ਪੜਚੋਲ ਕਰੋ

ਪੰਜਾਬ ਦੇ 425 ਸਰਕਾਰੀ ਸਕੂਲਾਂ 'ਚ ਸ਼ੁਰੂ ਹੋਵੇਗਾ ਮਿਸ਼ਨ ਰਫ਼ਤਾਰ, ਵਿਦਿਆਰਥੀ ਸਿੱਖਣਗੇ AI ਤੇ ਰੋਬੋਟਿਕਸ

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਲਈ ਵੱਡਾ ਕਦਮ ਚੁੱਕਿਆ ਹੈ। ਸਿੱਖਿਆ ਵਿਭਾਗ ਵੱਲੋਂ 'ਮਿਸ਼ਨ ਰਫ਼ਤਾਰ'  ਦੀ ਸ਼ੁਰੂਆਤ ਕੀਤੀ ਜਾ ਰਹੀ ਹੈ

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਲਈ ਵੱਡਾ ਕਦਮ ਚੁੱਕਿਆ ਹੈ। ਸਿੱਖਿਆ ਵਿਭਾਗ ਵੱਲੋਂ 'ਮਿਸ਼ਨ ਰਫ਼ਤਾਰ' (Robotics and AI Framework for Teachers’ Advancement and Academia Readiness)  ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਪਹਿਲੇ ਪੜਾਅ ਵਿੱਚ ਇਸ ਪ੍ਰੋਜੈਕਟ ਨੂੰ ਸੂਬੇ ਦੇ 425 ਸਰਕਾਰੀ ਸਕੂਲਾਂ ਵਿੱਚ ਪਾਇਲਟ ਪ੍ਰੋਜੈਕਟ ਵਜੋਂ ਲਾਗੂ ਕੀਤਾ ਜਾਵੇਗਾ। ਇਨ੍ਹਾਂ ਵਿੱਚ 356 ਪੀਐਮ ਸ਼੍ਰੀ ਸਕੂਲ ਅਤੇ 69 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ।

ਇਸ ਯੋਜਨਾ ਤਹਿਤ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (AI), ਰੋਬੋਟਿਕਸ, ਫਿਜ਼ੀਕਲ ਕੰਪਿਊਟਿੰਗ ਅਤੇ ਇੰਟਰਨੈੱਟ ਆਫ਼ ਥਿੰਗਜ਼ (IoT) ਵਰਗੀਆਂ ਆਧੁਨਿਕ ਤਕਨੀਕਾਂ ਦੀ ਪ੍ਰੈਕਟੀਕਲ ਅਤੇ ਸਿਧਾਂਤਕ ਸਿੱਖਿਆ ਦਿੱਤੀ ਜਾਵੇਗੀ। ਸਿੱਖਿਆ ਵਿਭਾਗ ਵੱਲੋਂ ਚੁਣੇ ਗਏ ਸਕੂਲਾਂ ਦੀ ਸੂਚੀ ਸਬੰਧਤ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ। ਡੀਜੀਐਸਈ ਅਰਵਿੰਦਰ ਕੁਮਾਰ ਐਮਕੇ ਨੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਇਸ ਮਿਸ਼ਨ ਨੂੰ ਲਾਗੂ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕਰ ਦਿੱਤੇ ਹਨ।

ਵਿਦਿਆਰਥੀਆਂ ਦੇ ਹੁਨਰ ਹੋਣਗੇ ਹੋਰ ਮਜ਼ਬੂਤ

ਸਿੱਖਿਆ ਵਿਭਾਗ ਦਾ ਕਹਿਣਾ ਹੈ ਕਿ ਮਿਸ਼ਨ ਰਫ਼ਤਾਰ ਰਾਹੀਂ ਵਿਦਿਆਰਥੀਆਂ ਵਿੱਚ ਕੰਪਿਊਟੇਸ਼ਨਲ ਸੋਚ, ਰਚਨਾਤਮਕਤਾ, ਨਵੀਨਤਾਕਾਰੀ ਸੋਚ ਅਤੇ ਸਮੱਸਿਆ ਹੱਲ ਕਰਨ ਦੀ ਸਮਰੱਥਾ ਦਾ ਵਿਕਾਸ ਹੋਵੇਗਾ। ਇਸ ਨਾਲ ਉਹ ਸਿਰਫ਼ ਤਕਨਾਲੋਜੀ ਦੀ ਵਰਤੋਂ ਕਰਨ ਵਾਲੇ ਨਹੀਂ, ਸਗੋਂ ਨਵੇਂ ਸੌਫਟਵੇਅਰ, ਐਪਲੀਕੇਸ਼ਨ ਅਤੇ ਤਕਨੀਕੀ ਹੱਲ ਤਿਆਰ ਕਰਨ ਵਾਲੇ ਸਿਰਜਣਹਾਰ ਬਣ ਸਕਣਗੇ।

ਉੱਚ ਸਿੱਖਿਆ ਅਤੇ ਰੁਜ਼ਗਾਰ ਵਿੱਚ ਮਿਲੇਗਾ ਫਾਇਦਾ

ਵਿਭਾਗ ਅਨੁਸਾਰ ਭਵਿੱਖ AI, ਆਟੋਮੇਸ਼ਨ ਅਤੇ ਉੱਚ ਤਕਨਾਲੋਜੀ ਦਾ ਹੈ। ਸਕੂਲੀ ਪੱਧਰ 'ਤੇ ਇਨ੍ਹਾਂ ਵਿਸ਼ਿਆਂ ਦੀ ਸਿੱਖਿਆ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਅਤੇ ਭਵਿੱਖ ਦੇ ਰੁਜ਼ਗਾਰ ਬਾਜ਼ਾਰ ਵਿੱਚ ਮੁਕਾਬਲੇ ਲਈ ਤਿਆਰ ਕਰੇਗੀ। ਇਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਨਵੀਆਂ ਤਕਨੀਕੀ ਸੰਭਾਵਨਾਵਾਂ ਦਾ ਲਾਭ ਮਿਲੇਗਾ।

ਹਰ ਚੁਣਿਆ ਸਕੂਲ ਬਣੇਗਾ 'ਡਿਜੀਟਲ ਇਨੋਵੇਸ਼ਨ ਹੱਬ'

ਪਿਛਲੇ ਕੁਝ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਵਿੱਚ ਬਣੀਆਂ ਕੰਪਿਊਟਰ ਲੈਬਾਂ, ਡਿਜੀਟਲ ਕਲਾਸਰੂਮ ਅਤੇ ਹਾਈ-ਸਪੀਡ ਇੰਟਰਨੈੱਟ ਵਰਗੇ ਬੁਨਿਆਦੀ ਢਾਂਚੇ ਦੀ ਹੁਣ ਹੋਰ ਪ੍ਰਭਾਵਸ਼ਾਲੀ ਵਰਤੋਂ ਕੀਤੀ ਜਾਵੇਗੀ। ਚੁਣੇ ਗਏ 425 ਸਕੂਲਾਂ ਨੂੰ 'ਡਿਜੀਟਲ ਇਨੋਵੇਸ਼ਨ ਹੱਬ' ਵਜੋਂ ਵਿਕਸਤ ਕੀਤਾ ਜਾਵੇਗਾ, ਤਾਂ ਜੋ ਭਵਿੱਖ ਵਿੱਚ ਇਸ ਮਾਡਲ ਨੂੰ ਸੂਬੇ ਦੇ ਹੋਰ ਸਕੂਲਾਂ ਵਿੱਚ ਵੀ ਲਾਗੂ ਕੀਤਾ ਜਾ ਸਕੇ।

ਸਕੂਲਾਂ ਨੂੰ ਮਿਲਣਗੀਆਂ AI ਅਤੇ ਰੋਬੋਟਿਕਸ ਕਿੱਟਾਂ

ਮਿਸ਼ਨ ਰਫ਼ਤਾਰ ਤਹਿਤ ਪੰਜਾਬ ਸਰਕਾਰ ਸਾਰੇ ਚੁਣੇ ਹੋਏ ਸਕੂਲਾਂ ਨੂੰ ਵਿਸ਼ੇਸ਼ ਬਜਟ ਜਾਰੀ ਕਰੇਗੀ। ਇਸ ਰਕਮ ਨਾਲ ਸਕੂਲ AI ਅਤੇ ਰੋਬੋਟਿਕਸ ਕਿੱਟਾਂ ਖਰੀਦਣਗੇ, ਜਿਨ੍ਹਾਂ ਰਾਹੀਂ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ। ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਨੂੰ ਫੰਡ ਮਿਲਦੇ ਹੀ ਉੱਚ ਗੁਣਵੱਤਾ ਵਾਲੀਆਂ ਕਿੱਟਾਂ ਖਰੀਦ ਕੇ ਜਲਦ ਤੋਂ ਜਲਦ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਵਿਦਿਆਰਥੀਆਂ ਦੀ ਤਕਨੀਕੀ ਸਿੱਖਿਆ ਸਮੇਂ ਸਿਰ ਸ਼ੁਰੂ ਹੋ ਸਕੇ।

Advertisement

ਟਾਪ ਹੈਡਲਾਈਨ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget