Punjab Band: ਮਨੀਪੁਰ ਹਿੰਸਾ ਖਿਲਾਫ ਪੰਜਾਬ ਬੰਦ ਦੇ ਸੱਦੇ ਨੂੰ ਰਲਿਆ-ਮਿਲਿਆ ਹੁੰਗਾਰਾ ਮਿਲ ਰਿਹਾ ਹੈ। ਵਾਲਮੀਕਿ, ਰਵਿਦਾਸੀਆ ਤੇ ਈਸਾਈ ਭਾਈਚਾਰੇ ਵੱਲੋਂ ਸਾਂਝੇ ਤੌਰ 'ਤੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਦੁਆਬਾ ਵਿੱਚ ਬੰਦ ਦਾ ਕਾਫੀ ਅਸਰ ਵੇਖਣ ਨੂੰ ਮਿਲ ਰਿਹਾ ਹੈ ਪਰ ਮਾਝਾ ਤੇ ਮਾਲਵਾ ਵਿੱਚ ਬਾਜ਼ਾਰ ਆਮ ਵਾਂਗ ਹੀ ਖੁੱਲ੍ਹੇ ਹਨ। ਉਧਰ, ਪਤਾ ਲੱਗਾ ਹੈ ਕਿ ਕਈ ਇਲਾਕਿਾਂ ਵਿੱਚ ਬੰਦ ਦੇ ਸੱਦੇ ਦੇ ਮੱਦੇਨਜ਼ਰ ਸਰਕਾਰੀ ਸਕੂਲ ਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲਾਂ ਨੂੰ ਵੀ ਬੰਦ ਰੱਖਿਆ ਗਿਆ ਹੈ। ਪੰਜਾਬ ਸਰਕਾਰ ਤੇ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ ਹੈ।


ਦੱਸ ਦਈਏ ਕਿ ਬੰਦ ਸਮਰਥਕਾਂ ਨੇ ਐਲਾਨ ਕੀਤਾ ਹੈ ਕਿ ਉਹ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨਗੇ। ਇਸ ਦੌਰਾਨ ਹਾਈਵੇਅ ਜਾਮ ਕੀਤੇ ਜਾ ਰਹੇ ਹਨ। ਈ ਸ਼ਹਿਰਾਂ ਵਿੱਚ ਬਾਜ਼ਾਰ ਵੀ ਬੰਦ ਰਨ। ਸਿਰਫ਼ ਮੈਡੀਕਲ ਸਹੂਲਤਾਂ ਵਰਗੀਆਂ ਐਮਰਜੈਂਸੀ ਸੇਵਾਵਾਂ ਨੂੰ ਛੋਟ ਦਿੱਤੀ ਗਈ ਹੈ। ਬੰਦ ਦੌਰਾਨ ਐਂਬੂਲੈਂਸ, ਫਾਇਰ ਬ੍ਰਿਗੇਡ ਤੇ ਡਿਊਟੀ 'ਤੇ ਮੌਜੂਦ ਫੌਜੀ ਵਾਹਨਾਂ ਨੂੰ ਜਾਮ ਵਿੱਚ ਨਹੀਂ ਰੋਕਿਆ ਜਾ ਰਿਹਾ। ਬੰਦ ਨੂੰ ਲੈ ਕੇ ਜਲੰਧਰ ਤੇ ਲੁਧਿਆਣਾ 'ਚ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।



ਉਧਰ, ਨਾਜ਼ੁਕ ਇਲਾਕਿਆਂ ਵਿੱਚ ਰੋਡਵੇਜ਼ ਦੀਆਂ ਬੱਸਾਂ ਨੂੰ ਵੀ ਨੇੜਲੇ ਬੱਸ ਸਟੈਂਡ 'ਤੇ ਰੋਕ ਦਿੱਤਾ ਗਿਆ ਹੈ। ਪ੍ਰਾਈਵੇਟ ਅਪਰੇਟਰ ਵੀ ਕਿਸੇ ਨੁਕਸਾਨ ਤੋਂ ਬਚਣ ਲਈ ਬੱਸਾਂ ਨਹੀਂ ਚਲਾ ਰਹੇ। ਜਲੰਧਰ ਬੰਦ ਦੇ ਲਿਹਾਜ਼ ਨਾਲ ਸਭ ਤੋਂ ਸੰਵੇਦਨਸ਼ੀਲ ਸ਼ਹਿਰ ਹੈ। ਇਸ ਦੇ ਮੱਦੇਨਜ਼ਰ ਕਪੂਰਥਲਾ ਚੌਕ, ਰਵਿਦਾਸ ਚੌਕ, ਬੀਐਸਐਫ ਚੌਕ, ਨਕੋਦਰ ਚੌਕ ਤੇ ਬੀਐਮਸੀ ਚੌਕ ’ਤੇ ਬੈਰੀਕੇਡਿੰਗ ਕੀਤੀ ਗਈ ਹੈ। 


ਦੱਸ ਦਈਏ ਕਿ ਇਸਾਈ ਭਾਈਚਾਰੇ ਨਾਲ ਸਬੰਧਤ ਲੋਕਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਕਈ ਦਿਨਾਂ ਤੋਂ ਸਾਂਝੇ ਤੌਰ ’ਤੇ ਸ਼ਾਂਤਮਈ ਢੰਗ ਨਾਲ ਹਿੰਸਾ ਦਾ ਵਿਰੋਧ ਕਰ ਰਹੇ ਹਨ। ਇਸਾਈ ਭਾਈਚਾਰੇ ਦੇ ਲੋਕ ਹੱਥਾਂ ਵਿੱਚ ਪਵਿੱਤਰ ਗ੍ਰੰਥ ਬਾਈਬਲ ਲੈ ਕੇ ਸੜਕਾਂ 'ਤੇ ਆਪਣੇ ਗੁੱਸੇ ਦਾ ਪ੍ਰਦਰਸ਼ਨ ਕਰ ਰਹੇ ਹਨ। ਧਰਨੇ ਵਿੱਚ ਵੀ ਉਹ ਬਾਈਬਲ ਲੈ ਕੇ ਹੀ ਬੈਠ ਰਹੇ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ