ਪੜਚੋਲ ਕਰੋ
(Source: ECI/ABP News)
ਵੜਿੰਗ ਨੇ ਸਜ਼ਾ ਮੁਆਫ਼ ਕੀਤੇ ਜਾਣ ਨੂੰ ਇਨਸਾਫ਼ ਦਾ ਕਤਲ ਦੱਸਿਆ
Punjab News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 1991 ਵਿੱਚ ਪੀਲੀਭੀਤ ਵਿੱਚ ਉੱਤਰ ਪ੍ਰਦੇਸ਼ ਪੁਲੀਸ ਵੱਲੋਂ 11 ਨਿਰਦੋਸ਼ ਸਿੱਖਾਂ ਦੇ ਫਰਜੀ ਐਨਕਾਊਂਟਰ ਦੇ ਮਾਮਲੇ ਵਿੱਚ ਸਜ਼ਾ ਮੁਆਫੀ ’ਤੇ ਹੈਰਾਨੀ ਪ੍ਰਗਟਾਈ ਹੈ।
![ਵੜਿੰਗ ਨੇ ਸਜ਼ਾ ਮੁਆਫ਼ ਕੀਤੇ ਜਾਣ ਨੂੰ ਇਨਸਾਫ਼ ਦਾ ਕਤਲ ਦੱਸਿਆ Miscarriage of justice: Warring on remission of punishment ਵੜਿੰਗ ਨੇ ਸਜ਼ਾ ਮੁਆਫ਼ ਕੀਤੇ ਜਾਣ ਨੂੰ ਇਨਸਾਫ਼ ਦਾ ਕਤਲ ਦੱਸਿਆ](https://feeds.abplive.com/onecms/images/uploaded-images/2022/04/22/4d1a68c94f42c74b5766e6fb0e070b13_original.jpg?impolicy=abp_cdn&imwidth=1200&height=675)
File photo
Punjab News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 1991 ਵਿੱਚ ਪੀਲੀਭੀਤ ਵਿੱਚ ਉੱਤਰ ਪ੍ਰਦੇਸ਼ ਪੁਲੀਸ ਵੱਲੋਂ 11 ਨਿਰਦੋਸ਼ ਸਿੱਖਾਂ ਦੇ ਫਰਜੀ ਐਨਕਾਊਂਟਰ ਦੇ ਮਾਮਲੇ ਵਿੱਚ ਸਜ਼ਾ ਮੁਆਫੀ ’ਤੇ ਹੈਰਾਨੀ ਪ੍ਰਗਟਾਈ ਹੈ।
ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ ਕਿਹਾ ਕਿ ਇਹ ਨਿਆਂ ਦਾ ਪੂਰੀ ਤਰ੍ਹਾਂ ਨਾਲ ਕਤਲ ਹੈ ਕਿ 11 ਨਿਰਦੋਸ਼ ਸਿੱਖਾਂ ਦੀ ਬੇਰਹਿਮੀ ਨਾਲ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ 7 ਸਾਲ ਦੀ ਸਜ਼ਾ ਦੇ ਨਾਲ ਛੱਡ ਦਿੱਤਾ ਗਿਆ ਹੈ, ਜਦਕਿ ਹੇਠਲੀ ਅਦਾਲਤ ਨੇ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ 12 ਜੁਲਾਈ, 1991 ਦੇ ਉਸ ਭਿਆਨਕ ਦਿਨ, 11 ਪੀੜਤ ਤੀਰਥ ਯਾਤਰਾ ਲਈ ਜਾ ਰਹੇ ਸਨ ਕਿ ਪੱਗਾਂ ਬੰਨ੍ਹੀਆਂ ਹੋਣ ਕਾਰਨ ਯੂਪੀ ਪੁਲਿਸ ਨੇ ਉਨ੍ਹਾਂ ਨੂੰ ਬੱਸ ਤੋਂ ਉਤਾਰ ਲਿਆ ਸੀ ਅਤੇ ਵੱਖ ਕਰ ਦਿੱਤਾ ਸੀ। ਬਾਅਦ ਵਿੱਚ ਇਸਨੂੰ ਕਥਿਤ ਐਨਕਾਊਂਟਰ ਦਿਖਾਇਆ ਗਿਆ ਸੀ।
ਵੜਿੰਗ ਨੇ ਕਿਹਾ ਕਿ ਪੀੜਤਾਂ ਨੂੰ 25 ਸਾਲਾਂ ਬਾਅਦ 2016 ਵਿੱਚ ਇਨਸਾਫ਼ ਮਿਲਿਆ ਸੀ, ਜਦੋਂ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਸੀਬੀਆਈ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਪਰ ਬਦਕਿਸਮਤੀ ਨਾਲ ਇਲਾਹਾਬਾਦ ਹਾਈ ਕੋਰਟ ਨੇ ਇਨ੍ਹਾਂ ਦੀ ਸਜ਼ਾ ਘਟਾ ਕੇ ਸਿਰਫ਼ 7 ਸਾਲ ਕਰ ਦਿੱਤੀ ਹੈ, ਜੋ ਕਿ ਨਾ ਸਿਰਫ਼ ਪੂਰੀ ਤਰ੍ਹਾਂ ਬੇਇਨਸਾਫ਼ੀ ਹੈ, ਸਗੋਂ ਇਨਸਾਫ਼ ਦਾ ਪੂਰਾ ਘਾਣ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਚੰਡੀਗੜ੍ਹ
ਪਟਿਆਲਾ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)