ਲੁਧਿਆਣਾ: ਠੰਢ ਦੇ ਮੌਸਮ ਵਿੱਚ ਪੰਜਾਬ ਦਾ ਸਿਆਸੀ ਪਾਰਾ ਵਧਦਾ ਜਾ ਰਿਹਾ ਹੈ। ਸ਼ਨੀਵਾਰ ਨੂੰ ਹੋਈ ਭਾਜਪਾ ਰੈਲੀ ਵਿੱਚ ਬੀਜੇਪੀ ਆਗੂਆਂ ਨੇ ਕੈਪਟਨ ਸਰਕਾਰ 'ਤੇ ਖੂਬ ਨਿਸ਼ਾਨੇ ਸਾਧੇ। ਇਸ ਰੈਲੀ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਕਿਸਾਨ ਅੰਦੋਲਨ ਹੇਠ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਭਾਜਪਾ ਚੋਣਾਂ ਤੋਂ ਨਹੀਂ ਭੱਜੇਗੀ ਪਰ ਸਰਕਾਰ ਦੀ ਪੋਲ ਨਾ ਖੋਲ੍ਹੇ ਇਹ ਵੀ ਨਹੀਂ ਹੋਏਗਾ।


ਦੱਸ ਦਈਏ ਕਿ ਸ਼ਨੀਵਾਰ ਨੂੰ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪ੍ਰਤੀ ਰੋਸ ਜ਼ਾਹਰ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਰੋਡ ’ਤੇ ਵਿਸ਼ਾਲ ਰੈਲੀ ਕੀਤੀ ਗਈ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਖ਼ਰਾਬ ਹੈ। ਉਨ੍ਹਾਂ ਦੋਸ਼ ਲਾਇਆ ਕਿ ਰੇਲਾਂ ਰੋਕੀਆਂ ਜਾ ਰਹੀਆਂ ਹਨ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਇਤਰਾਜ਼ਯੋਗ ਬਿਆਨ ਦੇ ਰਹੇ ਹਨ। ਜਦੋਂਕਿ ਸੂਬਾ ਸਰਕਾਰ ਇਸ ਮਾਮਲੇ ਵਿਚ ਕਾਰਵਾਈ ਕਰਨ ਵਿਚ ਨਾਕਾਮ ਰਹੀ ਹੈ।

'ਆਪ' ਵਲੋਂ ਕਿਸਾਨਾਂ ਲਈ ਭੱਦੀ ਸ਼ਬਦਾਵਲੀ ਵਰਤਣ ਵਾਲੇ ਭਾਜਪਾ ਆਗੂਆਂ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ

ਇਸ ਦੇ ਨਾਲ ਹੀ ਖੇਤੀ ਕਾਨੂੰਨਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਈ ਵਾਰ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਹੈ। ਉਹ ਖੇਤੀ ਕਾਨੂੰਨ ਲਾਗੂ ਕਰਨ ਤੋਂ ਪਹਿਲਾਂ ਨੇਤਾਵਾਂ ਨੂੰ ਮਿਲੇ ਸੀ। ਇਸ ਦੇ ਨਾਲ ਹੀ ਪੁਲਿਸ ਨੇ ਇਸ ਰੈਲੀ ਦਾ ਵਿਰੋਧ ਕਰਨ ਵਾਲੇ ਲੋਕਾਂ ਨੂੰ ਪਹਿਲਾਂ ਹੀ ਰੋਕ ਹਿਰਾਸਤ ਵਿੱਚ ਲੈ ਲਿਆ ਸੀ। ਏਡੀਸੀਪੀ ਦੀਪਕ ਪਾਰੇਖ ਨੇ ਕਿਹਾ ਕਿ ਕੁਝ ਲੋਕਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਰੈਲੀ ਦੌਰਾਨ ਅਸ਼ਵਨੀ ਸ਼ਰਮਾ ਨੇ ਅੱਗੇ ਕਿਹਾ ਕਿ ਜੇ ਮੇਰੇ ਖੂਨ ਨਾਲ ਅਮਨ-ਸ਼ਾਂਤੀ ਹੁੰਦੀ ਹੈ ਤਾਂ ਮੈਂ ਤਿਆਰ ਹਾਂ ਪਰ ਅਜਿਹੀ ਘਟੀਆ ਰਾਜਨੀਤੀ ਨਾ ਕੀਤੀ ਜਾਵੇ। ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨਾਂ ਲਈ ਚੰਗਾ ਕਰਦੀ ਹੈ, ਕੈਪਟਨ ਵਲੋਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904