Minister Tarunpreet Saund: ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਮਾਨ ਸਰਕਾਰ ਨੇ ਆਪਣੀ ਕੈਬਨਿਟ ਵਿੱਚ ਵੱਡਾ ਫੇਰਬਦਲ ਕੀਤਾ ਸੀ। ਜਿਸ ਤਹਿਤ ਪੰਚਾਇਤ ਮੰਤਰੀ ਹੀ ਬਦਲ ਦਿੱਤਾ ਸੀ। ਹੁਣ ਪੰਜਾਬ ਦੇ ਨਵੇਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ  ਪੰਚਾਇਤ ਚੋਣਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। 


ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਉਪ ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਪ੍ਰੀਸ਼ਦ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ। 


ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਦਿਆਂ ਪ੍ਰਸ਼ਾਸਨਿਕ ਸਕੱਤਰ ਦਿਲਰਾਜ ਸਿੰਘ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜਲਦ ਤੋਂ ਜਲਦ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਇਸ ਦੌਰਾਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਨੇ ਪੰਚਾਇਤੀ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।



ਪੰਜਾਬ ਵਿੱਚ ਕਿਸੇ ਵੀ ਸਮੇਂ ਪੰਚਾਇਤੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ਪੰਜਾਬ ਸਰਕਾਰ ਨੇ ਚੋਣ ਕਮਿਸ਼ਨ ਨੂੰ ਇਲੈਕਸ਼ਨ ਕਰਵਾਉਣ ਸਬੰਧੀ ਚਿੱਠੀ ਵੀ ਭੇਜ ਦਿੱਤੀ ਹੈ। ਮਾਨ ਸਰਕਾਰ ਨੇ ਕਿਹਾ ਸੀ ਕਿ  ਚੋਣ ਕਮਿਸ਼ਨ ਸੂਬੇ ਵਿੱਚ 23 ਸਤੰਬਰ ਤੋਂ 20 ਅਕਤੂਬਰ ਤੱਕ ਜਦੋਂ ਮਰਜ਼ੀ ਪੰਚਾਇਤੀ ਚੋਣਾ ਕਰਵਾ ਸਕਦਾ ਹੈ। 



ਇਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ ਕਿ ਪੰਜਾਬ ਵਿੱਚ ਪੰਚਾਇਤੀ ਚੋਣ 15 ਅਕਤੂਬਰ ਨੂੰ ਹੋ ਸਕਦੀ ਹੈ। ਅਤੇ ਇਸ ਦਾ ਇੱਕ ਦੋ ਦਿਨ ਵਿੱਚ ਐਲਾਨ ਕੀਤਾ ਜਾ ਸਕਦਾ ਹੈ। ਐਲਾਨ ਹੁੰਦੇ ਸਾਰ ਹੀ ਪੰਜਾਬ ਵਿੱਚ ਚੋਣ ਜ਼ਾਬਤਾ ਲੱਗ ਜਾਵੇਗਾ। 


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.