ਪੜਚੋਲ ਕਰੋ

Punjab News: ਮੰਤਰੀ ਦਾ ਦਾਅਵਾ, ਸਰਕਾਰ ਨੇ ਕਿਸਾਨ ਪੱਖੀ ਕੀਤੇ ਫ਼ੈਸਲੇ: ਧਾਲੀਵਾਲ

ਸੂਬਾ ਸਰਕਾਰ ਨੇ ਹੁਣ ਤੱਕ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ 634 ਕਿਸਾਨਾਂ ਦੇ ਵਾਰਿਸਾਂ ਨੂੰ 5 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 31 ਕਰੋੜ 70 ਲੱਖ ਰੁਪਏ ਜਾਰੀ ਕੀਤੇ ਹਨ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2022 ਦੌਰਾਨ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਕਿਸਾਨ ਪੱਖੀ ਫੈਸਲੇ ਕੀਤੇ ਹਨ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਹੁਣ ਤੱਕ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ 634 ਕਿਸਾਨਾਂ ਦੇ ਵਾਰਿਸਾਂ ਨੂੰ 5 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 31 ਕਰੋੜ 70 ਲੱਖ ਰੁਪਏ ਜਾਰੀ ਕੀਤੇ ਹਨ। 

ਇਸੇ ਤਰ੍ਹਾਂ ਕਿਸਾਨਾਂ ਦੇ 326 ਵਾਰਿਸਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ, 98 ਨੂੰ ਨੌਕਰੀ ਦੇਣ ਲਈ ਵੈਰੀਫਿਕੇਸ਼ਨ ਮੁਕੰਮਲ ਹੋ ਗਈ ਹੈ ਜਦਕਿ 210 ਹੋਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ।

ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਮੂੰਗੀ ਦੀ ਫਸਲ ਦਾ ਘੱਟੋ-ਘੱਟ ਸਮਰਥਨ ਮੁੱਲ 7275 ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਅਤੇ ਕੁੱਲ 61.85 ਕਰੋੜ ਰੁਪਏ 15,737 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟਰਾਂਸਫਰ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਸੂਬਾ ਸਰਕਾਰ ਵੱਲੋਂ ਇਹ ਪਹਿਲ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਗਈ ਸੀ, ਜਿਸਨੂੰ ਚੰਗਾ ਹੁੰਗਾਰਾ ਵੀ ਮਿਲਿਆ ਸੀ।

ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਪਾਣੀ ਦੀ ਲਗਾਤਾਰ ਹੋ ਰਹੀ ਕਮੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਾਉਣੀ 2022 ਦੌਰਾਨ ਅਧੀਨ ਤਸਦੀਕ ਕੀਤੀ ਗਈ ਕੁੱਲ ਜ਼ਮੀਨ 169008 ਏਕੜ ਹੈ ਜਿਸ ਲਈ 1500 ਰੁਪਏ ਪ੍ਰਤੀ ਏਕੜ ਅਤੇ ਕੁੱਲ 25.06 ਕਰੋੜ ਰੁਪਏ ਦੀ ਰਾਸ਼ੀ ਕਿਸਾਨਾਂ ਨੂੰ ਜਾਰੀ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਰਾਹਤ ਦਿੰਦਿਆਂ ਗੰਨੇ ਦਾ ਭਾਅ 20 ਰੁਪਏ ਪ੍ਰਤੀ ਕੁਇੰਟਲ ਵਧਾਇਆ ਹੈ ਅਤੇ ਸਹਿਕਾਰੀ ਦੇ ਪ੍ਰਾਈਵੇਟ ਖੰਡ ਮਿੱਲਾਂ ਨੂੰ 492 ਕਰੋੜ ਰੁਪਏ ਜਾਰੀ ਕੀਤੇ ਹਨ ਤਾਂ ਜੋ ਕਿਸਾਨਾਂ ਨੂੰ ਲਾਭ ਦਿੱਤਾ ਜਾ ਸਕੇ।

ਧਾਲੀਵਾਲ ਨੇ ਦੱਸਿਆ ਕਿ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦਾ ਇੱਕ ਮਹੱਤਵਪੂਰਨ ਅੰਗ ਹੈ। ਪੰਜਾਬ ਨੇ ਪਿਛਲੇ ਪੰਜ ਦਹਾਕਿਆਂ ਤੋਂ ਦੇਸ਼ ਦੀ ਅਨਾਜ ਸੁਰੱਖਿਆ ਨੂੰ ਯਕੀਨੀ ਬਣਾਇਆ ਹੈ ਅਤੇ ਦੇਸ਼ ਲਈ ਲੋੜੀਂਦਾ ਫੂਡ ਸਟਾਕ ਬਣਾਈ ਰੱਖਿਆ ਹੈ। ਪੰਜਾਬ ਨੇ ਸਾਲ 2021-22 ਦੌਰਾਨ ਦੇਸ਼ ਦੇ ਅੰਨ ਭੰਡਾਰ ਦਾ 31 ਫੀਸਦੀ ਕਣਕ ਅਤੇ ਚਾਵਲ ਦਾ 21 ਫੀਸਦੀ ਯੋਗਦਾਨ ਪਾਇਆ ਹੈ।

ਉਨ੍ਹਾਂ ਦੱਸਿਆ ਕਿ ਭੂਗੋਲਿਕ ਤੌਰ `ਤੇ ਪੰਜਾਬ ਦਾ 50.33 ਲੱਖ ਹੈਕਟੇਅਰ ਰਕਬਾ ਹੈ, ਜਿਸ ਵਿੱਚੋਂ ਲਗਭਗ 41.27 ਲੱਖ ਹੈਕਟੇਅਰ ਖੇਤੀਬਾੜੀ ਲਈ ਵਰਤਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 40.74 ਲੱਖ ਹੈਕਟੇਅਰ (98.9 ਫੀਸਦੀ) ਵਿੱਚ ਸਿੰਚਾਈ ਕੀਤੀ ਜਾਂਦੀ ਹੈ। ਸੂਬੇ ਦੀ ਫ਼ਸਲ ਦੀ ਤੀਬਰਤਾ 189 ਫ਼ੀਸਦੀ ਤੋਂ ਵੱਧ ਹੈ। ਇਹ ਦੇਸ਼ ਵਿੱਚ ਲਗਭਗ 18 ਫੀਸਦੀ ਕਣਕ, 11 ਫੀਸਦੀ ਚਾਵਲ ਅਤੇ 4 ਫੀਸਦੀ ਕਪਾਹ, 10 ਫੀਸਦੀ ਦੁੱਧ, 20 ਫੀਸਦੀ ਸ਼ਹਿਦ ਅਤੇ 48 ਫੀਸਦੀ ਖੁੰਬਾਂ ਦਾ ਉਤਪਾਦਨ ਕਰਦਾ ਹੈ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਫਸਲੀ ਵਿਭਿੰਨਤਾ ਸੂਬਾ ਸਰਕਾਰ ਦਾ ਇੱਕ ਪ੍ਰਮੁੱਖ ਏਜੰਡਾ ਹੈ ਤਾਂ ਜੋ ਝੋਨੇ-ਕਣਕ ਦੀ ਫਸਲ ਪ੍ਰਣਾਲੀ ਹੇਠ ਰਕਬਾ ਘਟਾਇਆ ਜਾ ਸਕੇ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕਪਾਹ, ਮੱਕੀ, ਤੇਲ ਬੀਜਾਂ ਅਤੇ ਦਾਲਾਂ ਵਰਗੀਆਂ ਘੱਟ ਪਾਣੀ ਦੀ ਖਪਤ ਵਾਲੀਆਂ ਫਸਲਾਂ ਹੇਠ ਰਕਬਾ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਧਾਲੀਵਾਲ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਪਰਾਲੀ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਗੰਭੀਰਤਾ ਨਾਲ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਯਤਨਾਂ ਦੇ ਨਤੀਜੇ ਵਜੋਂ ਸਾਲ 2021 ਦੇ ਮੁਕਾਬਲੇ ਖੇਤਾਂ ਵਿੱਚ ਅੱਗ ਲੱਗਣ ਦੀ ਗਿਣਤੀ 71304 ਦੇ ਮੁਕਾਬਲੇ ਸਾਲ 2022 ਘੱਟ ਕੇ ਵਿੱਚ 49922 ਰਹਿ ਗਈ ਹੈ, ਜੋ ਕਿ ਲਗਭਗ 30 ਫੀਸਦੀ ਘੱਟ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
Cricket 'ਚ ਆਇਆ ਨਵਾਂ ਨਿਯਮ, ਫੀਲਡਿੰਗ ਨਹੀਂ ਕਰੇਗਾ ਬੱਲੇਬਾਜ਼; ਬਦਲ ਜਾਵੇਗੀ ਕ੍ਰਿਕਟ ਦੀ ਤਸਵੀਰ
Cricket 'ਚ ਆਇਆ ਨਵਾਂ ਨਿਯਮ, ਫੀਲਡਿੰਗ ਨਹੀਂ ਕਰੇਗਾ ਬੱਲੇਬਾਜ਼; ਬਦਲ ਜਾਵੇਗੀ ਕ੍ਰਿਕਟ ਦੀ ਤਸਵੀਰ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ
Embed widget