ਨਾਬਾਲਗ ਦੀ ਪੱਤ ਰੋਲ ਕੀਤਾ ਗਰਭਵਤੀ, ਭਰਾ ਦਾ ਦੋਸਤ ਹੀ ਨਿਕਲਿਆ ਦੋਸ਼ੀ
Ludhiana News: ਲੁਧਿਆਣਾ ਦੇ ਪਿੰਡ ਦਾਖਾ ਵਿੱਚ ਇੱਕ ਨਾਬਾਲਗ ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਪੀੜਤਾ ਦੇ ਭਰਾ ਦਾ ਦੋਸਤ ਹੈ, ਜਿਸ ਨੇ ਕਈ ਮਹੀਨਿਆਂ ਤੱਕ ਵਿਦਿਆਰਥਣ ਨਾਲ ਬਲਾਤਕਾਰ ਕੀਤਾ।

Ludhiana News: ਲੁਧਿਆਣਾ (Ludhiana) ਦੇ ਪਿੰਡ ਦਾਖਾ ਵਿੱਚ ਇੱਕ ਨਾਬਾਲਗ ਵਿਦਿਆਰਥਣ (Minor Student) ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਪੀੜਤਾ ਦੇ ਭਰਾ ਦਾ ਦੋਸਤ ਹੈ, ਜਿਸ ਨੇ ਕਈ ਮਹੀਨਿਆਂ ਤੱਕ ਵਿਦਿਆਰਥਣ ਨਾਲ ਬਲਾਤਕਾਰ ਕੀਤਾ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੀੜਤਾ 9 ਮਹੀਨਿਆਂ ਦੀ ਗਰਭਵਤੀ ਹੋ ਗਈ। ਪੀੜਤਾ 8ਵੀਂ ਜਮਾਤ ਦੀ ਵਿਦਿਆਰਥਣ ਹੈ।
ਭੈਣ ਨੂੰ ਮਿਲਣ ਦੇ ਬਹਾਨੇ ਘਰ ਸੱਦਿਆ
ਜਾਣਕਾਰੀ ਅਨੁਸਾਰ ਦੋਸ਼ੀ ਅਹਿਮਦ ਰਾਜਾ ਪਿਛਲੇ 7-8 ਸਾਲਾਂ ਤੋਂ ਉਨ੍ਹਾਂ ਦੇ ਘਰ ਆਉਂਦਾ-ਜਾਂਦਾ ਸੀ। ਪਿਛਲੇ ਸਾਲ ਮਈ-ਜੂਨ ਵਿੱਚ ਦੋਸ਼ੀ ਨੇ ਪੀੜਤ ਨੂੰ ਉਸ ਦੀ ਭੈਣ ਨੂੰ ਮਿਲਣ ਦੇ ਬਹਾਨੇ ਆਪਣੇ ਘਰ ਸੱਦਿਆ। ਜਦੋਂ ਉਹ ਉੱਥੇ ਪਹੁੰਚੀ ਤਾਂ ਘਰ ਵਿੱਚ ਕੋਈ ਨਹੀਂ ਸੀ। ਇਸ ਦੌਰਾਨ ਦੋਸ਼ੀ ਉਸ ਨੂੰ ਕਮਰੇ ਵਿੱਚ ਲੈ ਗਿਆ ਅਤੇ ਜ਼ਬਰਦਸਤੀ ਉਸ ਨਾਲ ਬਲਾਤਕਾਰ ਕੀਤਾ। ਪੀੜਤਾ ਨੇ ਕਿਹਾ ਕਿ ਉਹ ਡਰ ਦੇ ਮਾਰੇ ਚੁੱਪ ਰਹੀ ਅਤੇ ਉੱਥੋਂ ਭੱਜ ਕੇ ਆਪਣੇ ਘਰ ਆ ਗਈ।
ਜਦੋਂ ਵੀ ਉਹ ਇਕੱਲੀ ਹੁੰਦੀ ਸੀ, ਉਹ ਉਸ ਨਾਲ ਜ਼ਬਰਦਸਤੀ ਬਲਾਤਕਾਰ ਕਰਦਾ ਸੀ
ਇਸ ਤੋਂ ਬਾਅਦ ਦੋਸ਼ੀ ਨੇ ਉਸ ਦੀ ਚੁੱਪੀ ਦਾ ਫਾਇਦਾ ਚੁੱਕਿਆ ਅਤੇ ਜਦੋਂ ਵੀ ਉਹ ਘਰ ਵਿੱਚ ਇਕੱਲੀ ਹੁੰਦੀ ਸੀ ਤਾਂ ਉਸ ਨਾਲ ਜ਼ਬਰਦਸਤੀ ਬਲਾਤਕਾਰ ਕੀਤਾ। ਦਾਖਾ ਥਾਣੇ ਦੀ ਐਸਆਈ ਕਮਲਦੀਪ ਕੌਰ ਅਨੁਸਾਰ ਪੀੜਤਾ ਦੀ ਸ਼ਿਕਾਇਤ 'ਤੇ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਧਾਰਾ 376, 506 ਆਈਪੀਸੀ ਅਤੇ ਪੋਕਸੋ ਐਕਟ ਦੀ ਧਾਰਾ 4, 6 ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਸੂਤਰਾਂ ਅਨੁਸਾਰ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਛੇਤੀ ਹੀ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















