Flood in Punjab: ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਨਾਲ ਲੱਗਦੀ ਸਰਹੱਦ ਨੇੜਲੇ ਇਲਾਕਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਸਤਲੁਜ ਦੇ ਪਾਣੀ ਨੇ ਤਬਾਹੀ ਮਚਾਈ ਹੋਈ ਹੈ। ਹਜ਼ਾਰਾਂ ਏਕੜ ਫ਼ਸਲ ਪਾਣੀ ਦੀ ਚਪੇਟ ਵਿੱਚ ਆ ਗਈ ਹੈ। ਉੱਥੇ ਹੀ ਕਈ ਘਰਾਂ ਵਿੱਚ ਵੀ ਪਾਣੀ ਦਾਖ਼ਲ ਹੋਇਆ ਤਾਂ ਲੋਕਾਂ ਤੱਕ ਚਾਰਾ ਤੇ ਤਰਪਾਲਾਂ ਤੇ ਹੋਰ ਸਾਮਾਨ ਪਹੁੰਚਾਉਣ ਨੂੰ ਲੈ ਕੇ ਹਲਕਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਤੇ ਐਸਐਸਪੀ ਦੇ ਸਾਹਮਣੇ ਸਾਰੇ ਅਧਿਕਾਰੀਆਂ ਨੂੰ ਸਿੱਧੇ ਹੋ ਗਏ।


ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜੇ ਕੰਮ ਨਹੀਂ ਕਰਨਾ ਤਾਂ ਸਾਫ਼ ਦੱਸ ਦਿਓ। ਤਿੰਨ ਦਿਨਾਂ ਤੋਂ ਕੋਈ ਅਧਿਕਾਰੀ ਨਹੀਂ ਕੰਮ ਕਰ ਰਿਹਾ। ਇਸ ਮਗਰੋਂ ਮੌਕੇ 'ਤੇ ਮੌਜੂਦ ਡਿਪਟੀ ਕਮਿਸ਼ਨਰ ਨੇ ਕੰਮ ਨਾ ਕਰਨ ਵਾਲੇ ਅਧਿਕਾਰੀਆਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਕੀਤੇ।


ਇਹ ਵੀ ਪੜ੍ਹੋ:  ਮੰਤਰੀਆਂ ਤੇ ਵੀਆਈਪੀਜ਼ ਨਾਲ ਐਂਬੂਲੈਂਸਾਂ ਦੀ ਤਾਇਨਾਤੀ 'ਤੇ ਰੋਕ, ਸਮੂਹ ਸਿਵਲ ਸਰਜਨਾਂ ਨੂੰ ਹੁਕਮ 


ਦਰਅਸਲ ਪਿਛਲੇ ਕੁਝ ਦਿਨਾਂ ਤੋਂ ਲੋਕਾਂ ਵੱਲੋਂ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਕਿ ਪ੍ਰਸ਼ਾਸਨ ਉਨ੍ਹਾਂ ਤੱਕ ਨਹੀਂ ਪਹੁੰਚ ਰਿਹਾ। ਨਾ ਹੀ ਉਨ੍ਹਾਂ ਦੀ ਕੋਈ ਸਾਰ ਲਈ ਜਾ ਰਹੀ ਤੇ ਪਾਣੀ ਉਨ੍ਹਾਂ ਦੇ ਘਰਾਂ ਤੱਕ ਦਸਤਕ ਦੇ ਚੁੱਕਾ ਹੈ। ਅਜਿਹੇ ਵਿੱਚ ਜਿੱਥੇ ਇਲਾਕੇ ਦੇ ਵਿਧਾਇਕ ਆਪਣੀ ਟੀਮ ਦੇ ਨਾਲ ਲੱਗੇ ਹੋਏ ਹਨ, ੳੱਥੇ ਹੀ ਅਧਿਕਾਰੀਆਂ ਦੀ ਲਾਪ੍ਰਵਾਹੀ ਸਾਹਮਣੇ ਆਈ ਹੈ। 


ਇਸ ਨੂੰ ਲੈ ਕੇ ਪਿੰਡ ਵਿੱਚ ਪਹੁੰਚੇ ਐਸਐਸਪੀ ਤੇ ਡੀਸੀ ਦੇ ਸਾਹਮਣੇ ਹੀ ਵਿਧਾਇਕ ਨਰਿੰਦਰ ਪਾਲ ਸਵਨਾ ਨੇ ਅਧਿਕਾਰੀਆਂ ਦੀ ਕਲਾਸ ਲਾ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਦਿਨਾਂ ਤੋਂ ਕੋਈ ਵੀ ਅਧਿਕਾਰੀ ਕੰਮ ਨਹੀਂ ਕਰ ਰਿਹਾ ਤੇ ਨਾ ਹੀ ਲੋਕਾਂ ਤੱਕ ਕੋਈ ਸਾਮਾਨ ਪਹੁੰਚਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਮੌਕੇ ਤੇ ਮੌਜੂਦ ਡਿਪਟੀ ਕਮਿਸ਼ਨਰ ਨੇ ਹੁਕਮ ਕੀਤੇ ਨੇ ਕਿ ਉਨ੍ਹਾਂ ਅਧਿਕਾਰੀਆਂ ਦੀ ਲਿਸਟ ਬਣਾ ਕੇ ਦਿੱਤੀ ਜਾਵੇ ਜਿਨ੍ਹਾਂ ਦੀ ਲਾਪ੍ਰਵਾਹੀ ਪਾਈ ਗਈ ਹੈ ਤੇ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ: ਭਗਵੰਤ ਮਾਨ ਸਰਕਾਰ ਕੋਲ ਤਜਰਬੇ ਦੀ ਘਾਟ, ਜੇ ਡਰੇਨਾਂ ਦੀ ਸਫਾਈ ਤੇ ਬੰਨ੍ਹ ਮਜ਼ਬੂਤ ਕੀਤੇ ਹੁੰਦੇ ਤਾਂ ਇੰਨੀ ਤਬਾਹੀ ਨਾ ਹੁੰਦੀ: ਸੁਖਬੀਰ ਬਾਦਲ