ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨਾਲ ਮੁਲਾਕਾਤ, ਕੀਤੀ ਇਹ ਮੰਗ
ਚੰਡੀਗੜ੍ਹ ਅਤੇ ਮੁਹਾਲੀ ਦੇ ਹਵਾਈ ਅੱਡਿਆਂ ਨੂੰ ਅੰਤਰਰਾਸ਼ਟਰੀ ਬਣਾਉਣ ਅਤੇ ਇੱਥੋਂ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗਪਰਵਾਸੀ ਭਾਰਤੀਆਂ ਦੀ ਜਾਇਦਾਦ ਨਾਲ ਸਬੰਧਤ ਸਮੱਸਿਆਵਾਂ ਵੀ ਵਿਦੇਸ਼ ਰਾਜ ਮੰਤਰੀ ਅੱਗੇ ਰੱਖੀਆਂ ਗਈਆਂ
ਨਵੀਂ ਦਿੱਲੀ : ਪੰਜਾਬ ਦੇ ਮੰਤਰੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Punjab Minister Kuldeep Singh Dhaliwal) ਨੇ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ (minister v muraleedharan) ਨਾਲ ਦਿੱਲੀ ਵਿੱਖੇ ਕਰੀਬ ਇੱਕ ਘੰਟਾ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਉਨ੍ਹਾਂ ਦਰਮਿਆਨ ਕਈ ਗੱਲਾਂ 'ਤੇ ਸਹਿਮਤੀ ਬਣੀ। ਦੱਸ ਦਈਏ ਕਿ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ (Airport in Punjab) ਵਿਚ ਇੱਕ ਏਅਰਪੋਰਟ ਮੁਹਾਲੀ, ਅਤੇ 1 ਅੰਮ੍ਰਿਤਸਰ 'ਚ ਹੈ। ਇਸ ਦੇ ਨਾਲ ਉਨ੍ਹਾਂ ਕਿ ਇਸ ਦੇ ਬਾਅਦ ਵੀ ਉੱਥੇ ਅੰਤਰਰਾਸ਼ਟਰੀ ਉਡਾਣਾਂ (International Flights) ਸ਼ੁਰੂ ਨਹੀਂ ਹੋਈਆਂ।
ਵਿਦੇਸ਼ ਰਾਜ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਨੂੰ ਸੂਬੇ 'ਚ ਜਲਦੀ ਤੋਂ ਜਲਦੀ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਧਾਲੀਵਾਲ ਨੇ ਮੁਰਲੀਧਰਨ ਨਾਲ ਐਨ.ਆਰ.ਆਈਜ਼ ਨੂੰ ਦਰਪੇਸ਼ ਆਉਂਦੀਆਂ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਐਨਆਰਆਈ ਦੀ ਜ਼ਮੀਨ ਕਿਸੇ ਕੋਲ ਠੇਕੇ 'ਤੇ ਰਹਿੰਦੀ ਹਾ ਤਾਂ ਜਿਸ ਤੋਂ ਬਾਅਦ ਕਈ ਮਾਮਲਿਆਂ 'ਚ ਉਨ੍ਹਾਂ ਦਾ ਮਾਲਕਾਨਾ ਹੱਕ ਖ਼ਤਮ ਹੋ ਜਾਂਦਾ ਹੈ। ਜਿਸ ਦੌਰਾਨ ਧਾਲੀਵਾਲ ਨੇ ਵਿਦੇਸ਼ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਤੁਸੀਂ NRI ਦੀ ਸਮੱਸਿਆ ਨੂੰ ਸੁਪਰੀਮ ਕੋਰਟ 'ਚ ਜਾਂ ਸੰਸਦ 'ਚ ਚੁੱਕੋ ਤਾਂ ਜੋ ਉਨ੍ਹਾਂ ਦੀ ਜਾਇਦਾਦ ਨੂੰ ਲੈ ਕੇ ਕੋਈ ਸਮੱਸਿਆ ਨਾ ਆਵੇ।
ਨਾਲ ਹੀ ਪੰਜਾਬ ਮੰਤਰੀ ਨੇ ਵਿਦੇਸ਼ਾਂ 'ਚ ਮਰਨ ਵਾਲਿਆਂ ਦੀਆਂ ਲਾਸ਼ਾਂ ਨੂੰ ਤੁਰੰਤ ਵਤਨ ਵਾਪਸ ਲਿਆਉਣ ਦੀ ਗੱਲ ਵੀ ਕੀਤੀ। ਉਨ੍ਹਾਂ ਮੁਰਲੀਧਰਨ ਨੂੰ ਦੱਸਿਆ ਕਿ ਵਿਦੇਸ਼ਾਂ 'ਚ ਮਰਨ ਵਾਲਿਆਂ ਦੀਆਂ ਲਾਸ਼ਾਂ ਕਈ ਦਿਨਾਂ ਤੱਕ ਉੱਥੇ ਪਈ ਰਹਿੰਦੀ ਹੈ, ਜਿਸ ਕਰਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਹ ਵੀ ਪੜ੍ਹੋ: Loot in Ludhiana: ਲੁਧਿਆਣਾ 'ਚ ਲੁੱਟ ਦੀ ਵੱਡੀ ਵਾਰਦਾਤ, ਕੱਪੜਾ ਫੈਕਟਰੀ ਚੋਂ 15 ਲੱਖ ਲੁੱਟ ਫਰਾਰ ਹੋਏ ਬਦਮਾਸ਼