(Source: ECI/ABP News/ABP Majha)
ਨਾਬਾਲਗ ਲੜਕੇ ਨੂੰ ਵਿਆਹ ਮਗਰੋਂ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਨੀ ਪਈ ਮਹਿੰਗੀ, ਪੁਲਿਸ ਨੇ ਗ੍ਰੰਥੀ ਖਿਲਾਫ਼ ਦਰਜ ਕੀਤਾ ਮਾਮਲਾ
Ferozepur News: ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮੁੱਦਕੀ ਕਸਬੇ ਵਿੱਚ ਇੱਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਨਾਬਾਲਗ ਲੜਕੇ ਨੇ ਆਪਣੇ ਵਿਆਹ ਤੋਂ ਬਾਅਦ ਸੁਰੱਖਿਆ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ
Ferozepur News: ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮੁੱਦਕੀ ਕਸਬੇ ਵਿੱਚ ਇੱਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਨਾਬਾਲਗ ਲੜਕੇ ਨੇ ਆਪਣੇ ਵਿਆਹ ਤੋਂ ਬਾਅਦ ਸੁਰੱਖਿਆ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ। ਹਾਈਕੋਰਟ ਨੇ ਨੋਟਿਸ ਲੈਂਦਿਆਂ ਕਿਹਾ ਕਿ ਪਟੀਸ਼ਨਕਰਤਾ ਦੀ ਉਮਰ 21 ਸਾਲ ਤੋਂ ਘੱਟ ਹੈ ਤੇ ਉਹ ਨਾਬਾਲਗ ਹੈ। ਅਜਿਹੇ 'ਚ ਉਸ ਦਾ ਵਿਆਹ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਵੱਲੋਂ ਬਿਨਾਂ ਰਿਕਾਰਡ ਦੀ ਜਾਂਚ ਕੀਤੇ ਕਿਵੇਂ ਕਰਵਾਇਆ ਗਿਆ।
ਮਾਮਲੇ ਦੀ ਅਗਲੇਰੀ ਜਾਂਚ ਲਈ ਹਾਈਕੋਰਟ ਨੇ ਪੁਲਿਸ ਨੂੰ ਗੁਰਦੁਆਰੇ ਦੇ ਗ੍ਰੰਥੀ ਦੀ ਭੂਮਿਕਾ ਸਪੱਸ਼ਟ ਕਰਨ ਦੇ ਹੁਕਮ ਦਿੱਤੇ ਹਨ। ਹੁਕਮਾਂ ਤੋਂ ਬਾਅਦ ਗੁਰਦੁਆਰਾ ਸਾਹਿਬ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਮੁੱਦਕੀ ਦੇ ਵਿਆਹ ਸਮਾਗਮ ਕਰਵਾਉਣ ਵਾਲੇ ਗ੍ਰੰਥੀ ਖ਼ਿਲਾਫ਼ ਥਾਣਾ ਘੱਲਖੁਰਦ ਪੁਲੀਸ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ ਪਰ ਇਹ ਕੇਸ ਅਣਪਛਾਤੇ ਗ੍ਰੰਥੀ ਖ਼ਿਲਾਫ਼ ਦਰਜ ਕੀਤਾ ਗਿਆ ਹੈ।
ਦੂਜੇ ਪਾਸੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਨ ਵਾਲੇ ਨੌਜਵਾਨ ਨੇ ਦੱਸਿਆ ਹੈ ਕਿ ਉਸ ਦਾ ਵਿਆਹ 25 ਅਪ੍ਰੈਲ 2023 ਨੂੰ ਮੁੱਦਕੀ ਦੇ ਗੁਰਦੁਆਰਾ ਸਾਹਿਬ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵਿਖੇ ਪਰਿਵਾਰ ਦੀ ਮਰਜ਼ੀ ਦੇ ਖਿਲਾਫ ਹੋਇਆ ਸੀ ਪਰ ਉਸ ਨੂੰ ਡਰ ਸੀ ਕਿ ਕੋਈ ਉਸ ਨੂੰ ਜਾਨੀ ਨੁਕਸਾਨ ਨਾ ਪਹੁੰਚਾ ਦੇਵੇ। ਇਸ ਦੇ ਲਈ ਉਸ ਵੱਲੋਂ ਹਾਈਕੋਰਟ ਵਿੱਚ ਸੁਰੱਖਿਆ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ।
ਹਾਈਕੋਰਟ ਨੇ ਸੁਣਵਾਈ ਕਰਦਿਆਂ ਕਿਹਾ ਕਿ ਪਟੀਸ਼ਨਰ ਦੀ ਉਮਰ 21 ਸਾਲ ਤੋਂ ਘੱਟ ਹੈ, ਇਸ ਲਈ ਕੋਈ ਗ੍ਰੰਥੀ ਉਸ ਦਾ ਵਿਆਹ ਕਿਵੇਂ ਕਰ ਸਕਦਾ ਹੈ। ਫਿਰੋਜ਼ਪੁਰ ਪੁਲਿਸ ਗ੍ਰੰਥੀ ਦੀ ਸਥਿਤੀ 24 ਜੁਲਾਈ ਤੱਕ ਸਪੱਸ਼ਟ ਕਰੇ। ਥਾਣਾ ਘੱਲਖੁਰਦ ਦੇ ਐਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਅਣਪਛਾਤੇ ਗ੍ਰੰਥੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕੇਸ 'ਚ ਵੱਡੀ ਕਾਰਵਾਈ, ਸ਼ੂਟਰਾਂ ਨੂੰ ਪਨਾਹ ਦੇਣ ਵਾਲਾ ਇੱਕ ਹੋਰ ਕਾਬੂ
ਇਹ ਵੀ ਪੜ੍ਹੋ :: ਪਰਲਜ਼ ਗਰੁੱਪ 'ਤੇ ਵਿਜੀਲੈਂਸ ਦੀ ਇੱਕ ਹੋਰ ਕਾਰਵਾਈ, ਖ਼ੁਰਦ ਬੁਰਦ ਕੀਤੀਆਂ ਜਾਇਦਾਦਾਂ ਦਾ ਮੰਗ ਲਿਆ ਹਿਸਾਬ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ