Punjab News: ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਰਿਪੋਰਟ ਮਗਰੋਂ ਪੰਜਾਬ ਸਰਕਾਰ ਨੇ ਕਥਿਤ ਅਸ਼ਲੀਲ ਵੀਡੀਓ ਦੀ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ। ਵਿਰੋਧੀ ਧਿਰਾਂ ਕਟਾਰੂਚੱਕ ਨੂੰ ਬਰਖਾਸਤ ਕਰਨ ਲਈ ਦਬਾਅ ਬਣਾ ਰਹੀਆਂ ਹਨ ਪਰ ਫਿਲਹਾਲ ਦੀ ਘੜੀ ਇਹ ਮਾਮਲਾ ਲਟਕ ਗਿਆ ਹੈ।


ਮਾਮਲੇ ਦੀ ਜਾਂਚ ਲਈ ਬਣਾਈ ਤਿੰਨ ਮੈਂਬਰੀ SIT


ਹਾਸਲ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ ਕਟਾਰੂਚੱਕ ਖ਼ਿਲਾਫ਼ ਲੱਗੇ ਦੋਸ਼ਾਂ ਦੀ ਪੜਤਾਲ ਲਈ ਡੀਆਈਜੀ ਨਰਿੰਦਰ ਭਾਰਗਵ ਦੀ ਅਗਵਾਈ ਹੇਠ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾਈ ਗਈ ਹੈ। ਗੁਰਦਾਸਪੁਰ ਦੇ ਐਸਐਸਪੀ ਡੀ. ਹਰੀਸ਼ ਕੁਮਾਰ ਤੇ ਪਠਾਨਕੋਟ ਦੇ ਜ਼ਿਲ੍ਹਾ ਪੁਲਿਸ ਮੁਖੀ ਐਚਪੀਐਸ ਖੱਖ ਨੂੰ ਸਿਟ ਦਾ ਮੈਂਬਰ ਬਣਾਇਆ ਗਿਆ ਹੈ। ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਦਫ਼ਤਰ ਵੱਲੋਂ ਸਿਟ ਦੇ ਗਠਨ ਸਬੰਧੀ ਸੋਮਵਾਰ ਨੂੰ ਹੁਕਮ ਜਾਰੀ ਕੀਤੇ ਗਏ ਹਨ। 


ਪੁਲਿਸ ਵੱਲੋਂ ਜਾਰੀ ਹੁਕਮਾਂ ਵਿੱਚ ਅਨੁਸੂਚਿਤ ਜਾਤੀ ਕਮਿਸ਼ਨ ਦੇ ਹੁਕਮਾਂ ਦਾ ਵੀ ਹਵਾਲਾ ਦਿੱਤਾ ਗਿਆ ਹੈ। ਪੁਲਿਸ ਮੁਤਾਬਕ ਸ਼ਿਕਾਇਤਕਰਤਾ ਨੂੰ ਲੋੜੀਂਦੀ ਸੁਰੱਖਿਆ ਦਿੱਤੀ ਜਾਵੇਗੀ। ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਦੀ ਜਾਂਚ ਰਿਪੋਰਟ 15 ਦਿਨਾਂ ਦੇ ਨਿਰਧਾਰਿਤ ਸਮੇਂ ਅੰਦਰ ਕਮਿਸ਼ਨ ਨੂੰ ਸੌਂਪ ਦਿੱਤੀ ਜਾਵੇਗੀ।


ਸੁਖਪਾਲ ਖਹਿਰਾ ਨੇ ਗਵਰਨਰ ਨੂੰ ਦਿੱਤੀ ਸੀ ਵੀਡੀਓ


ਦੱਸ ਦਈਏ ਕਿ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱਕ ਇਤਰਾਜ਼ਯੋਗ ਵੀਡੀਓ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪਦਿਆਂ ਮੰਤਰੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਜਲੰਧਰ ਜ਼ਿਮਨੀ ਚੋਣ ਵਿੱਚ ਇਹ ਮੱਦਾ ਗਰਮਾਇਆ ਹੋਇਆ ਹੈ। ਆਪਣੇ-ਆਪ ਨੂੰ ਪੀੜਤ ਦੱਸਦਿਆਂ ਇੱਕ ਸ਼ਖਸ ਨੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਪਹੁੰਚ ਕਰਕੇ ਮੰਤਰੀ ’ਤੇ ਧਮਕੀਆਂ ਦੇਣ ਦੇ ਦੋਸ਼ ਲਾਏ ਸਨ। ਇਸ ਮਗਰੋਂ ਕਮਿਸ਼ਨ ਦੇ ਚੇਅਰਮੈਨ ਵਿਜੈ ਕੁਮਾਰ ਸਾਂਪਲਾ ਨੇ ਪੰਜਾਬ ਪੁਲਿਸ ਤੋਂ ਕਾਰਵਾਈ ਰਿਪੋਰਟ ਮੰਗੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।