ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਬਿਆਸ ਦੇ ਨਿੱਜੀ ਸਕੂਲ 'ਚ ਨਾਬਾਲਗ ਵਿਦਿਆਰਥਣ ਨਾਲ ਹੋਇਆ ਜਬਰ ਜਨਾਹ
ਕਸਬਾ ਬਿਆਸ ਦੇ ਇੱਕ ਨਿੱਜੀ ਸਕੂਲ ਵਿੱਚ ਦੂਜੀ ਜਮਾਤ ਦੀ ਵਿਦਿਆਰਥਣ ਦੇ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਬਲਾਤਕਾਰ ਕਰਨ ਵਾਲਾ ਇਸੇ ਸਕੂਲ ਦਾ ਹੀ ਦਸਵੀਂ ਕਲਾਸ ਦਾ ਵਿਦਿਆਰਥੀ ਦੱਸਿਆ ਜਾਂਦਾ ਹੈ।
![ਬਿਆਸ ਦੇ ਨਿੱਜੀ ਸਕੂਲ 'ਚ ਨਾਬਾਲਗ ਵਿਦਿਆਰਥਣ ਨਾਲ ਹੋਇਆ ਜਬਰ ਜਨਾਹ Minor raped in Private School of Beas, accused in juvenile custody ਬਿਆਸ ਦੇ ਨਿੱਜੀ ਸਕੂਲ 'ਚ ਨਾਬਾਲਗ ਵਿਦਿਆਰਥਣ ਨਾਲ ਹੋਇਆ ਜਬਰ ਜਨਾਹ](https://static.abplive.com/wp-content/uploads/sites/5/2017/05/18161349/raped.jpg?impolicy=abp_cdn&imwidth=1200&height=675)
ਅੰਮ੍ਰਿਤਸਰ: ਕਸਬਾ ਬਿਆਸ ਦੇ ਇੱਕ ਨਿੱਜੀ ਸਕੂਲ ਵਿੱਚ ਦੂਜੀ ਜਮਾਤ ਦੀ ਵਿਦਿਆਰਥਣ ਦੇ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਬਲਾਤਕਾਰ ਕਰਨ ਵਾਲਾ ਇਸੇ ਸਕੂਲ ਦਾ ਹੀ ਦਸਵੀਂ ਕਲਾਸ ਦਾ ਵਿਦਿਆਰਥੀ ਦੱਸਿਆ ਜਾਂਦਾ ਹੈ।
ਇਹ ਘਟਨਾ ਸ਼ੁੱਕਰਵਾਰ ਸਵੇਰੇ ਵਾਪਰੀ ਅਤੇ ਜਦ ਪੀੜਤ ਬੱਚੀ ਨੇ ਇਹ ਘਟਨਾ ਆਪਣੇ ਮਾਪਿਆਂ ਨੂੰ ਦੱਸੀ ਤਾਂ ਉਨ੍ਹਾਂ ਸਕੂਲ ਪ੍ਰਬੰਧਕਾਂ ਖਿਲਾਫ ਰੋਸ ਜਾਹਿਰ ਕਰਦਿਆਂ ਮਾਮਲਾ ਪੁਲਿਸ ਨੂੰ ਦਰਜ ਕਰਵਾ ਦਿੱਤਾ।
ਪੁਲਿਸ ਨੇ ਦਸਵੀਂ ਕਲਾਸ ਦੇ ਮੁਲਜ਼ਮ ਵਿਦਿਆਰਥੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਦੀ ਉਮਰ 18 ਸਾਲ ਤੋਂ ਘੱਟ ਹੋਣ ਕਰਕੇ ਹੁਸ਼ਿਆਰਪੁਰ ਵਿਖੇ ਜੁਵੇਨਾਇਲ ਕਸਟਡੀ ਦੇ ਵਿੱਚ ਭੇਜ ਦਿੱਤਾ ਹੈ।
ਥਾਣਾ ਬਿਆਸ ਦੀ ਪੁਲਿਸ ਨੇ ਮੁਲਜ਼ਮ ਵਿਦਿਆਰਥੀ ਦੇ ਖਿਲਾਫ ਬਲਾਤਕਾਰ ਅਤੇ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਬਾਬਾ ਬਕਾਲਾ ਦੇ ਡੀਐਸਪੀ ਹਰਕ੍ਰਿਸ਼ਨ ਸਿੰਘ ਨੇ ਇਸ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਮੁਲਜ਼ਮ ਵਿਦਿਆਰਥੀ ਦੀ ਪਛਾਣ ਨੂੰ ਜਨਤਕ ਨਹੀਂ ਕੀਤਾ ਜਾ ਸਕਦਾ ਪਰ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ
ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਜਿੱਥੇ ਪੀੜਤ ਪਰਿਵਾਰ ਦੇ ਨਾਲ ਗੱਲਬਾਤ ਕਰਕੇ ਬਿਆਨ ਦਰਜ ਕੀਤੇ ਜਾ ਰਹੇ ਹਨ ਉਥੇ ਹੀ ਮੁਲਜ਼ਮ ਅਤੇ ਸਕੂਲ ਪ੍ਰਬੰਧਕਾਂ ਦੇ ਕੋਲੋਂ ਵੀ ਪੁੱਛਗਿਛ ਕੀਤੀ ਜਾ ਰਹੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)