Jathedar Kaunke disappearance case: ਪੁਲਿਸ ਹਿਰਾਸਤ ਵਿੱਚ ਕਥਿਤ ਤੌਰ 'ਤੇ ਗੁਮਸ਼ੁਦਾ ਜਾਂ ਕਤਲ ਕੀਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਮਾਮਲੇ ਵਿੱਚ ਹੁਣ ਕੇਂਦਰ ਸਰਕਾਰ ਦੀ ਵੀ ਐਂਟਰੀ ਹੋ ਗਈ ਹੈ।  ਭਾਰਤ ਸਰਕਾਰ ਦੇ ਅੰਡਰ ਸੈਕਟਰੀ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਭੇਜਿਆ ਗਿਆ ਹੈ। ਜਿਸ ਵਿੱਚ ਕਾਉਂਕ ਕੇਸ ਦੀ ਰਿਪੋਰਟ ਤਲਬ ਕਰ ਲਈ ਗਈ ਹੈ। 



ਦਰਅਸਲ ਇਹ ਮਾਮਲਾ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਵੱਲੋਂ ਚੁੱਕਿਆ ਗਿਆ ਸੀ।  ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਵੱਲੋਂ 26 ਦਸੰਬਰ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਪਰਸਨ ਇਕਬਾਲ ਸਿੰਘ ਲਾਲਪੁਰਾ ਨੂੰ ਪੱਤਰ ਲਿਖਿਆ ਸੀ ਕਿ ਕਾਉਂਕੇ ਦੇ ਕਤਲ ਸਬੰਧੀ ਜੋ ਬੀਪੀ ਤਿਵਾੜੀ ਦੀ ਰਿਪੋਰਟ ਵਿੱਚ ਖੁਲਾਸੇ ਹੋਏ ਹਨ, ਸਬੰਧੀ ਕਮਿਸ਼ਨ, ਪੰਜਾਬ ਸਰਕਾਰ ਨੂੰ ਕਾਰਵਾਈ ਕਰਨ ਸਬੰਧੀ ਹਦਾਇਤ ਦੇਵੇ।


 ਸਭਾ ਨੇ ਲਿਖਿਆ ਸੀ ਕਿ ਪਿਛਲੀਆਂ ਸਰਕਾਰਾਂ ਵੱਲੋਂ 25 ਸਾਲ ਤੋਂ ਕਾਉਂਕੇ ਦੇ ਕਤਲ ਨੂੰ ਰੋਲਿਆ ਜਾ ਰਿਹਾ ਹੈ। ਸਭਾ ਦੇ ਜਨਰਲ ਸਕੱਤਰ ਡਾ. ਖੁਸ਼ਹਾਲ ਸਿੰਘ ਨੇ ਦੱਸਿਆ ਕਿ ਕੇਂਦਰੀ ਸਿੰਘ ਸਭਾ ਵੱਲੋਂ ਲਿਖੇ ਪੱਤਰ ਦਾ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਪਰਸਨ ਇਕਬਾਲ ਸਿੰਘ ਲਾਲਪੁਰਾ ਨੇ ਨੋਟਿਸ ਲਿਆ ਹੈ। 


ਭਾਰਤ ਸਰਕਾਰ ਦੇ ਅੰਡਰ ਸੈਕਟਰੀ ਸੁਮਨ ਕੁਮਾਰ ਵੱਲੋਂ ਪੰਜਾਬ ਸਰਕਾਰ ਦੇ ਚੀਫ ਸੈਕਟਰੀ ਨੂੰ ਪੱਤਰ ਲਿਖਿਆ ਗਿਆ ਹੈ, ਜਿਸ ਵਿੱਚ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਮਾਮਲੇ ਵਿੱਚ 20 ਜਨਵਰੀ 2024 ਤੱਕ ਰਿਪੋਰਟ ਦੇਣ ਲਈ ਕਿਹਾ ਹੈ, ਕਿ ਪੰਜਾਬ ਸਰਕਾਰ ਨੇ ਇਸ ਸਬੰਧੀ ਕੀ ਕਾਰਵਾਈ ਕੀਤੀ ਹੈ।



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial