Punjab News : ਸੂਬੇ ਵਿੱਚ ਹੜ੍ਹਾਂ ਦੀ ਲਪੇਟ ਵਿੱਚ ਆਏ ਲੋਕਾਂ ਪ੍ਰਤੀ ਪੂਰਨ ਸੁਹਿਰਦਤਾ ਤੇ ਇੱਕਜੁੱਟਤਾ ਦਰਸਾਉਂਦਿਆਂ ਖ਼ੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਆਪਣੀ ਇੱਕ ਮਹੀਨੇ ਦੀ ਤਨਖ਼ਾਹ (ਕੁੱਲ 1,10,000 ਰੁਪਏ) ਹੜ੍ਹ ਪੀੜ੍ਹਤਾਂ ਨੂੰ ਦਾਨ ਵਜੋਂ ਦਿੱਤੀ। 


ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈੱਕ ਸੌਂਪਦਿਆਂ ਅੱਜ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਯੋਗ ਤੇ ਦੂਰਅੰਦੇਸ਼ ਅਗਵਾਈ ਵਾਲੀ ਸੂਬਾ ਸਰਕਾਰ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਲੋਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਅਤੇ ਜ਼ਿੰਮੇਵਾਰ ਹੈ।

 

ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ’ਚ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਲੋੜੀਂਦੀ ਸਹਾਇਤਾ ਜਿਵੇਂ ਫੂਡ ਪੈਕਟ, ਦਵਾਈਆਂ, ਪੀਣ ਵਾਲਾ ਪਾਣੀ, ਤਰਪਾਲਾਂ ਅਤੇ ਹੋਰ ਲੋੜੀਂਦੀਆਂ  ਵਸਤਾਂ ਸਰਗਰਮੀ ਨਾਲ ਉਪਲਬਧ ਕਰਵਾ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਲੋਕਾਂ ਦੀਆਂ ਦਿੱਕਤਾਂ ਤੋਂ ਭਲੀਭਾਂਤ ਜਾਣੂੰ ਹਨ ਅਤੇ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

  

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਪਹਿਲਕਦਮੀ ਕਰਦਿਆਂ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਜਮ੍ਹਾ ਕਰਵਾਉਣ ਲਈ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਪੱਤਰ ਲਿਖਿਆ ਸੀ। ਉਨ੍ਹਾਂ ਦੱਸਿਆ ਕਿ ਇਸ ਸਮੇਂ ਪੰਜਾਬ ਦੇ ਕਾਫ਼ੀ ਪਿੰਡ ਹੜ੍ਹਾਂ ਦੀ ਚਪੇਟ ਵਿੱਚ ਆਏ ਹੋਏ ਹਨ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮੁਸ਼ਕਿਲ ਦੀ ਘੜੀ ਵਿੱਚ ਸੂਬੇ ਦੇ ਲੋਕਾਂ ਨਾਲ ਖੜ੍ਹੀ ਹੈ ਅਤੇ ਸੂਬੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ