MLA ਅਮਨਦੀਪ ਕੌਰ ਅਰੋੜਾ ਨੇ ਕਿਸਾਨ ਦੀ ਖਰਾਬ ਫਸਲ ਦਾ ਲਿਆ ਜਾਇਜ਼ਾ, ਮੁਆਵਜ਼ਾ ਦਿਵਾਉਣ ਦਾ ਦਿੱਤਾ ਭਰੋਸਾ
Moga news: ਮੋਗਾ ਦੇ ਪਿੰਡ ਡਗਰੂ ਵਿੱਚ ਵਿਧਾਇਕ ਅਮਨਦੀਪ ਕੌਰ ਅਰੋੜਾ ਪਹੁੰਚੇ ਜਿਸ ਮੌਕੇ ਵਿਧਾਇਕਾ ਨੇ ਕਿਸਾਨ ਦੀ ਖਰਾਬ ਹੋਈ 26 ਏਕੜ ਫਸਲ ਦਾ ਜਾਇਜ਼ਾ ਲਿਆ।
Moga news: ਮੋਗਾ ਦੇ ਪਿੰਡ ਡਗਰੂ ਵਿੱਚ ਵਿਧਾਇਕ ਅਮਨਦੀਪ ਕੌਰ ਅਰੋੜਾ ਪਹੁੰਚੇ ਜਿਸ ਮੌਕੇ ਵਿਧਾਇਕਾ ਨੇ ਕਿਸਾਨ ਦੀ ਖਰਾਬ ਹੋਈ 26 ਏਕੜ ਫਸਲ ਦਾ ਜਾਇਜ਼ਾ ਲਿਆ। ਦੱਸ ਦਈਏ ਕਿ ਬੀਤੇ ਦਿਨੀਂ ਮੋਗਾ ਦੇ ਪਿੰਡ ਡਗਰੂ ਵਿੱਚ ਕਿਸਾਨ ਲਖਵਿੰਦਰ ਸਿੰਘ ਦੀ ਕਣਕ ਦੀ ਫਸਲ 'ਤੇ ਨਕਲੀ ਸਪਰੇਅ ਕਾਰਨ ਖਰਾਬ ਹੋ ਗਈ ਸੀ ਜਿਸ ਕਰਕੇ ਕਿਸਾਨ ਦਾ ਕਾਫੀ ਨੁਕਸਾਨ ਹੋ ਗਿਆ ਹੈ।
ਨਕਲੀ ਸਪਰੇਅ ਕਰਨ ਕਰਕੇ ਕਿਸਾਨ ਲਖਵਿੰਦਰ ਸਿੰਘ ਦਾ 20-25 ਲੱਖ ਰੁਪਏ ਤੱਕ ਦਾ ਨੁਕਸਾਨ ਹੋ ਗਿਆ ਹੈ ਜਿਸ ਤੋਂ ਬਾਅਦ ਕਿਸਾਨ ਨੇ ਇਸ ਦੀ ਸ਼ਿਕਾਇਤ DC ਅਤੇ ਵਿਧਾਇਕ ਨੂੰ ਕੀਤੀ ਸੀ। ਇਸ ਤੋਂ ਬਾਅਦ ਵਿਧਾਇਕਾ ਅਮਨਦੀਪ ਕੌਰ ਅਰੋੜਾ ਪੀੜਤ ਕਿਸਾਨ ਲਖਵਿੰਦਰ ਸਿੰਘ ਨੂੰ ਮਿਲਣ ਉਸ ਦੇ ਖੇਤ ਵਿੱਚ ਪਹੁੰਚੇ। ਇਸ ਮੌਕੇ ਵਿਧਾਇਕਾ ਨੇ ਕਿਸਾਨ ਨੂੰ ਖਰਾਬ ਫਸਲ ਦਾ ਮੁਆਵਜ਼ਾ ਦਿਲਾਉਣ ਦਾ ਭਰੋਸਾ ਦਿਵਾਇਆ। ਇਸ ਦੇ ਨਾਲ ਹੀ ਕਿਹਾ ਕਿ ਜਿਸ ਦੁਕਾਨਦਾਰ ਨੇ ਨਕਦੀ ਦਵਾਈ ਵੇਚੀ ਹੈ, ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਉੱਥੇ ਹੀ MLA ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਸ ਦੀ ਜਾਂਚ ਵੀ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ: Railway Ticket Viral : 76 ਸਾਲ ਪਹਿਲਾਂ ਪਾਕਿਸਤਾਨ ਤੋਂ ਭਾਰਤ ਲਈ ਜਾਰੀ ਰੇਲਵੇ ਟਿਕਟ ਵਾਇਰਲ, 1947 'ਚ ਇੰਨਾ ਸਸਤਾ ਸੀ ਕਿਰਾਇਆ
ਉਨ੍ਹਾਂ ਕਿਹਾ ਕਿ ਜਾਂਚ ਕਰਵਾਉਣ ਤੋਂ ਬਾਅਦ ਇਹ ਦੱਸਿਆ ਜਾਵੇਗਾ ਕਿ ਤੁਸੀਂ ਹੁਣ ਇਸ ਖੇਤ ਵਿੱਚ ਕਿਹੜੀ ਫਸਲ ਬੀਜ ਸਕਦੇ ਹੋ। ਦੱਸ ਦਈਏ ਕਿ ਦੁਕਾਨਦਾਰ ਦੀ ਗਲਤੀ ਕਰਕੇ ਕਿਸਾਨ ਦਾ ਇੰਨਾ-ਵੱਡਾ ਨੁਕਸਾਨ ਹੋ ਗਿਆ ਹੈ। ਦੁਕਾਨਦਾਰ ਨੇ ਨਕਲੀ ਸਪਰੇਅ ਦਿੱਤੀ ਜਿਸ ਕਰਕੇ ਕਿਸਾਨ ਦੀ ਫਸਲ ਬਰਬਾਦ ਹੋ ਗਈ ਤੇ ਲੱਖਾਂ ਦਾ ਨੁਕਸਾਨ ਹੋ ਗਿਆ ਹੈ। ਹੁਣ ਦੇਖਣ ਵਾਲੀ ਗੱਲ ਇਹ ਹੈ ਕਿ ਕਦੋਂ ਤੱਕ ਕਿਸਾਨ ਨੂੰ ਉਸ ਦੀ ਖਰਾਬ ਹੋਈ ਫਸਲ ਦਾ ਮੁਆਵਜ਼ਾ ਮਿਲੇਗਾ ਤਾਂ ਕਿ ਉਹ ਮੁੜ ਆਪਣਾ ਕੰਮ ਸ਼ੁਰੂ ਕਰ ਸਕੇ ਤੇ ਇਸ ਨੁਕਸਾਨ ਦੀ ਭਰਪਾਈ ਕਰ ਸਕੇ। ਵਿਧਾਇਕਾ ਨੇ ਭਰੋਸਾ ਤਾਂ ਦਿਵਾਇਆ ਪਰ ਇਰ ਭਰੋਸਾ ਕਦੋਂ ਤੱਕ ਮੁਕੰਮਲ ਹੋਵੇਗਾ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।