ਪੜਚੋਲ ਕਰੋ

ਪੰਜਾਬ 'ਚ ਬਗੈਰ ਟੈਕਸ ਚਲ ਰਹੀਆਂ ਦੂਜੇ ਸੂਬਿਆਂ ਦੀਆਂ ਬੱਸਾਂ, ਫ਼ਲਾਇੰਗ ਸਕੁਐਡ ਨੇ ਕੱਸਿਆ ਸ਼ਿਕੰਜਾ, ਕੱਟੇ 50-50 ਹਜ਼ਾਰ ਦੇ ਚਲਾਨ 

Punjab News: ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਬਿਨਾਂ ਟੈਕਸ ਤੋਂ ਚਲ ਰਹੀਆਂ ਦੂਜੇ ਸੂਬਿਆਂ ਦੀਆਂ ਦੋ ਬੱਸਾਂ ਦੇ 50-50 ਹਜ਼ਾਰ ਰੁਪਏ ਦੇ ਚਲਾਨ ਕੀਤੇ ਗਏ ਹਨ।

Punjab News: ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਬਿਨਾਂ ਟੈਕਸ ਤੋਂ ਚਲ ਰਹੀਆਂ ਦੂਜੇ ਸੂਬਿਆਂ ਦੀਆਂ ਦੋ ਬੱਸਾਂ ਦੇ 50-50 ਹਜ਼ਾਰ ਰੁਪਏ ਦੇ ਚਲਾਨ ਕੀਤੇ ਗਏ ਹਨ। ਇਸ ਤੋਂ ਇਲਾਵਾ ਪੈਸੇ ਲੈ ਕੇ ਸਵਾਰੀਆਂ ਨੂੰ ਟਿਕਟ ਨਾ ਦੇਣ ਵਾਲੇ ਤਿੰਨ ਕੰਡਕਟਰ ਵੀ ਕਾਬੂ ਕੀਤੇ ਗਏ ਹਨ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ ਵਿੱਚ ਜਨਤਕ ਬੱਸ ਸੇਵਾ ਨੂੰ ਹੋਰ ਦਰੁਸਤ ਕਰਨ ਤੇ ਟਰਾਂਸਪੋਰਟ ਵਿਭਾਗ 'ਚ ਭ੍ਰਿਸ਼ਟਾਚਾਰ ਦੇ ਜੜ੍ਹੋਂ ਖ਼ਾਤਮੇ ਲਈ ਗਠਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਲੁਧਿਆਣਾ ਦੇ ਬੱਸ ਸਟੈਂਡ ਦੇ ਬਾਹਰ ਬੱਸਾਂ ਦੀ ਚੈਕਿੰਗ ਕੀਤੀ ਗਈ ਜਿਸ ਦੌਰਾਨ ਰਾਜਸਥਾਨ ਦੀ ਸਲੀਪਰ ਬੱਸ ਨੰਬਰ ਆਰ.ਜੇ. 28-ਪੀ.ਏ-0001 ਅਤੇ ਜੰਮੂ-ਕਸ਼ਮੀਰ ਦੀ ਸਲੀਪਰ ਬੱਸ ਨੰਬਰ ਜੇ.ਕੇ. 02-ਬੀ.ਜੀ 2099 ਨੂੰ ਬਿਨਾਂ ਸਟੇਟ ਟੈਕਸ ਤੋਂ ਚਲਦਾ ਪਾਇਆ ਗਿਆ, ਜਿਨ੍ਹਾਂ ਦੇ ਮੌਕੇ 'ਤੇ ਹੀ ਚਲਾਨ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਫ਼ਲਾਇੰਗ ਸਕੁਐਡ ਨੇ ਹਿਮਾਚਲ ਪ੍ਰਦੇਸ਼ ਦੇ ਪਤਲੀਕੂਲ ਵਿਖੇ ਪੰਜਾਬ ਤੋਂ ਚਲਦੀਆਂ ਬੱਸਾਂ ਦੀ ਚੈਕਿੰਗ ਕੀਤੀ ਜਿਸ ਦੌਰਾਨ ਰੂਪਨਗਰ ਡਿਪੂ ਦੀ ਬੱਸ ਨੰਬਰ ਪੀ.ਬੀ-65 ਏ.ਟੀ-1695 ਦੇ ਕੰਡਕਟਰ ਅਸ਼ਵਨੀ ਕੁਮਾਰ ਨੂੰ ਸਵਾਰੀਆਂ ਤੋਂ 235 ਰੁਪਏ ਲੈ ਕੇ ਟਿਕਟ ਨਾ ਦੇਣ ਦਾ ਦੋਸ਼ੀ ਪਾਇਆ ਗਿਆ। 

ਇਹ ਵੀ ਪੜ੍ਹੋ: ਪੁਲਿਸ ਮੁਲਾਜ਼ਮ ਦਾ ਕਾਰਾ, ਹਾਈਕੋਰਟ ਤੋਂ ਜ਼ਮਾਨਤ ਦਵਾਉਣ ਲਈ ਮੰਗੇ ਹਜ਼ਾਰਾਂ ਰੁਪਏ : ਅੱਗਿਓਂ ਪੈਸੇ ਦੇਣ ਵਾਲਾ ਵੀ ਨਿਕਲਿਆ ਸਕੀਮੀ

ਇੱਥੇ ਹੀ ਸ਼ਹੀਦ ਭਗਤ ਸਿੰਘ ਨਗਰ ਡਿਪੂ ਦੀ ਬੱਸ ਪੀ.ਬੀ-07-ਸੀ.ਏ-5458 ਦੇ ਕੰਡਕਟਰ ਧਰਮਿੰਦਰ ਰਾਮ ਨੂੰ ਵੀ ਸਵਾਰੀਆਂ ਤੋਂ 140 ਰੁਪਏ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ। ਇਸੇ ਤਰ੍ਹਾਂ ਲੁਧਿਆਣਾ ਵਿਖੇ ਚੈਕਿੰਗ ਦੌਰਾਨ ਜਗਰਾਉਂ ਡਿਪੂ ਦੀ ਬੱਸ ਨੰਬਰ ਪੀ.ਬੀ-10-ਜੀ.ਐਕਸ-6842 ਦੇ ਕੰਡਕਟਰ ਹਰਮੇਸ਼ ਸਿੰਘ ਨੂੰ ਵੀ ਸਵਾਰੀਆਂ ਤੋਂ 50 ਰੁਪਏ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਫ਼ਲਾਇੰਗ ਸਕੁਐਡ ਵੱਲੋਂ ਸਰਹਿੰਦ ਵਿਖੇ ਕੀਤੀ ਚੈਕਿੰਗ ਦੌਰਾਨ ਫ਼ਿਰੋਜ਼ਪੁਰ ਡਿਪੂ ਦੀ ਬੱਸ ਨੰਬਰ ਪੀ.ਬੀ-05-ਏ.ਪੀ 5354 ਨੂੰ ਅਣ-ਅਧਿਕਾਰਤ ਰੂਟ 'ਤੇ ਚਲਦਾ ਪਾਇਆ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਉਚੇਚੇ ਤੌਰ 'ਤੇ ਕਿਹਾ ਕਿ ਸਰਕਾਰੀ ਬੱਸ ਸੇਵਾ 'ਚ ਤੈਨਾਤ ਡਰਾਈਵਰ ਤੇ ਕੰਡਕਟਰ ਉਨ੍ਹਾਂ ਦੇ ਪਰਿਵਾਰ ਦਾ ਹਿੱਸਾ ਹਨ ਅਤੇ ਉਹ ਇਨ੍ਹਾਂ ਦੇ ਹਰ ਦੁਖ-ਸੁਖ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਪਰ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਾਉਣ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ: Punjab News: ਮੋਗਾ 'ਚ ਸ਼ਰੇਆਮ ਗੋਲੀ ਮਾਰ ਕੇ ਸੁਨਿਆਰੇ ਦਾ ਕਤਲ, ਭੜਕਿਆ ਸੁਨਾਰ ਮੰਡਲ, ਪੰਜਾਬ 'ਚ ਦੁਕਾਨਾਂ ਕੀਤੀਆਂ ਬੰਦ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ

ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ

ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?

Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ

ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ

Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ

ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’

Punjab News: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! 2 ਦੀ ਮੌਤ ਤੇ ਇੱਕ ਹੋਰ ਜਖ਼ਮੀ, ਇਲਾਕੇ 'ਚ ਮੱਚੀ ਤਰਥੱਲੀ

Embed widget