Miss England Grace Richardson  : ਇੰਗਲੈਂਡ ਤੋਂ ਆਈ ਸੁੰਦਰਤਾ ਮੁਕਾਬਲੇ ਦੀ ਜੇਤੂ ਗ੍ਰੇਸ ਰਿਚਰਡਸਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਹੈ। ਉਸਨੇ ਪੂਰੀ ਦੁਨੀਆ ਦੀ ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। ਮੀਡੀਆ ਨਾਲ ਗੱਲ ਕਰਦਿਆਂ ਗ੍ਰੇਸ ਰਿਚਰਡਸਨ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦਾ ਮਾਹੌਲ ਬੇਹੱਦ ਸ਼ਾਂਤ ਅਤੇ ਅਧਿਆਤਮਿਕ ਹੈ। 

Continues below advertisement

ਗ੍ਰੇਸ ਰਿਚਰਡਸਨ ਨੇ ਕਿਹਾ ਕਿ ਹਰ ਧਰਮ ਅਤੇ ਦੇਸ਼ ਦੇ ਲੋਕ ਇੱਥੇ ਸ਼ਰਧਾ ਨਾਲ ਆਪਣਾ ਸਿਰ ਝੁਕਾਉਂਦੇ ਹਨ। ਗ੍ਰੇਸ ਰਿਚਰਡਸਨ ਨੇ ਸੇਵਾ ਅਤੇ ਲੰਗਰ ਦੀ ਸਿੱਖ ਪਰੰਪਰਾ ਦੀ ਵੀ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਖੁਸ਼ਕਿਸਮਤੀ ਦੀ ਗੱਲ ਹੈ ਕਿ ਉਸਨੂੰ ਦੁਨੀਆ ਦੇ ਪ੍ਰਸਿੱਧ ਧਾਰਮਿਕ ਸਥਾਨਾਂ ਵਿੱਚੋਂ ਇੱਕ ਗੋਲਡਨ ਟੈਂਪਲ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ।

ਉਸਨੇ ਇਹ ਵੀ ਕਿਹਾ ਕਿ ਉਹ ਇਥੇ ਆ ਕੇ ਕਾਫ਼ੀ ਪ੍ਰੇਰਿਤ ਮਹਿਸੂਸ ਕਰ ਰਹੀ ਹੈ ਅਤੇ ਉਹ ਆਪਣੇ ਦੇਸ਼ ਵਾਪਸ ਜਾ ਕੇ ਦੁਨੀਆ ਭਰ ਵਿੱਚ ਸ਼ਾਂਤੀ ਅਤੇ ਭਾਈਚਾਰੇ ਦਾ ਸੰਦੇਸ਼ ਫੈਲਾਏਗੀ। ਗ੍ਰੇਸ ਰਿਚਰਡਸਨ ਕਹਿੰਦੀ ਹੈ ਕਿ ਹਰੇਕ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਅਧਿਆਤਮਿਕ ਸ਼ਾਂਤੀ ਅਤੇ ਦੂਜਿਆਂ ਦੀ ਭਲਾਈ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ।

Continues below advertisement