ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਾਦੀਆਂ ਵਿੱਚ ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਮੁਲਾਜ਼ਿਮਾਂ ਵੱਲੋਂ ਪੰਚਾਇਤ ਮੰਤਰੀ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਠੀ ਦਾ ਘਿਰਾਓ ਕੀਤਾ ਗਿਆਪੰਜਾਬ ਸਰਕਾਰ ਵਲੋਂ ਕਚੇ ਮੁਲਜੀਮਾਂ ਨੂੰ ਪੱਕੇ ਕਰਨ ਅਤੇ ਹੋਰ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਿੱਚ ਅਜਿਹਾ ਕੀਤਾ ਗਿਆ।


ਵੱਡੀ ਗਿਣਤੀ 'ਚ ਪਹੁੰਚੇ ਇਹਨਾਂ ਮੁਲਾਜ਼ਿਮਾਂ ਵੱਲੋਂ ਜੰਮਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਉਥੇ ਹੀ ਕੋਠੀ 'ਚ ਮੌਜੂਦ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਪ੍ਰਦਰਸ਼ਨ ਕਰ ਰਹੇ ਇਹਨਾਂ ਮੁਲਾਜ਼ਿਮਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਬਣਾਈ ਗਈ ਸਬ-ਕਮੇਟੀ ਵੱਲੋਂ ਸੋਮਵਾਰ ਨੂੰ ਉਹਨਾਂ ਦੀਆਂ ਮੰਗਾ ਤੇ ਵਿਚਾਰ ਕੀਤਾ ਜਾਵੇਗਾ।


ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਾਦੀਆਂ 'ਚ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਤੋਂ ਪਹੁੰਚੇ ਮਗਨਰੇਗਾ ਯੂਨੀਅਨ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾ ਨੂੰ ਲੈਕੇ ਅਵਾਜ ਬੁਲੰਦ ਕਰਦੇ ਹੋਏ ਪੰਜਾਬ ਸਰਕਾਰ ਖਿਲਾਫ ਜਮਕੇ ਨਾਅਰੇਬਾਜ਼ੀ ਕੀਤੀ ਗਈ। ਉਹਨਾਂ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਕੱਚੇ ਮੁਲਾਜ਼ਿਮ ਤੌਰ ਤੇ ਨੌਕਰੀ ਕਰ ਰਹੇ ਹਨ ਅਤੇ ਕਾਂਗਰਸ ਪਾਰਟੀ ਵਲੋਂ 4 ਸਾਲ ਪਹਿਲਾਂ ਆਪਣੇ ਚੋਣ ਮੈਨੀਫੈਸਟੋ 'ਚ ਉਹਨਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ ਲੇਕਿਨ ਅੱਜ 4 ਸਾਲ ਸਤਾ 'ਚ ਬੈਠੇ ਹੋਣ ਦੇ ਬਾਵਜੂਦ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਗਿਆ। 


ਉਹਨਾਂ ਨੇ ਦੋਸ਼ ਲਾਇਆ ਕਿ ਸਰਕਾਰ ਨੇ ਲਾਰੇ ਲਗਾਏ ਹਨ ਜਦਕਿ ਸਰਕਾਰ ਉਹਨਾਂ ਦੀ ਮੁਖ ਮੰਗ ਕਚੇ ਮੁਲਜੀਮਾਂ ਨੂੰ ਪੱਕੇ ਕਰਨ ਪ੍ਰਤੀ ਗੰਭੀਰ ਨਹੀਂ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਹੁਣ ਵੀ ਉਹਨਾਂ ਨੂੰ ਸਿਰਫ ਭਰੋਸਾ ਹੀ ਦਿੱਤਾ ਗਿਆ ਹੈ ਕਿ ਸੋਮਵਾਰ ਨੂੰ ਸਬ-ਕਮੇਟੀ ਦੀ ਮੀਟਿੰਗ ਹੈ। 


ਧਰਨਾ ਦੇ ਰਹੇ ਇਹਨਾਂ ਕਰਮਚਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਹਨਾਂ ਦੀ ਮੰਗ ਨਾ ਪੂਰੀ ਹੋਈ ਤਾਂ ਉਹ ਆਪਣਾ ਸੰਘਰਸ਼ ਤੇਜ ਕਰਨਗੇ ਅਤੇ ਇਸ ਦੇ ਉਲਟ ਨਤੀਜੇ ਕਾਂਗਰਸ ਨੂੰ ਆਉਣ ਵਾਲੀ 2022 ਦੀਆਂ ਚੋਣਾਂ 'ਚ ਭੁਗਤਣੇ ਪੈਣਗੇ।


ਇਸ ਮੌਕੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਧਰਨਾ ਦੇ ਰਹੇ ਇਹਨਾਂ ਕਰਮਚਾਰੀਆਂ ਦੇ ਵਫਦ ਨਾਲ ਮੁਲਾਕਾਤ ਕੀਤੀ ਗਈ। ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਇਹਨਾਂ ਦੀ ਮੁੱਖ ਮੰਗ ਕੱਚੇ ਮੁਲਾਜਿਮਾਂ ਨੂੰ ਪੱਕੇ ਕਰਨ ਦੀ ਹੈ ਉਸ ਨੂੰ ਲੈਕੇ ਪੰਜਾਬ ਸਰਕਾਰ ਦੀ ਬਣਾਈ ਗਈ ਇੱਕ ਵਿਸ਼ੇਸ ਸਬ ਕਮੇਟੀ ਦੀ ਸੋਮਵਾਰ ਮੀਟਿੰਗ ਹੈ ਉਸ 'ਚ ਇਹਨਾਂ ਦੀਆਂ ਮੰਗਾ ਤੇ ਵਿਚਾਰ ਕਰ ਸਰਕਾਰ ਉਸ ਕਮੇਟੀ ਦੀ ਸਿਫਾਰਿਸ਼ ਤੇ ਕੋਈ ਫੈਸਲਾ ਲਵੇਗੀ। 


 




 




ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ