Minister Harjot Bains: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਲੁਧਿਆਣਾ ਦੇ ਇਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਅਤੇ ਸਕੂਲ ਦੇ ਕੈਂਪਸ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ ਗਿਆ। ਵਿਭਾਗ ਵੱਲੋਂ ਇਨ੍ਹਾਂ ਖਿਲਾਫ ਇਹ ਸਖਤ ਕਾਰਵਾਈ ਸਕੂਲ ਵਿਚ ਲੇਟ ਆਉਣ ਵਾਲੇ ਵਿਦਿਆਰਥੀਆਂ ਨੂੰ ਗ਼ੈਰਵਾਜ਼ਬ ਤੇ ਸਰੀਰਕ ਸਜ਼ਾ ਦੇਣ ਕਰਕੇ ਕੀਤੀ ਗਈ ਹੈ।
ਸਕੂਲ 'ਚ ਦੇਰ ਨਾਲ ਆਉਣ ਵਾਲੇ ਵਿਦਿਆਰਥੀਆਂ ਨੂੰ ਦਿੱਤੀ ਗਈ ਸੀ ਸਜ਼ਾ
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਨਗਰ, ਸਕੂਲ ਆਫ਼ ਐਮੀਨੈਂਸ (ਲੜਕੇ), ਲੁਧਿਆਣਾ ਦੇ ਪ੍ਰਿੰਸੀਪਲ ਅਤੇ ਕੈਂਪਸ ਮੈਨੇਜਰ ਨੇ ਸਕੂਲ ਵਿਚ ਦੇਰ ਨਾਲ ਆਉਣ ਵਾਲੇ ਵਿਦਿਆਰਥੀਆਂ ਤੋਂ ਸਜ਼ਾ ਵਜੋਂ ਰੇਤਾ ਅਤੇ ਬੱਜਰੀ ਚੁਕਵਾਈ ਗਈ ਸੀ। ਇਸ ਲਈ ਸਕੂਲ ਦੇ ਪ੍ਰਿੰਸੀਪਲ ਨੂੰ ਤਾਂ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਕੈਂਪਸ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।
ਸਿੱਖਿਆ ਮੰਤਰੀ ਵੱਲੋਂ ਸਖਤ ਐਕਸ਼ਨ
ਸਿੱਖਿਆ ਮੰਤਰੀ ਬੈਂਸ ਨੇ ਕਿਹਾ, ''ਇਹ ਘਟਨਾ ਅੱਜ ਮੇਰੇ ਧਿਆਨ ਵਿੱਚ ਆਈ ਸੀ ਅਤੇ ਇਸ ਉੱਤੇ ਤੁਰੰਤ ਸਖ਼ਤ ਕਾਰਵਾਈ ਕੀਤੀ ਗਈ ਹੈ।'' ਵਿਦਿਆਰਥੀਆਂ ਲਈ ਸਰਕਾਰੀ ਸਕੂਲਾਂ ਵਿੱਚ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਬਣਾਈ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਤੌਰ ’ਤੇ ਹਦਾਇਤ ਕੀਤੀ ਕਿ ਕਿਸੇ ਵੀ ਅਧਿਆਪਕ ਵੱਲੋਂ ਅਜਿਹਾ ਕੁਰਖ਼ਤ ਵਤੀਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਰੇ ਵਿਦਿਆਰਥੀਆਂ ਦੀ ਭਲਾਈ ਅਤੇ ਤਰੱਕੀ ਲਈ ਸਿੱਖਿਆ ਨੂੰ ਤਰਜੀਹ ਦੇਣੀ ਚਾਹੀਦੀ ਹੈ ਅਤੇ ਇਸ ਨੂੰ ਢਾਹ ਲਾਉਣ ਵਾਲੀ ਕਿਸੇ ਵੀ ਕਾਰਵਾਈ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI