ਪੜਚੋਲ ਕਰੋ
Advertisement
ਛੇੜ ਛਾੜ ਤੋਂ ਤੰਗ ਆ ਨਾਬਾਲਗ ਲੜਕੀ ਨੇ ਕੀਤੀ ਖੁਦਕੁਸ਼ੀ...
ਕਸਬਾ ਰਾਮਪੁਰਾ ਫੂਲ ਦੇ ਇਕ ਨੌਜਵਾਨ ਦੀਆਂ ਹਰਕਤਾਂ ਤੋਂ ਪ੍ਰੇਸ਼ਾਨ ਇਕ ਨਾਬਾਲਗ ਲੜਕੀ ਨੇ ਖੁਦਕੁਸ਼ੀ ਕਰ ਲਈ।ਪੁਲਿਸ ਨੇ ਮ੍ਰਿਤਕ ਦੀ ਮਾਂ ਦੇ ਬਿਆਨਾਂ 'ਤੇ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਬਠਿੰਡਾ: ਕਸਬਾ ਰਾਮਪੁਰਾ ਫੂਲ ਦੇ ਇਕ ਨੌਜਵਾਨ ਦੀਆਂ ਹਰਕਤਾਂ ਤੋਂ ਪ੍ਰੇਸ਼ਾਨ ਇਕ ਨਾਬਾਲਗ ਲੜਕੀ ਨੇ ਖੁਦਕੁਸ਼ੀ ਕਰ ਲਈ।ਪੁਲਿਸ ਨੇ ਮ੍ਰਿਤਕ ਦੀ ਮਾਂ ਦੇ ਬਿਆਨਾਂ 'ਤੇ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਜਗਜੀਤ ਸਿੰਘ ਨੇ ਦੱਸਿਆ ਕਿ ਕਸਬਾ ਰਾਮਪੁਰਾ ਫੂਲ ਦਾ ਦਸਵੀਂ ਜਮਾਤ ਦਾ ਵਿਦਿਆਰਥੀ ਗਗਨਦੀਪ ਸਿੰਘ ਪੁੱਤਰ ਮੋਹਨ ਸਿੰਘ ਅਕਸਰ ਲੜਕੀ ਨੂੰ ਪ੍ਰੇਸ਼ਾਨ ਕਰਦਾ ਸੀ।
ਉਹ ਅਕਸਰ ਉਸ ਨਾਲ ਸਕੂਲ ਜਾਂਦੇ ਸਮੇਂ ਜ਼ਬਰਦਸਤੀ ਕਰਦਾ ਸੀ।ਉਸਦੀ ਹਰਕਤਾਂ ਤੋਂ ਪ੍ਰੇਸ਼ਾਨ ਹੋ ਕੇ ਲੜਕੀ ਨੇ ਇਸ ਬਾਰੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਗਿਆ। ਜਿਸ 'ਤੇ ਲੜਕੀ ਦੇ ਪਰਿਵਾਰ ਵਾਲਿਆਂ ਨੇ ਪੰਚਾਇਤ ਬੁਲਾ ਕਿ ਲੜਕੇ ਨੂੰ ਸਮਝਾਇਆ ਪਰ ਇਸ ਦੇ ਬਾਵਜੂਦ ਦੋਸ਼ੀ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਇਆ।
ਦੋਸ਼ੀ ਦੀਆਂ ਹਰਕਤਾਂ ਤੋਂ ਪਰੇਸ਼ਾਨ ਹੋ ਕਿ ਲੜਕੀ ਨੇ 12 ਦਸੰਬਰ ਨੂੰ ਆਪਣੇ ਘਰ ਵਿੱਚ ਹੀ ਕੀਟਨਾਸ਼ਕ ਪੀ ਲਿਆ।ਜਦੋਂ ਉਸਦੀ ਸਿਹਤ ਵਿਗੜ ਗਈ ਤਾਂ ਉਸਨੂੰ ਪਰਿਵਾਰਕ ਮੈਂਬਰਾਂ ਨੇ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ। ਜਿੱਥੇ ਪੰਜ ਦਿਨਾਂ ਤੱਕ ਜਿੰਦਗੀ ਅਤੇ ਮੌਤ ਦੀ ਲੜਾਈ ਲੜਦਿਆਂ ਉਸਦੀ ਮੰਗਲਵਾਰ ਸਵੇਰੇ ਮੌਤ ਹੋ ਗਈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement