Punjab News: ਟਰੱਕ ਆਪ੍ਰੇਟਰਾਂ ਨਾਲ ਮੰਤਰੀ ਦੀ ਮੀਟਿੰਗ, 31 ਜਨਵਰੀ ਤੱਕ ਅਦਾਇਗੀਆਂ ਕਰਨ ਦੇ ਹੁਕਮ
ਟਰੱਕ ਆਪਰੇਟਰਾਂ ਨੂੰ ਬਣਦੀਆਂ ਅਦਾਇਗੀਆਂ 31 ਜਨਵਰੀ, 2023 ਤੱਕ ਹਰ ਹਾਲਾਤ ਵਿੱਚ ਅਦਾ ਕਰ ਦਿੱਤੀਆਂ ਜਾਣ ਅਤੇ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਨੂੰ ਹਦਾਇਤਾਂ ਕੀਤੀਆਂ ਜਾਣ ਤਾਂ ਜੋ ਇਸ ਵਰਗ ਨੂੰ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਇਹ ਵਿਚਾਰ ਅੱਜ ਸੈਕਟਰ 39 ਦੇ ਅਨਾਜ ਭਵਨ ਵਿਖੇ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਟਰੱਕ ਆਪ੍ਰੇਟਰਾਂ ਨਾਲ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਗਟ ਕੀਤੇ।
While presiding over a meeting with truck operators, Cabinet Minister Lal Chand Kataruchak directed officials to ensure due payments to the truck operators by 31 Jan & issue instructions to all the districts so that this section of the society doesn't encounter financial crunch. pic.twitter.com/Hm2mMWgz4y
— Government of Punjab (@PunjabGovtIndia) January 5, 2023
ਇਸ ਦੌਰਾਨ ਕਟਾਰੂਚੱਕ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਟਰੱਕ ਆਪਰੇਟਰਾਂ ਨੂੰ ਬਣਦੀਆਂ ਅਦਾਇਗੀਆਂ 31 ਜਨਵਰੀ, 2023 ਤੱਕ ਹਰ ਹਾਲਾਤ ਵਿੱਚ ਅਦਾ ਕਰ ਦਿੱਤੀਆਂ ਜਾਣ ਅਤੇ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਨੂੰ ਹਦਾਇਤਾਂ ਕੀਤੀਆਂ ਜਾਣ ਤਾਂ ਜੋ ਇਸ ਵਰਗ ਨੂੰ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਹਨਾਂ ਨੇ ਟਰੱਕ ਆਪ੍ਰੇਟਰਾਂ ਨੂੰ 3 ਮੈਂਬਰੀ ਕਮੇਟੀ ਬਣਾਉਣ ਲਈ ਵੀ ਕਿਹਾ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਮਸਲੇ ਸਬੰਧੀ ਖੁੱਲ੍ਹ ਕੇ ਸਰਕਾਰ ਨਾਲ ਵਿਚਾਰ ਵਟਾਂਦਰਾ ਕੀਤਾ ਜਾ ਸਕੇ। ਇਸ ਮੌਕੇ ਉਹਨਾਂ ਇਹ ਵੀ ਜਾਣਕਾਰੀ ਦਿੱਤੀ ਕਿ ਸਾਰੇ ਟਰੱਕਾਂ ਵਿੱਚ ਛੇਤੀ ਹੀ ਜੀ.ਪੀ.ਐਸ. ਪ੍ਰਣਾਲੀ ਲਗਾਈ ਜਾਵੇਗੀ ਤਾਂ ਜੋ ਕੰਮਕਾਜ ਵਿੱਚ ਹੋਰ ਵੀ ਪਾਰਦਰਸ਼ਤਾ ਲਿਆਂਦੀ ਜਾ ਸਕੇ।
ਇਹ ਵੀ ਪੜ੍ਹੋ: Punjab News: ਮਾਨ ਸਰਕਾਰ ਪਾਰਦਰਸ਼ੀ ਰੁਜ਼ਗਾਰ ਪ੍ਰਕਿਰਿਆ ਲਈ ਵਚਨਬੱਧ: ਡਾ. ਬਲਜੀਤ ਕੌਰ
ਇਸ ਮੌਕੇ ਆਪ੍ਰੇਟਰਾਂ ਵੱਲੋਂ ਕਲੱਸਟਰ ਪ੍ਰਣਾਲੀ ਦੀ ਥਾਂ ‘ਤੇ ਮਾਰਕੀਟ ਕਮੇਟੀਆਂ ਵਿੱਚ ਟੈਂਡਰ ਸਿਰਫ਼ ਟਰੱਕ ਆਪ੍ਰੇਟਰਾਂ ਨੂੰ ਅਲਾਟ ਕਰਨ, ਗੁਦਾਮਾਂ ਤੱਕ ਪਹੁੰਚ ਸੜਕਾਂ ਦੀ ਹਾਲਤ ਵਿੱਚ ਸੁਧਾਰ ਕਰਨ ਅਤੇ ਐਸ.ਓ.ਆਰ. ਰੇਟਾਂ ਵਿੱਚ ਵਾਧਾ ਕਰਨ ਸਬੰਧੀ ਰੱਖੀਆਂ ਗਈਆਂ ਮੰਗਾਂ ਉੱਤੇ ਮੰਤਰੀ ਨੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਵਿਭਾਗ ਦੇ ਡਾਇਰੈਕਟਰ ਅਮਰਪਾਲ ਸਿੰਘ ਅਤੇ ਜੁਆਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ ਵੀ ਮੌਜੂਦ ਸਨ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
