜੇ ਹੋਇਆ ਧਮਾਕਾ
Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.