ਪੜਚੋਲ ਕਰੋ

ਬਿਕਰਮ ਮਜੀਠੀਆ ਖਿਲਾਫ ਗਵਾਹੀ ਦੇਣ ਵਾਲੇ ਵਿਧਾਇਕ ਨੂੰ ਮਿਲੀ ਧਮਕੀ, ਪੁਲਿਸ ਨੇ ਸੁਰੱਖਿਆ ਵਧਾਈ

ਅਮਰਪਾਲ ਸਿੰਘ ਬੋਨੀ ਤੇ ਉਸ ਦੇ ਪਰਿਵਾਰ ਨੂੰ ਇੱਕ ਅੰਤਰਰਾਸ਼ਟਰੀ ਨੰਬਰ ਤੋਂ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਮਿਲੀਆਂ ਹਨ। ਫਿਲਹਾਲ ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।ਹੇਠਾਂ ਪੜ੍ਹੋ....

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਡਰੱਗ ਮਾਮਲੇ 'ਚ ਗਵਾਹੀ ਦੇਣਾ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਨੂੰ ਮਹਿੰਗਾ ਪੈ ਗਿਆ ਹੈ। ਅਮਰਪਾਲ ਸਿੰਘ ਬੋਨੀ ਤੇ ਉਸ ਦੇ ਪਰਿਵਾਰ ਨੂੰ ਇੱਕ ਅੰਤਰਰਾਸ਼ਟਰੀ ਨੰਬਰ ਤੋਂ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਮਿਲੀਆਂ ਹਨ। ਫਿਲਹਾਲ ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਇਸ ਬਾਰੇ ਇੰਸਪੈਕਟਰ ਜਸਪਾਲ ਸਿੰਘ ਨੇ ਕਿਹਾ ਹੈ ਕਿ ਸਾਈਬਰ ਬ੍ਰਾਂਚ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਪਤਾ ਲਾਇਆ ਜਾ ਰਿਹਾ ਹੈ ਕਿ ਇਹ ਕਿੱਥੋਂ ਤੇ ਕਿਸ ਨੇ ਕੀਤਾ ਹੈ। ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਨੂੰ ਅਮਰਪਾਲ ਸਿੰਘ ਬੋਨੀ ਨੇ ਦੱਸਿਆ ਕਿ ਉਹ ਸ਼ਨੀਵਾਰ ਦੁਪਹਿਰ ਨੂੰ ਆਪਣੇ ਰਣਜੀਤ ਐਵੀਨਿਊ ਵਾਲੇ ਘਰ ਵਿੱਚ ਆਰਾਮ ਕਰ ਰਿਹਾ ਸੀ।

ਇਸ ਦੌਰਾਨ ਉਨ੍ਹਾਂ ਨੂੰ ਇਕ ਅੰਤਰਰਾਸ਼ਟਰੀ ਮੋਬਾਈਲ ਨੰਬਰ ਤੋਂ ਮੋਬਾਈਲ 'ਤੇ ਕਾਲ ਆਈ। ਫੋਨ ਕਰਨ ਵਾਲੇ ਨੇ ਆਪਣੀ ਪਛਾਣ 'ਗੱਬਰ' ਵਜੋਂ ਦੱਸੀ ਤੇ ਅਮਰਪਾਲ ਸਿੰਘ ਬੋਨੀ ਨੂੰ ਬਿਕਰਮ ਮਜੀਠੀਆ ਵਿਰੁੱਧ ਗਵਾਹੀ ਦੇ ਕੇ ਉਸ ਦੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ।

ਦੱਸ ਦੇਈਏ ਕਿ ਅਮਰਪਾਲ ਸਿੰਘ ਬੋਨੀ ਨੇ ਕੁਝ ਦਿਨ ਪਹਿਲਾਂ ਡਰੱਗ ਮਾਮਲੇ 'ਚ SIT ਸਾਹਮਣੇ ਬਿਕਰਮ ਮਜੀਠੀਆ ਖਿਲਾਫ ਗਵਾਹੀ ਦਿੱਤੀ ਸੀ। ਹਾਲਾਂਕਿ ਇਸ ਤੋਂ ਪਹਿਲਾਂ ਏਡੀਜੀਪੀ (ਸੁਰੱਖਿਆ) ਦੇ ਹੁਕਮਾਂ 'ਤੇ ਉਨ੍ਹਾਂ ਦੀ ਸੁਰੱਖਿਆ ਲਈ ਚਾਰ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਸਨ ਪਰ ਅਣਪਛਾਤੇ ਵਿਅਕਤੀ ਵੱਲੋਂ ਦਿੱਤੀ ਧਮਕੀ ਤੋਂ ਬਾਅਦ ਉਸ ਦੀ ਸੁਰੱਖਿਆ ਲਈ ਚਾਰ ਹੋਰ (ਕੁੱਲ ਅੱਠ) ਸੁਰੱਖਿਆ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ।

24 ਫਰਵਰੀ ਤੋਂ ਜੇਲ੍ਹ ਵਿੱਚ ਬੰਦ ਬਿਕਰਮ ਮਜੀਠੀਆ

ਬਿਕਰਮ ਮਜੀਠੀਆ 'ਤੇ ਪਿਛਲੀ ਕਾਂਗਰਸ ਸਰਕਾਰ ਨੇ ਡਰੱਗ ਦਾ ਕੇਸ ਦਰਜ ਕੀਤਾ ਸੀ। ਉਸ ਨੂੰ ਪੰਜਾਬ ਵਿੱਚ 6 ਹਜ਼ਾਰ ਕਰੋੜ ਦੇ ਡਰੱਗ ਮਾਮਲੇ ਵਿੱਚ ਮੁਲਜ਼ਮ ਬਣਾਇਆ ਗਿਆ ਹੈ। ਤਤਕਾਲੀ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸਰਕਾਰ ਨੇ ਚੋਣਾਂ ਤੋਂ ਠੀਕ ਪਹਿਲਾਂ ਮਜੀਠੀਆ ਖਿਲਾਫ ਇਹ ਕੇਸ ਕੀਤਾ ਸੀ। ਇਸ ਤੋਂ ਬਾਅਦ ਮਜੀਠੀਆ ਨੂੰ ਅਗਾਊਂ ਜ਼ਮਾਨਤ ਨਹੀਂ ਮਿਲੀ। ਹਾਲਾਂਕਿ, ਸੁਪਰੀਮ ਕੋਰਟ ਨੇ ਚੋਣ ਲੜਨ ਤੱਕ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਸੀ। 20 ਫਰਵਰੀ ਨੂੰ ਵੋਟਿੰਗ ਤੋਂ ਬਾਅਦ ਮਜੀਠੀਆ ਨੇ 24 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਉਦੋਂ ਤੋਂ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹੈ।

ਮਜੀਠੀਆ ਚੋਣ ਹਾਰੇ , ਪਤਨੀ ਬਣੀ MLA

ਇਸ ਵਾਰ ਬਿਕਰਮ ਮਜੀਠੀਆ ਨੇ ਅੰਮ੍ਰਿਤਸਰ ਪੂਰਬੀ ਤੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਖਿਲਾਫ ਚੋਣ ਲੜੀ ਹੈ। ਜਿੱਥੇ ਸਿੱਧੂ ਅਤੇ ਮਜੀਠੀਆ ਵਿਚਾਲੇ ਮੁਕਾਬਲਾ ਹੋਣਾ ਸੀ ਪਰ ਇਹ ਚੋਣ ਆਮ ਆਦਮੀ ਪਾਰਟੀ ਦੀ ਜੀਵਨਜੋਤ ਕੌਰ ਨੇ ਜਿੱਤ ਲਈ ਹੈ। ਹਾਲਾਂਕਿ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਮਜੀਠੀਆ ਸੀਟ ਤੋਂ ਚੋਣ ਜਿੱਤ ਕੇ ਵਿਧਾਇਕ ਬਣ ਚੁੱਕੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
Embed widget