Punjab News : ਪੰਜਾਬ ਦੇ ਐਨ ਆਰ ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਓਮਾਨ ਦੀ ਰਾਜਧਾਨੀ ਮਸਕਟ ਵਿੱਚ ਫਸੀਆਂ ਪੰਜਾਬੀ ਮਹਿਲਾਵਾਂ ਬਾਰੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖਿਆ ਹੈ। ਉਹਨਾਂ ਨੇ ਇਨ੍ਹਾਂ ਮਹਿਲਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਇਹਨਾਂ ਨੂੰ ਭਾਰਤ ਵਾਪਸ ਲਿਆਉਣ ਲਈ ਲੋੜੀਂਦੇ ਕਦਮ ਚੁੱਕਣ ਲਈ ਸਬੰਧਤ ਦੂਤਾਵਾਸਾਂ ਕੋਲ ਮਾਨਵੀ ਆਧਾਰ 'ਤੇ ਮਾਮਲਾ ਉਠਾਉਣ ਦੀ ਬੇਨਤੀ ਕੀਤੀ ਹੈ।
ਇਹ ਵੀ ਪੜ੍ਹੋ : ਧੀ ਦੀ ਅਪੀਲ 'ਤੇ ਰਿਟਾਇਰ ਹੋ ਰਹੇ ਪਿਤਾ ਦੀ ਚਮਕੀ ਕਿਸਮਤ, ਤੋਹਫੇ ਵਜੋਂ ਮਿਲੇ ਕਰੋੜਾਂ ਰੁਪਏ
ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਪੱਤਰ ਰਾਹੀਂ ਲਿਖਿਆ ਕਿ ਮੈਂ ਤੁਹਾਡਾ ਧਿਆਨ ਮਸਕਟ ਵਿੱਚ ਪੰਜਾਬੀ ਮਹਿਲਾਵਾਂ ਦੇ ਫਸੇ ਹੋਣ ਸਬੰਧੀ ਵਾਇਰਲ ਹੋਈ ਇਕ ਵੀਡੀਓ ਅਤੇ ਕੁਝ ਅਖਬਾਰਾਂ ਵਿੱਚ ਛਪੀ ਖ਼ਬਰ ਵੱਲ ਲੈ ਜਾਣਾ ਚਾਹੁੰਦਾ ਹਾਂ। ਉਹਨਾਂ ਲਿਖਿਆ ਕਿ ਇਨ੍ਹਾਂ ਮਹਿਲਾਵਾਂ ਵਿੱਚੋਂ ਜ਼ਿਆਦਤਰ ਹੈਦਰਾਬਾਦ ਦੇ ਇੱਕ ਏਜੰਟ ਰਾਹੀਂ ਰੁਜ਼ਗਾਰ ਦੀ ਭਾਲ ਵਿੱਚ ਉੱਥੇ ਗਈਆਂ ਸਨ।
ਇਹ ਵੀ ਪੜ੍ਹੋ : ਟੀ-ਸ਼ਰਟ ਪਾ ਕੇ ਚਲਾਇਆ ਮੋਟਰਸਾਈਕਲ ਤਾਂ ਕੱਟਿਆ ਜਾਵੇਗਾ ਚਲਾਨ ? ਜਾਣੋ ਇਸ ਦੇ ਪਿੱਛੇ ਦੀ ਸੱਚਾਈ
ਉਹਨਾਂ ਨੇ ਇਹ ਵੀ ਲਿਖਿਆ ਕਿ ਬੇਈਮਾਨ ਏਜੰਟਾਂ ਵੱਲੋਂ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਵਿਦੇਸ਼ ਮੰਤਰਾਲੇ ਵੱਲੋਂ ਜ਼ਰੂਰੀ ਕਦਮ ਵੀ ਚੁੱਕੇ ਜਾਣ ਤਾਂ ਜੋ ਭੋਲੀਆ-ਭਾਲੀਆਂ ਮਹਿਲਾਵਾਂ ਨਾਲ ਧੋਖਾ ਨਾ ਕੀਤਾ ਜਾ ਸਕੇ।
ਉਹਨਾਂ ਨੇ ਇਹ ਵੀ ਲਿਖਿਆ ਕਿ ਬੇਈਮਾਨ ਏਜੰਟਾਂ ਵੱਲੋਂ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਵਿਦੇਸ਼ ਮੰਤਰਾਲੇ ਵੱਲੋਂ ਜ਼ਰੂਰੀ ਕਦਮ ਵੀ ਚੁੱਕੇ ਜਾਣ ਤਾਂ ਜੋ ਭੋਲੀਆ-ਭਾਲੀਆਂ ਮਹਿਲਾਵਾਂ ਨਾਲ ਧੋਖਾ ਨਾ ਕੀਤਾ ਜਾ ਸਕੇ।
ਦੱਸ ਦੇਈਏ ਕਿ ਬੀਤੇ ਦਿਨੀਂ ਰਾਜਸਭਾ ਮੈਂਬਰ ਵਿਕਰਮਜੀਤ ਸਾਹਨੀ ਵੱਲੋਂ ਗੁਰੂ ਨਗਰੀ ਅੰਮ੍ਰਿਤਸਰ ਤੋਂ ਨਵੀਂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ "ਮਿਸ਼ਨ ਹੋਪ" ਦੀ ਸ਼ੁਰੂਆਤ ਕੀਤੀ ਗਈ। ਇਸ ਮਿਸ਼ਨ ਦਾ ਮਕਸਦ ਓਮਾਨ ਵਿੱਚ ਜਿਸਮੀ ਸੋਸ਼ਣ ਦਾ ਸ਼ਿਕਾਰ ਹੋ ਰਹੀਆਂ ਪੰਜਾਬੀ ਧੀਆਂ ਨੂੰ ਵਾਪਿਸ ਪੰਜਾਬ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਓਮਾਨ ਦੇ ਮਸਕਟ ਵਿੱਚ ਨੌਕਰੀ ਅਤੇ ਪੈਸੇ ਕਮਾਉਣ ਲਈ ਗਈਆਂ ਪੰਜਾਬਣਾਂ ਨੂੰ ਵਾਪਿਸ ਪੰਜਾਬ ਲਿਆਉਣ ਲਈ ਉਨ੍ਹਾਂ ਵਲੋਂ ਭਾਰਤ ਸਰਕਾਰ ਨਾਲ ਮਿਲਕੇ ਯਤਨ ਕੀਤੇ ਜਾ ਰਹੇ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।